18 ਤੋਂ 23 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਦੀ ਸੰਭਾਵਨਾ

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਨੇ  ਕਿਹਾ ਹੈ ਕਿ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਛੇ-ਸੱਤ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਵੇਗੀ।

ਵਿਭਾਗ ਨੇ ਕਿਹਾ ਕਿ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 17 ਤੋਂ 20 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 18 ਤੋਂ 23 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 18 ਜੁਲਾਈ ਨੂੰ ਦਿੱਲੀ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply