ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਪੁਲਿਸ ਵੱਲੋਂ ਲਾਠੀਚਾਰਜ

ਪਟਿਆਲਾ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਮੋਤੀ ਮਹਿਲ  ਨੇੜੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ । ਇਸ ਦੌਰਾਨ ਕੁਝ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ ਹਨ। 

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਗਰੂਰ ‘ਚ ਡੀਸੀ ਦਫ਼ਤਰ ਦੇ ਬਾਹਰ ਲਗਾਤਾਰ ਛੇ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 116 ਦਿਨਾਂ ਤੋਂ ਪਟਿਆਲਾ ਟਾਵਰ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਟਾਵਰ ਉੱਪਰ ਡਟਿਆ ਹੋਇਆ ਹੈ। 7 ਜੁਲਾਈ ਨੂੰ ਹੋਈ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ‘ਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 14 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਨ ਲਈਆਂ ਜਾਣਗੀਆਂ, ਪਰ ਅਜੇ ਤਕ ਕੋਈ ਵੀ ਕੈਬਨਿਟ ਮੀਟਿੰਗ ਨਹੀਂ ਹੋਈ।

ਰੋਸ ਵਜੋਂ ਬੇਰੁਜ਼ਗਾਰ ਅਧਿਆਪਕ ਲੀਲਾ ਭਵਨ ‘ਚ ਇਕੱਠੇ ਹੋਏ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਉੱਥੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ। ਜਦੋਂ ਪਟਿਆਲਾ ਪ੍ਰਸ਼ਾਸਨ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਵਾਈਪੀਐਸ ਚੌਕ ਦੇ ਉਪਰ ਖੜ੍ਹਾ ਸੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਸ਼ਾਸਨ ਨੂੰ ਭੁਲੇਖਾ ਪਾਉਂਦੇ ਹੋਏ ਮੇਨ ਵਾਲੇ ਪਾਸਿਓਂ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਜਦੋਂ ਬੇਰੁਜ਼ਗਾਰ ਅਧਿਆਪਕ ਮੋਤੀ ਮਹਿਲ ਵੱਲ ਵਧ ਰਹੇ ਸੀ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ। ਪਹਿਲਾਂ ਬੇਰੁਜ਼ਗਾਰ ਅਧਿਆਪਕ ਬੈਰੀਕੇਡ ਉਖਾੜਦੇ ਦੂਜੇ ਬੈਰੀਕੇਡ ‘ਤੇ ਪਹੁੰਚੇ ਤਾਂ ਬੇਰੁਜ਼ਗਾਰ ਅਧਿਆਪਕਾਂ ਉੱਪਰ ਲਾਠੀਚਾਰਜ ਕੀਤਾ ਗਿਆ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਕੁਲਦੀਪ ਖੋਖਰ, ਨਿਰਮਲ ਜ਼ੀਰਾ, ਸੁਖਜੀਤ ਨਾਭਾ, ਬਲਵਿੰਦਰ ਨਾਭਾ ਤੇ ਹਰਪ੍ਰੀਤ ਕੌਰ ਮਾਨਸਾ ਨੇ ਕਿਹਾ ਕਿ ਲਗਾਤਾਰ ਦੋ ਮਹੀਨਿਆਂ ਤੋਂ ਮੀਟਿੰਗਾਂ ‘ਚ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਮੰਗਾਂ ਮੰਨਣ ਦਾ ਮਜ਼ਾਕ ਕੀਤਾ ਜਾ ਰਿਹਾ ਹੈ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਲਮਕਾਇਆ ਜਾ ਸਕੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਦੇ ਹੁਣ ਕਿਸੇ ਵੀ ਲਾਰੇ ਵਿਚ ਨਹੀਂ ਆਉਣਗੇ। ਜਦੋਂ ਤਕ ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾਂ ਲਿਖਤੀ ਰੂਪ ਚ ਜਾਰੀ ਨਹੀਂ ਕੀਤੇ ਜਾਂਦਾ  ਉਦੋਂ ਤਕ ਬੇਰੁਜ਼ਗਾਰ ਅਧਿਆਪਕ ਐਕਸ਼ਨ ਜਾਰੀ ਰਹਿਣਗੇ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply