ਸੁੰਦਰ ਸ਼ਾਮ ਅਰੋੜਾ ਵਲੋਂ ਆਕਸੀਜਨ ਪਲਾਂਟ ਦੀ ਸ਼ੁਰੂਆਤ
1000 ਐਲ.ਪੀ.ਐਮ. ਸਮਰੱਥਾ ਵਾਲਾ ਪਲਾਂਟ ਕੋਵਿਡ ਵਾਰਡ ਲਈ ਲਗਾਤਾਰ ਆਕਸੀਜਨ ਬਣਾਏਗਾ ਯਕੀਨੀ
ਸਿਵਲ ਹਸਪਤਾਲ ’ਚ ਜਲਦ ਸ਼ੁਰੂ ਹੋਵੇਗੀ ਸੀ.ਟੀ. ਸਕੈਨ ਦੀ ਸਹੂਲਤ
ਹੁਸ਼ਿਆਰਪੁਰ, 19 ਜੁਲਾਈ (ਆਦੇਸ਼ ਪਰਮਿੰਦਰ ਸਿੰਘ ): ਇਕ ਹਜ਼ਾਰ ਐਲ.ਪੀ.ਐਮ. ਦੀ ਸਮਰੱਥਾ ਵਾਲੇ ਸਿਵਲ ਹਸਪਤਾਲ ਵਿਚ ਸਥਾਪਤ ਕੀਤੇ ਨਵੇਂ ਆਕਸੀਜਨ ਪਲਾਂਟ ਦੀ ਅੱਜ ਸ਼ੁਰੂਆਤ ਕਰਵਾਉਂਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਣ ਸਿਵਲ ਹਸਪਤਾਲ ਦੇ ਕੋਵਿਡ ਵਾਰਡ ਵਿਚ ਲਗਾਤਾਰ ਆਕਸੀਜਨ ਸਪਲਾਈ ਹਰ ਵੇਲੇ ਉਪਲਬੱਧ ਰਹੇਗੀ।
ਡੀ.ਆਰ.ਡੀ.ਓ. ਅਤੇ ਐਨ.ਐਚ.ਏ.ਆਈ. ਦੀ ਅਗਵਾਈ ਹੇਠ ਬਣੇ ਇਸ ਪਲਾਂਟ ਦੀ ਸ਼ੁਰੂਆਤ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਰੀਬ 1.40 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਇਸ ਪਲਾਂਟ ਦਾ ਕੋਵਿਡ-19 ਅਤੇ ਹੋਰ ਗੰਭੀਰ ਮਰੀਜਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਇਹ ਪਲਾਂਟ ਹਰ ਵੇਲੇ ਲੋੜੀਂਦੀ ਆਕਸੀਜਨ ਦੀ ਸਪਲਾਈ ਨੂੰ ਬੇਰੋਕ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਬੁਨਿਆਦੀ ਢਾਂਚੇ ਨੂੰ ਪਹਿਲਾਂ ਨਾਲੋਂ ਕਿਤੇ ਵੱਧ ਮਜ਼ਬੂਤ ਕੀਤਾ ਜਾ ਚੁੱਕਾ ਹੈ ਅਤੇ ਕੋਵਿਡ ਮਹਾਮਾਰੀ ਦੀ ਰੋਕਥਾਮ ਲਈ ਅਤਿ-ਆਧੁਨਿਕ ਸਿਹਤ ਸਹੂਲਤਾਂ ਵੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਆਧੁਨਿਕ ਤਕਨੀਕ ਵਾਲੀ ਸੀ.ਟੀ. ਸਕੈਨ ਦੀ ਸਹੂਲਤ ਵੀ ਜਲਦ ਹੀ ਸ਼ੁਰੂ ਹੋਣ ਜਾ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸਿਵਲ ਹਸਪਤਾਲ ਵਿਚ 300 ਐਮ.ਐਚ.ਜੈਡ ਅਤੇ 500 ਐਮ.ਐਚ.ਜੈਡ ਦੇ 2 ਐਕਸਰੇ ਯੂਨਿਟ ਮਰੀਜਾਂ ਨੂੰ ਸਿਹਤ ਸਹੂਲਤ ਮੁਹੱਈਆ ਕਰਵਾ ਰਹੇ ਹਨ।
ਨਵੇਂ ਲਗਾਏ ਗਏ ਆਕਸੀਜਨ ਪਲਾਂਟ ਸਬੰਧੀ ਉਦਯੋਗ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਕਮੀ ਕਰਕੇ ਪੇਸ਼ ਆਈਆਂ ਔਕੜਾਂ ਉਪਰੰਤ ਪੰਜਾਬ ਸਰਕਾਰ ਵਲੋਂ ਇਹ ਪਲਾਂਟ ਸਥਾਪਤ ਕਰਨ ਲਈ ਕਾਰਵਾਈ ਸ਼ੁਰੂ ਕੀਤੀ ਗਈ ਜਿਸ ਤਹਿਤ ਹੁਣ ਕਿਸੇ ਵੀ ਮਰੀਜ ਨੂੰ ਆਕਸੀਜਨ ਸਬੰਧੀ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ ਜਿਨ੍ਹਾਂ ਵਿਚ ਕੋਵਿਡ-19 ਦੇ ਮਰੀਜਾਂ ਦੀ ਸਮੁੱਚੀ ਜਾਂਚ, ਇਲਾਜ ਅਤੇ ਹੋਰ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਕੋਵਿਡ-19 ਦੇ ਮਰੀਜਾਂ ਲਈ ਵਿਸ਼ੇਸ਼ ਵਾਰਡ, ਲੈਵਲ-3 ਦੇ ਮਰੀਜਾਂ ਦੀ ਦੇਖਭਾਲ ਤੇ ਇਲਾਜ ਲਈ ਵਿਸ਼ੇਸ਼ ਪ੍ਰਬੰਧਾਂ ਦੇ ਨਾਲ-ਨਾਲ ਵੈਂਟੀਲੇਟਰ ਦੀ ਸਹੂਲਤ ਵੀ ਉਪਲਬੱਧ ਕਰਵਾਈ ਗਈ ਹੈ ਤਾਂ ਜੋ ਕੋਵਿਡ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬੱਲ, ਸਿਵਲ ਸਰਜਨ ਡਾ. ਰਣਜੀਤ ਸਿੰਘ, ਐਸ.ਐਮ.ਓ. ਡਾ. ਜਸਵਿੰਦਰ ਸਿੰਘ, ਕੌਂਸਲਰ ਬਲਵਿੰਦਰ ਕੁਮਾਰ, ਕੌਂਸਲਰ ਹਰਵਿੰਦਰ ਸਿੰਘ, ਕੌਂਸਲਰ ਅਸ਼ੋਕ ਮਹਿਰਾ, ਸਰਪੰਚ ਕੁਲਦੀਪ ਅਰੋੜਾ, ਸਰਪੰਚ ਐਡਵੋਕੇਟ ਨਵਜਿੰਦਰ ਸਿੰਘ ਆਦਿ ਮੌਜੂਦ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
- बड़ी खबर : AAP नेता संजय सिंह को कोर्ट से अनुमति के बावजूद राज्यसभा सदस्य के तौर पर आज नहीं ले पाए शपथ, चेयरमैन धनखड़ ने कर दिया यह काम !
- LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ
- #WATCH VIDEO : BREAKING NEWS : Jharkhand Floor Test : CM चंपाई सोरेन ने साबित किया बहुमत, हेमंत सोरेन ने कहा…
- ਵੱਡੀ ਖ਼ਬਰ : #CANADA_GOVT : ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ‘ਚ ਘਰ ਖਰੀਦਣ ‘ਤੇ ਦੋ ਸਾਲਾਂ ਲਈ ਪਾਬੰਦੀ
- ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਚ 11 ਨੂੰ ਖਡੂਰ ਸਾਹਿਬ ਚ ਮਹਾਰੈਲੀ, ਕਈ ਸਿਆਸੀ ਧਮਾਕੇ ਹੋਣਗੇ
- बड़ी खबर : कांग्रेस ने पार्टी की उम्मीदवारी हासिल करने के इच्छुक लोगों के लिए एक पोर्टल की शुरुआत की, आप भी कर सकते हैं आवेदन
- बड़ी ख़बर : 21 वर्ष की आयु पूरी करने वाली महिलाओं के बैंक खातों में 1,000 रुपये आएँगे, ONLINE आवेदन आज सोमवार 5 फरवरी से भरे जाएंगे
- UPDATE PUNJAB WEATHER : ਪੰਜਾਬ ਵਿੱਚ ਸੰਘਣੀ ਧੁੰਧ ਭਾਰੀ ਮੀਂਹ, ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਕੱਲ ….
- ਵੱਡੀ ਖ਼ਬਰ : 21 ਸਾਲ ਪੂਰੀ ਕਰਨ ਵਾਲਿਆਂ ਔਰਤਾਂ ਨੂੰ 1 ਮਾਰਚ ਤੋਂ ਹਰ ਮਹੀਨੇ ਇੱਕ ਹਜ਼ਾਰ ਰੁਪਏ ਮਿਲਣੇ ਹੋ ਜਾਣਗੇ ਸ਼ੁਰੂ, ਅਰਜ਼ੀਆਂ ਸੋਮਵਾਰ ਅੱਜ 5 ਫਰਵਰੀ ਤੋਂ ONLINE
- ਵੱਡੀ ਖ਼ਬਰ : ਮੌਤ ਇੰਝ ਵੀ ਆਉਂਦੀ ਹੈ ! ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਭਿਆਨਕ ਹਾਦਸੇ ਚ ਇਕ ਮਹਿਲਾ ਡਾਕਟਰ ਦੀ ਮੌਤ ਤੇ 2 ਗੰਭੀਰ ਜ਼ਖ਼ਮੀ
- ਵੱਡੀ ਖ਼ਬਰ : ਪੁਲਸ ਨੇ ਫਗਵਾੜਾ ‘ਚ ਵਿਦੇਸ਼ੀ ਲੜਕੀਆਂ ਦੇ ਸੈਕਸ ਰੈਕੇਟ ਦਾ ਪਰਦਾਫਾਸ਼ ਕਰਦਿਆਂ 9 ਵਿਦੇਸ਼ੀ ਅਤੇ 4 ਭਾਰਤੀ ਲੜਕੀਆਂ ਸਮੇਤ 26 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ
- #DGP_PUNJAB : AMRITPAL GUJJAR AND KAMALPREET OPENED FIRE OUTSIDE HOUSE IN CHANDIGARH WHILE PREM SINGH FACILITATED THEIR ESCAPE: GAURAV YADAV
- LATEST UPDATE NEWS : ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ
- SDM_MUKERIAN : ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਕੈਂਪਾਂ ਦਾ ਸ਼ਡਿਊਲ ਜਾਰੀ
- #SSP_HOSHIARPUR :ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਕੁੱਲ 298 ਦਰਖਾਸਤਾਂ ਦਾ ਨਿਪਟਾਰਾ
- ਵੱਡੀ ਖ਼ਬਰ : #ਖਿਡਾਰੀਆਂ ਦਾ ਭਵਿੱਖ ਸਾਡਾ ਫ਼ਰਜ਼ CM ਮਾਨ ਨੇ ਹਰਮਨਪ੍ਰੀਤ ਕੌਰ ਸਮੇਤ 7 DSP ਤੇ 4 PCS ਮੌਕੇ ਤੇ ਕੀਤੇ ਨਿਯੁਕਤ
- ਅਧਿਆਪਕਾਂ ਲਈ ਵੱਡੀ ਖ਼ਬਰ : ਅਧਿਆਪਕਾਂ ਦੇ ਹੱਕ ਚ HIGH-COURT ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਤੇ ਠੋਕਿਆ 50,000 ਰੁਪਏ ਦਾ ਜੁਰਮਾਨਾ
- बड़ी खबर : पंजाब में येलो अलर्ट जारी किया, घना कोहरा, भारी बारिश की चेतावनी
- #UPDATED : महिला जज ज्योत्सना राय का शव सरकारी आवास में फंदे से लटका मिला
EDITOR
CANADIAN DOABA TIMES
Email: editor@doabatimes.com
Mob:. 98146-40032 whtsapp