ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ 11 ਜੁਲਾਈ ਨੂੰ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਧੂ ਦੇ ਦਫਤਰ ਦਾ ਘਿਰਾਓ ਕਰਨਗੇ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਾਮੇ

ਮੁੱਖ ਮੰਤਰੀ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ 11 ਜੁਲਾਈ ਨੂੰ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਦੇ ਦਾਖਾ ਦਫਤਰ ਦਾ ਘਿਰਾਓ ਕਰਨਗੇ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਾਮੇ

4 ਸਾਲ ਤੋਂ ਰੈਗੂਲਰ ਨਾ ਕਰਨ ਤੋਂ ਖਫ਼ਾ ਨੇ ਮੁਲਾਜ਼ਮ

ਸੰਦੀਪ ਸੰਧੂ ਵੱਲੋਂ 2017 ਤੋਂ ਮੁੱਖ ਮੰਤਰੀ ਨੂੰ ਮਿਲਾ ਕੇ ਮੰਗਾਂ ਹੱਲ ਕਰਨ ਦਾ ਵਾਅਦਾ ਅੱਜ ਤੱਕ ਵਫਾ ਨਹੀਂ ਹੋਇਆ

Advertisements

ਪਠਾਨਕੋਟ, 9 ਜੁਲਾਈ (ਰਾਜਿੰਦਰ ਰਾਜਨ ਬਿਊਰੋ  ) ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਐਲਾਨ ਕੀਤਾ ਸੀ ਕਿ ਪਹਿਲੀ ਕੈਬਿਨਟ ਵਿਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਸੱਤਾ ਵਿਚ ਆਉਣ ਤੋਂ ਬਾਅਦ ਸਬ ਵਾਅਦੇ ਭੁੱਲ ਕੇ ਕਾਂਗਰਸ ਦੀ ਸਰਕਾਰ ਕਮੇਟੀਆਂ ਦੀ ਸਰਕਾਰ ਬਣ ਕੇ ਰਹਿ ਗਈ। ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਮਲਕੀਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੁਲਾਜ਼ਮਾਂ ਤੇ ਨੋਜਵਾਨਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਚਾਰ ਸਾਲਾਂ ਦੋਰਾਨ ਆਮ ਜਨਤਾ ਦੇ ਪੱਲੇ ਕੁੱਝ ਨਹੀ ਪਿਆ। ਆਗੂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਕਰਮਚਾਰੀਆਂ ਦੀ ਤਨਖਾਹ ਵਿੱਚ ਕਟੋਤੀ ਕਰ ਦਿੱਤੀ ਗਈ ਹੈ ਅਤੇ ਕਰਮਚਾਰੀਆਂ ਦੀਆਂ ਦੂਰ ਦੂਰਾਡੇ ਬਦਲੀਆ ਕੀਤੀਆ ਜਾ ਰਹੀਆਂ ਹਨ।
ਆਗੂ ਨੇ ਕਿਹਾ ਕਿ ਸੰਦੀਪ ਸੰਧੂ ਵੱਲੋਂ ਮਾਰਚ 2017 ਵਿੱਚ ਸਰਕਾਰ ਬਨਣ ਤੇ ਸਭ ਤੋਂ ਪਹਿਲਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ। ਉਸ ਤੋ ਬਾਅਦ ਵੀ ਸਮੇਂ ਸਮੇਂ ਤੇ ਸੰਦੀਪ ਸੰਧੂ ਵੱਲੋ ਮੰਗਾਂ ਹੱਲ ਕਰਵਾਉਣ ਦਾ ਵਾਅਦਾ ਕੀਤਾ ਗਿਆ ਪਰ ਉਹ ਅੱਜ ਤੱਕ ਵਫਾ ਨਹੀਂ ਹੋਇਆ
ਆਗੂ ਮਲਕੀਤ ਸਿੰਘ ਨੇ ਕਿਹਾ ਕਿ ਸੂਬੇ ਦੇ ਦਫ਼ਤਰੀ ਮੁਲਾਜ਼ਮ ਸਰਕਾਰ ਦੇ ਆਗੂਆਂ ਨੂੰ ਸਵਾਲ ਕਰ ਰਹੇ ਹਨ ਕਿ ਕਾਂਗਰਸ ਦੀ ਮੌਜੂਦਾ ਸਰਕਾਰ ਵਿੱਚ ਏ.ਜੀ ਪੰਜਾਬ ਵੱਡਾ ਹੈ ਜਾਂ ਕਾਂਗਰਸ ਦੀ ਸਰਕਾਰ ਵੱਡੀ ਹੈ? ਆਗੂ ਨੇ ਦੱਸਿਆ ਕਿ ਬੀਤੇ ਦਿਨੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਆਖਰੀ ਬਜ਼ਟ ਵਿਚ ਕਿਹਾ ਗਿਆ ਕਿ ਸਰਕਾਰ ਨੇ ਤਕੀਬਨ 14000 ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ ਪਰ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਦੇ ਬਾਵਜੂਦ 900 ਦੇ ਕਰੀਬ ਦਫ਼ਤਰੀ ਕਰਮਚਾਰੀਆਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ। ਆਗੂ ਨੇ ਕਿਹਾ ਕਿ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਮੰਨਜ਼ੂਰੀ ਦੇ ਚੁੱਕਿਆ ਹੈ ਪ੍ਰੰਤੂ ਏ.ਜੀ ਪੰਜਾਬ ਅਤੁਲ ਨੰਦਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਤੇ ਅੜਿੱਕਾ ਬਣੇ ਹੋਏ ਹਨ । ਆਗੂ ਨੇ ਕਿਹਾ ਕਿ ਕਿ ਜੇਕਰ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਸਹੀ ਸੀ ਤਾਂ ਅੱਜ ਫਿਰ ਉਹੀ ਤਰਜ਼ ਤੇ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਕਿਓ ਆਨਾਕਾਨੀ ਕੀਤੀ ਜਾ ਰਹੀ ਹੈ ਜਦਕਿ ਅਧਿਆਪਕਾਂ ਨੂੰ ਪੱਕਾ ਕਰਨ ਲਈ ਇਸੇ ਏ ਜੀ ਪੰਜਾਬ ਵੱਲੋਂ ਸਹਿਮਤੀ ਦਿੱਤੀ ਗਈ ਸੀ।
ਆਗੂ ਨੇ ਕਿਹਾ ਕਿ ਉਹ ਹਰ ਇਕ ਦਰ ਤੇ ਜਾ ਚੁੱਕੇ ਹਨ ਪਰ ਕੋਈ ਵੀ ਬਾਂਹ ਨਹੀ ਫੜ ਰਿਹਾ ਤੇ ਵੋਟਾਂ ਦਾ ਸਮਾਂ ਵੀ ਦਿਨ ਬ ਦਿਨ ਨਜ਼ਦੀਕ ਆ ਰਿਹਾ ਹੈ। ਆਗੂ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣ ਲਈ ਵੱਖੋ ਵੱਖਰੇ ਨਿਵੇਕਲੇ ਪ੍ਰਦਰਸ਼ਨ ਕਰਨਗੇ ਇਸੇ ਤਹਿਤ ਸਿੱਖਿਆ ਮੰਤਰੀ ਨੂੰ ਸਵਾਲ ਕਰਨ ਲਈ ਕਿ 18 ਮਹੀਨਿਆਂ ਵਿਚ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਫਾਈਲ ਪਾਸ ਕਿਓ ਨਹੀ ਕੀਤੀ ਸਬੰਧੀ ਸਵਾਲ ਕਰਨਗੇ ਅਤੇ 11 ਜੁਲਾਈ ਨੂੰ ਸੂਬੇ ਭਰ ਦੇ ਮੁਲਾਜ਼ਮ ਇਕੱਠੇ ਹੋ ਕੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਦੇ ਮੁਲਾਂਪੁਰ ਦਾਖਾ ਦਫ਼ਤਰ ਦਾ ਘਿਰਾਓ ਕਰਨਗੇ। ਇਸ ਮੌਕੇ ਤੇ ਨਰਿੰਦਰ ਸਿੰਘ,ਸੁਮਿਤ ਰਾਜ, ਜਸਬੀਰ ਸਿੰਘ, ਦੁਸ਼ਯੰਤ ਜੋਸ਼ੀ, ਲਲਿਤਾ, ਨੀਲਮ, ਸੁਮਿਤ, ਰਾਜ ਕੁਮਾਰ, ਖ਼ੁਸ਼ਹਾਲ ਬੱਧਨ, ਅਸ਼ਵਨੀ ਸ਼ਰਮਾ, ਪ‍ੰਕਜ ਸ਼ਰਮਾ, ਧੀਰਜ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply