LATEST: ਸੈਨਿਕ ਇੰਸਟੀਚਿਊਟ ਵਿੱਚ ਐਮ.ਐਸ.ਸੀ. (ਆਈ.ਟੀ.), ਬੀ.ਐਸ.ਸੀ. (ਆਈ.ਟੀ.) ਅਤੇ ਪੀ.ਜੀ.ਡੀ.ਸੀ.ਏ. ਕੋਰਸਾਂ ਲਈ ਦਾਖਲੇ ਸ਼ੁਰੂ Click here: Read More::

ਸੈਨਿਕ ਇੰਸਟੀਚਿਊਟ ਵਿੱਚ ਐਮ.ਐਸ.ਸੀ. (ਆਈ.ਟੀ.), ਬੀ.ਐਸ.ਸੀ. (ਆਈ.ਟੀ.) ਅਤੇ ਪੀ.ਜੀ.ਡੀ.ਸੀ.ਏ. ਕੋਰਸਾਂ ਲਈ ਦਾਖਲੇ ਸ਼ੁਰੂ

ਸਾਬਕਾ/ਸਰਵਿੰਗ ਫੌਜੀਆਂ,ਐਸ.ਸੀ., ਐਸ.ਟੀ. ਅਤੇ ਗਰੀਬ ਬੱਚਿਆਂ ਲਈ ਵਰਦਾਨ ਬਣਿਆ ਸੈਨਿਕ ਇੰਸਟੀਚਿਊਟ

ਜਲੰਧਰ, 16 ਜੁਲਾਈ (ਆਦੇਸ਼ )

Advertisements
Advertisements
Advertisements

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਵਿਖੇ ਚੱਲ ਰਹੇ ਪੰਜਾਬ ਸਰਕਾਰ ਤੋਂ ਪ੍ਰਮਾਣਿਤ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਐਮ.ਐਸ.ਸੀ. (ਆਈ.ਟੀ.), ਬੀ.ਐਸ.ਸੀ. (ਆਈ.ਟੀ.) ਅਤੇ ਪੀ.ਜੀ.ਡੀ.ਸੀ.ਏ. ਕੋਰਸਾਂ ਲਈ ਦਾਖਲੇ ਸ਼ੁਰੂ ਹੋ ਗਏ ਹਨ।

Advertisements

               ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਡਾਇਰੈਕਟਰ -ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ.) ਨੇ ਕਿਹਾ ਕਿ ਸ਼ਾਸਤਰੀ ਮਾਰਕੀਟ ਵਿੱਚ ਸਥਿਤ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਸਾਬਕਾ/ਸਰਵਿੰਗ ਫੌਜੀਆਂ,ਐਸ.ਸੀ., ਐਸ.ਟੀ. ਅਤੇ ਗਰੀਬ ਬੱਚਿਆਂ ਲਈ ਵਰਦਾਨ ਬਣ ਗਿਆ ਹੈ, ਜਿਥੇ ਉਕਤ ਵਰਗ ਦੇ ਬੱਚਿਆਂ ਨੂੰ ਪੇਸ਼ੇਵਰ ਅਤੇ ਡਿਗਰੀ ਕੰਪਿਊਟਰ ਕੋਰਸਾਂ ਦੀ ਸਿਖਲਾਈ ਦੇ ਕੇ ਰੋਜ਼ਗਾਰ ਦੇ ਯੋਗ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸੰਸਥਾ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ।

Advertisements

               ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਐਮ.ਐਸ.ਸੀ. (ਆਈ.ਟੀ.), ਬੀ.ਐਸ.ਸੀ. (ਆਈ.ਟੀ.) ਅਤੇ ਪੀ.ਜੀ.ਡੀ.ਸੀ.ਏ. ਕੋਰਸ ਯੂਨੀਵਰਸਿਟੀ ਦੇ ਸਿਲੇਬਸ ਅਨੁਸਾਰ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਇਥੇ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਦੇ ਨਿਰਮਾਣ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ, ਜਿਸ ਲਈ ਸੰਸਥਾ ਪਾਸ ਬਹੁਤ ਹੀ ਯੋਗ ਸਟਾਫ਼ ਮੌਜੂਦ ਹੈ।

               ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94786-18790, 84279-68374, 62398-80841 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫ਼ਤਰ ਆ ਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਵਿੱਚ ਸੀਟਾਂ ਸੀਮਤ ਹਨ, ਇਸ ਲਈ ਇਥੇ ਦਾਖਲਾ ਪਹਿਲ ਦੇ ਆਧਾਰ ‘ਤੇ ਹੀ ਹੋਵੇਗਾ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply