ਵਪਾਰ ਕਰਨਾ ਹੋਰ ਸੁਖਾਲਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲਾ ਪੱਧਰ ’ਤੇ ਬਿਊਰੋ ਸਥਾਪਿਤ ਕਰਨ ਦਾ ਫੈਸਲਾ
ਚੰਡੀਗੜ, 18 ਜੂਨ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਜ਼ਿਲੇ ਵਿੱਚ ਇਕ ਜ਼ਿਲਾ ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਬਿਊਰੋ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚ ਵਪਾਰ ਕਰਨਾ ਹੋਰ ਸੁਖਾਲਾ ਬਣਾਇਆ ਜਾ ਸਕੇ।
ਇਸ ਸਬੰਧੀ ਫੈਸਲਾ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਕੀਤਾ ਗਿਆ।
ਇਹ ਫੈਸਲਾ ਵਿੱਤ ਮੰਤਰੀ ਵੱਲੋਂ ਬਜਟ ਮੌਕੇ ਦਿੱਤੇ ਗਏ ਆਪਣੇ ਭਾਸ਼ਣ ਦੇ ਸੰਦਰਭ ਵਿੱਚ ਲਿਆ ਗਿਆ ਹੈ ਇਸ ਨਾਲ ਸੂਬੇ ਦੇ ਉਦਯੋਗਾਂ ਵੱਲੋਂ ਜ਼ਿਲਾ ਪੱਧਰ ਉੱਤੋਂ ਨਿਵੇਸ਼ਕਾਰਾਂ ਲਈ ਵਪਾਰ ਕਰਨਾ ਸੌਖਾ ਬਣਾਉਣ ਹਿੱਤ ਦਫਤਰ ਸਥਾਪਿਤ ਕਰਨ ਦੀ ਮੰਗ ਪੂਰੀ ਹੋਈ ਹੈ। ਇਸ ਪਹਿਲਕਦਮੀ ਨਾਲ ਜਿੱਥੇ ਨਵੇਂ ਨਿਵੇਸ਼ਾਂ ਦਾ ਰਾਹ ਪੱਧਰਾ ਹੋਵੇਗਾ ਉੱਥੇ ਹੀ ਮੌਜੂਦਾ ਨਿਵੇਸ਼ਾਂ ਨੂੰ ਹੁਲਾਰਾ ਮਿਲੇਗਾ ਅਤੇ ਵਿਕਾਸਮੁਖੀ ਪ੍ਰੋਜੈਕਟਾਂ ਲਈ ਲੋੜੀਂਦੀਆਂ ਜ਼ਰੂਰੀ ਮਨਜ਼ੂਰੀਆਂ ਤੇਜ਼ੀ ਨਾਲ ਮਿਲਣਗੀਆਂ। ਵਿੱਤ ਵਿਭਾਗ ਵੱਲੋਂ 2 ਲੱਖ ਰੁਪਏ (ਇੱਕਮੁਸ਼ਤ) ਦੇ ਪੂੰਜੀਗਤ ਖਰਚੇ ਤੋਂ ਇਲਾਵਾ ਹਰੇਕ ਜ਼ਿਲੇ ਵਿਚਲੇ ਉਦਯੋਗ ਅਤੇ ਨਿਵੇਸ਼ ਪ੍ਰੋਤਸਾਹਨ ਬਿਊਰੋ ਲਈ ਪ੍ਰਤੀ ਮਹੀਨਾ 2 ਲੱਖ ਰੁਪਏ ਦੇ ਚਾਲੂ ਖਰਚੇ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਮੁੱਢਲੇ ਤੌਰ ’ਤੇ ਪਹਿਲੇ ਪੜਾਅ ਵਿੱਚ ਜ਼ਿਲਾ ਪੱਧਰੀ ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਬਿਊਰੋ ਦੇ ਦਫਤਰ ਅੰਮਿ੍ਰਤਸਰ, ਲੁਧਿਆਣਾ, ਜਲੰਧਰ, ਐਸ.ਏ.ਐਸ. ਨਗਰ, ਪਟਿਆਲਾ ਅਤੇ ਬਠਿੰਡਾ ਜ਼ਿਲਿਆਂ ਵਿੱਚ ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਸੁਝਾਅ ਅਨੁਸਾਰ ਸਥਾਪਿਤ ਕੀਤੇ ਜਾਣਗੇ। ਵਿਭਾਗ ਨੂੰ ਬਾਕੀ ਦੇ ਜ਼ਿਲਿਆਂ ਵਿੱਚ ਵੀ ਲੋੜ ਪੈਣ ’ਤੇ ਇਹ ਦਫਤਰ ਸਥਾਪਿਤ ਕਰਨ ਦੇ ਅਧਿਕਾਰ ਸੌਂਪੇ ਗਏ ਹਨ। ਇਹ ਦਫਤਰ ਪਹਿਲਾਂ ਤੋਂ ਹੀ ਸਥਾਪਿਤ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਜ਼ਿਲਾ ਰੋਜ਼ਗਾਰ ਤੇ ਉੇੱਦਮਤਾ ਬਿਊਰੋ ਵਿੱਚ ਸਥਾਪਿਤ ਹੋਣਗੇ।
ਇਨਾਂ ਜ਼ਿਲਾ ਪੱਧਰੀ ਬਿਊਰੋਜ਼ ਦੇ ਮੰਤਵਾਂ ਦਾ ਖੁਲਾਸਾ ਕਰਦੇ ਹੋਏ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਹਰੇਕ ਜ਼ਿਲੇ ਵਿੱਚ ਸਿੰਗਲ ਵਿੰਡੋ ਦਫਤਰ ਵਜੋਂ ਕੰਮ ਕਰਨਗੇ ਅਤੇ ਜ਼ਿਲਾ ਪੱਤਰ ’ਤੇ ਨਿਵੇਸ਼ ਨੂੰ ਬੜਾਵਾ ਦੇਣ, ਵਪਾਰ ਨੂੰ ਹੋਰ ਸੁਖਾਲਾ ਬਣਾਉਣ, ਨਿਵੇਸ਼ਕਾਰਾਂ ਨੂੰ ਸਹੀ ਜਾਣਕਾਰੀ ਦੇਣ, ਪ੍ਰੋਜੈਕਟਾਂ ਲਈ ਲੋੜੀਂਦੀਆਂ ਕਾਨੂੰਨੀ ਮਨਜ਼ੂਰੀਆਂ ਸਮੇਂ ਸਿਰ ਹਾਸਿਲ ਕਰਨ ਅਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਲਈ ਜ਼ਿਲਾ ਪੱਧਰ ’ਤੇ ਇਕ ਨਿਯਮਿਤ ਸਮੀਖਿਆ ਪ੍ਰਣਾਲੀ ਸਥਾਪਿਤ ਕਰਨ ਵਿੱਚ ਸਹਾਈ ਹੋਣਗੇ।
ਇਹ ਨਵੇਂ ਜ਼ਿਲਾ ਪੱਧਰੀ ਬਿਊਰੋ ਸਬੰਧਿਤ ਵਿਭਾਗਾਂ ਤੋਂ ਬਿਊਰੋ ਵਿੱਚ ਨਿਯੁਕਤ ਕੀਤੇ ਨੋਡਲ ਅਫਸਰਾਂ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਵੀ ਕਰਨਗੇ। ਇਹ ਦਫਤਰ ਨਿਵੇਸ਼ਕਾਰ ਵੱਲੋਂ ਇਨਵੈਸਟ ਪੰਜਾਬ ਦੇ ਬਿਜ਼ਨਸ ਫਸਟ ਪੋਰਟਲ ਰਾਹੀਂ ਅਪਲਾਈ ਕੀਤੀ ਮਨਜ਼ੂਰੀ/ਐਨ.ਓ.ਸੀ. ਨੂੰ ਸਮੇਂ ਸਿਰ ਹਾਸਿਲ ਕਰਵਾਉਣ ਨੂੰ ਯਕੀਨੀ ਬਣਾਉਣਗੇ।
ਇਨਾਂ ਦਫਤਰਾਂ ਵੱਲੋਂ ਇਨਵੈਸਟ ਪੰਜਾਬ ਦੇ ਬਿਜ਼ਨਸ ਫਸਟ ਪੋਰਟਲ ਰਾਹੀਂ ਦਰਖਾਸਤ ਕੀਤੇ ਗਏ 25 ਕਰੋੜ ਰੁਪਏ ਤੱਕ ਦੇ ਪੱਕੇ ਪੂੰਜੀਗਤ ਨਿਵੇਸ਼ ਨਾਲ ਸਬੰਧਿਤ ਤਜਵੀਜ਼ਾਂ ਦੇ ਮਾਮਲਿਆਂ ਨਾਲ ਨਜਿੱਠਿਆ ਜਾਵੇਗਾ। ਇਸ ਤੋਂ ਇਲਾਵਾ 25 ਕਰੋੜ ਰੁਪਏ ਤੋਂ ਜ਼ਿਆਦਾ ਦੀ ਨਿਵੇਸ਼ ਤਜਵੀਜ਼ ਲਈ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਵੱਲੋਂ ਸੂਬੇ ਵਿੱਚ ਮਨਜ਼ੂਰੀਆਂ ਦਿੱਤੀਆਂ ਜਾਣਗੀਆਂ।
ਇਨਾਂ ਨਵੇਂ ਬਿਊਰੋਜ਼ ਦੇ ਦਫਤਰ ਦੇ ਮੁਖੀ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਹੋਣਗੇ ਜੋ ਕਿ ਇਨਾਂ ਦਫਤਰਾਂ ਦੇ ਸੀ.ਈ.ਓ. ਵੀ ਹੋਣਗੇ। ਇਸ ਤੋਂ ਇਲਾਵਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰ, ਕਿਰਤ (ਫੈਕਟਰੀਆਂ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ, ਜੰਗਲਾਤ ਅਤੇ ਜੰਗਲੀ ਜੀਵ, ਲੋਕ ਨਿਰਮਾਣ (ਬੀ.ਐਂਡ ਆਰ.), ਕਰ, ਉਦਯੋਗ ਅਤੇ ਵਣਜ (ਬੁਆਇਲਰ ਸੁਸਾਇਟੀ ਰਜਿਸਟ੍ਰੇਸ਼ਨ) ਅਤੇ ਪੰਜਾਬ ਲਘੂ ਉਦਯੋਗ ਤੇ ਐਕਸਪੋਰਟ ਕਾਰਪੋਰੇਸ਼ਨ ਵਿਭਾਗਾਂ ਵੱਲੋਂ ਨੋਡਲ ਅਫਸਰ ਵੀ ਇਨਾਂ ਬਿਊਰੋਜ਼ ਵਿੱਚ ਨਿਯੁਕਤ ਕੀਤੇ ਜਾਣਗੇ ਤਾਂ ਜੋ ਇਨਵੈਸਟ ਪੰਜਾਬ ਦੇ ਬਿਜ਼ਨਸ ਫਸਟ ਪੋਰਟਲ ਰਾਹੀਂ ਉਦਯੋਗਿਕ ਇਕਾਈ ਸਥਾਪਿਤ ਕਰਨ ਲਈ ਲੋੜੀਂਦੀਆਂ ਕਾਨੂੰਨੀ ਮਨਜ਼ੂਰੀਆਂ ਅਤੇ ਐਨ.ਓ.ਸੀ. ਨੂੰ ਹਾਸਿਲ ਕਰ ਕੇ ਉਨਾਂ ’ਤੇ ਜ਼ਰੂਰੀ ਕਾਰਵਾਈ ਕੀਤੀ ਜਾ ਸਕੇ।
ਜ਼ਿਲਾ ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਬਿਊਰੋ ਵਿੱਚ ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਇਸ ਦੇ ਕਨਵੀਨਰ-ਕਮ-ਮੈਂਬਰ ਸਕੱਤਰ ਦੀ ਜ਼ਿੰਮੇਵਾਰੀ ਨਿਭਾਉਣਗੇ। ਰੋਜ਼ਾਨਾ ਦੇ ਕੰਮਕਾਜ ਲਈ ਐਮ.ਬੀ.ਏ. ਦੀ ਯੋਗਤਾ ਰੱਖਣ ਵਾਲੇ ਪੇਸ਼ੇਵਰ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਸਲਾਹਕਾਰਾਂ ਦੀ ਨਿਯੁਕਤੀ ਲਈ ਯੋਗਤਾ ਅਤੇ ਕੰਮ ਦੇ ਤਜੁਰਬੇ ਦੇ ਮਾਪਦੰਡ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੁਆਰਾ ਦਰਸਾਏ ਅਨੁਸਾਰ ਹੀ ਹੋਣਗੇ। ਇਨਾਂ ਸਲਾਹਕਾਰਾਂ ਦੀ ਨਿਯੁਕਤੀ ਕੇਂਦਰੀ/ਮੁੱਖ ਦਫਤਰ ਪੱਧਰ ’ਤੇ ਕੀਤੀ ਜਾਵੇਗੀ ਅਤੇ ਇਸ ਲਈ ਜਾਂ ਤਾਂ ਕੈਂਪਸ ਇੰਟਰਵਿਊ ਜਾਂ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੀ ਪ੍ਰਕਿਰਿਆ ਅਨੁਸਾਰ ਖੁੱਲੇ ਇਸ਼ਤਿਹਾਰ ਰਾਹੀਂ ਕੀਤੀ ਜਾਵੇਗੀ।
—-
- दिल्ली हाई कोर्ट से सीएम केजरीवाल को नहीं मिली राहत
by Adesh Parminder Singh
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
by Adesh Parminder Singh
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
by Adesh Parminder Singh
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
by Adesh Parminder Singh
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
by Adesh Parminder Singh
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
by Adesh Parminder Singh
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
by Adesh Parminder Singh
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
by Adesh Parminder Singh
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
by Adesh Parminder Singh
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
by Adesh Parminder Singh
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
by Adesh Parminder Singh
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
by Adesh Parminder Singh
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
by Adesh Parminder Singh
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
by Adesh Parminder Singh
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
by Adesh Parminder Singh
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
by Adesh Parminder Singh
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
by Adesh Parminder Singh
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
by Adesh Parminder Singh
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
by Adesh Parminder Singh
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
by Adesh Parminder Singh
- #WATCH VIDEO : BREAKING NEWS : Jharkhand Floor Test : CM चंपाई सोरेन ने साबित किया बहुमत, हेमंत सोरेन ने कहा…
by Adesh Parminder Singh
- ਵੱਡੀ ਖ਼ਬਰ : #CANADA_GOVT : ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ‘ਚ ਘਰ ਖਰੀਦਣ ‘ਤੇ ਦੋ ਸਾਲਾਂ ਲਈ ਪਾਬੰਦੀ
by Adesh Parminder Singh
- ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਚ 11 ਨੂੰ ਖਡੂਰ ਸਾਹਿਬ ਚ ਮਹਾਰੈਲੀ, ਕਈ ਸਿਆਸੀ ਧਮਾਕੇ ਹੋਣਗੇ
by Adesh Parminder Singh
- बड़ी खबर : कांग्रेस ने पार्टी की उम्मीदवारी हासिल करने के इच्छुक लोगों के लिए एक पोर्टल की शुरुआत की, आप भी कर सकते हैं आवेदन
by Adesh Parminder Singh
- बड़ी ख़बर : 21 वर्ष की आयु पूरी करने वाली महिलाओं के बैंक खातों में 1,000 रुपये आएँगे, ONLINE आवेदन आज सोमवार 5 फरवरी से भरे जाएंगे
by Adesh Parminder Singh
- UPDATE PUNJAB WEATHER : ਪੰਜਾਬ ਵਿੱਚ ਸੰਘਣੀ ਧੁੰਧ ਭਾਰੀ ਮੀਂਹ, ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਕੱਲ ….
by Adesh Parminder Singh
- ਵੱਡੀ ਖ਼ਬਰ : 21 ਸਾਲ ਪੂਰੀ ਕਰਨ ਵਾਲਿਆਂ ਔਰਤਾਂ ਨੂੰ 1 ਮਾਰਚ ਤੋਂ ਹਰ ਮਹੀਨੇ ਇੱਕ ਹਜ਼ਾਰ ਰੁਪਏ ਮਿਲਣੇ ਹੋ ਜਾਣਗੇ ਸ਼ੁਰੂ, ਅਰਜ਼ੀਆਂ ਸੋਮਵਾਰ ਅੱਜ 5 ਫਰਵਰੀ ਤੋਂ ONLINE
by Adesh Parminder Singh
- ਵੱਡੀ ਖ਼ਬਰ : ਮੌਤ ਇੰਝ ਵੀ ਆਉਂਦੀ ਹੈ ! ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਭਿਆਨਕ ਹਾਦਸੇ ਚ ਇਕ ਮਹਿਲਾ ਡਾਕਟਰ ਦੀ ਮੌਤ ਤੇ 2 ਗੰਭੀਰ ਜ਼ਖ਼ਮੀ
by Adesh Parminder Singh
- ਵੱਡੀ ਖ਼ਬਰ : ਪੁਲਸ ਨੇ ਫਗਵਾੜਾ ‘ਚ ਵਿਦੇਸ਼ੀ ਲੜਕੀਆਂ ਦੇ ਸੈਕਸ ਰੈਕੇਟ ਦਾ ਪਰਦਾਫਾਸ਼ ਕਰਦਿਆਂ 9 ਵਿਦੇਸ਼ੀ ਅਤੇ 4 ਭਾਰਤੀ ਲੜਕੀਆਂ ਸਮੇਤ 26 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ
by Adesh Parminder Singh
- #DGP_PUNJAB : AMRITPAL GUJJAR AND KAMALPREET OPENED FIRE OUTSIDE HOUSE IN CHANDIGARH WHILE PREM SINGH FACILITATED THEIR ESCAPE: GAURAV YADAV
by Adesh Parminder Singh
- LATEST UPDATE NEWS : ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ
by Adesh Parminder Singh
- SDM_MUKERIAN : ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਕੈਂਪਾਂ ਦਾ ਸ਼ਡਿਊਲ ਜਾਰੀ
by Adesh Parminder Singh
- #SSP_HOSHIARPUR :ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਕੁੱਲ 298 ਦਰਖਾਸਤਾਂ ਦਾ ਨਿਪਟਾਰਾ
by Adesh Parminder Singh
- ਵੱਡੀ ਖ਼ਬਰ : #ਖਿਡਾਰੀਆਂ ਦਾ ਭਵਿੱਖ ਸਾਡਾ ਫ਼ਰਜ਼ CM ਮਾਨ ਨੇ ਹਰਮਨਪ੍ਰੀਤ ਕੌਰ ਸਮੇਤ 7 DSP ਤੇ 4 PCS ਮੌਕੇ ਤੇ ਕੀਤੇ ਨਿਯੁਕਤ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements
Advertisements