LATEST::ਕੋਵਿਡ ਦੇ ਕਾਰਨ ਆਪਣੇ ਮਾਤਾ-ਪਿਤਾ ਜਾਂ ਕਮਾਉਣ ਵਾਲਿਆਂ ਨੂੰ ਖੋਹ ਚੁੱਕੇ ਬੱਚਿਆਂ ਨੂੰ ਦਿੱਤਾ ਜਾਵੇਗਾ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ : ਅਪਨੀਤ ਰਿਆਤ

ਕੋਵਿਡ ਦੇ ਕਾਰਨ ਆਪਣੇ ਮਾਤਾ-ਪਿਤਾ ਜਾਂ ਕਮਾਉਣ ਵਾਲਿਆਂ ਨੂੰ ਖੋਹ ਚੁੱਕੇ ਬੱਚਿਆਂ ਨੂੰ ਦਿੱਤਾ ਜਾਵੇਗਾ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ  ਕਰਕੇ ਉਨ੍ਹਾਂ ਨੂੰ ਲਾਭਪਾਤਰੀ ਬੱਚਿਆਂ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਦੇਣ ਸਬੰਧੀ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 23 ਜੂਨ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ ਦੇ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਹੈ ਅਤੇ ਉਹ ਅਨਾਥ ਹੋ ਗਏ ਹਨ, ਇਸ ਤਰ੍ਹਾਂ ਬੱਚਿਆਂ ਦੇ ਪਾਲਣ ਪੋਸ਼ਣ ਦੇ ਲਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਦਾ ਲਾਭ ਦਿੰਦੇ ਹੋਏ ਉਨ੍ਹਾਂ ਨੂੰ ਪੈਨਸ਼ਨ, ਸਿੱਖਿਆ, ਸਿਹਤ ਸੁਵਿਧਾ ਅਤੇ ਹੋਰ ਸੁਵਿਧਾਵਾਂ ਦਾ ਲਾਭ ਦਿੱਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿੰੰਦੇ ਹੋਏ ਨਾ ਤਾਂ ਇਨ੍ਹਾਂ ਦੀ ਆਰਥਿਕ ਸਥਿਤੀ ਨੂੰ ਮੰਨਿਆ ਜਾਵੇਗਾ ਅਤੇ ਨਾ ਹੀ ਹੋਰ ਕੋਈ ਸ਼ਰਤ ਇਨ੍ਹਾਂ ’ਤੇ ਲਾਗੂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਸਬੰਧਤ ਕਰਦੇ ਹੋਏ ਉਨ੍ਹਾਂ ਦੇ ਵਿਭਾਗ ਵਲੋਂ ਚਲਾਈਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਦਾ ਇਨ੍ਹਾਂ ਲਾਭਪਾਤਰੀਆਂ ਨੂੰ ਲਾਭ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੇ 72 ਮਾਮਲੇ ਸਾਹਮਣੇ ਆਏ ਹਨ, ਜਿਸ ਦੀ ਸਿਹਤ ਵਿਭਾਗ ਵਲੋਂ ਵੈਰੀਫਿਕੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਵੈਰੀਫਿਕੇਸ਼ਨ ਦੇ ਤੁਰੰਤ ਬਾਅਦ ਸਾਰੇ ਵਿਭਾਗ ਇਨ੍ਹਾਂ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣਾ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਦੀ ਕੋਵਿਡ ਦੇ ਚੱਲਦੇ ਮੌਤ ਹੋਏ ਹੈ ਉਨ੍ਹਾਂ ਸਾਰੇ ਬੱਚਿਆਂ ਨੂੰ ਸਰਕਾਰ ਵਲੋਂ 1500 ਰੁਪਏ ਮਾਸਕ ਪੈਨਸ਼ਨ ਦਿੱਤੀ ਜਾਵੇਗੀ।
ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਗ੍ਰੈਜੁਏਸ਼ਨ ਤੱਕ ਸਰਕਾਰੀ ਸਕੂਲ ਅਤੇ ਕਾਲਜ ਵਿੱਚ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪਰਿਵਾਰ ਨੂੰ ਆਸ਼ੀਰਵਾਦ ਯੋਜਨਾ, ਸਰਬੱਤ ਸਿਹਤ ਬੀਮਾ ਯੋਜਨਾ, ਸਮਾਰਟ ਰਾਸ਼ਨ ਕਾਰਡ ਸਕੀਮ ਦਾ ਲਾਭ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਨੂੰ ਵੀ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੇ ਪਰਿਵਾਰਾਂ ਵਿੱਚ ਜੇਕਰ ਕੋਈ ਮਹਿਲਾ ਜਾਂ ਪੁਰਸ਼ ਨੌਕਰੀ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ’ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਨਿਆ ਅਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਰਜਨੀਸ਼ ਕੁਮਾਰੀ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਡਿਪਟੀ ਡੀ.ਈ.ਓ (ਸ) ਰਾਕੇਸ਼ ਕੁਮਾਰ, ਸੁਖਵਿੰਦਰ ਸਿੰਘ, ਡੀ.ਡੀ.ਐਫ ਪਿਯੂਸ਼ ਗੋਇਲ,  ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਅਦਿੱਤਿਆ ਰਾਣਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply