ਵੱਡੀ ਖ਼ਬਰ : ਮੁੱਖ ਮੰਤਰੀ ਦਾ ਐਲਾਨ :: 2 ਅਗਸਤ 2021 ਤੋਂ ਖੋਲੀਆਂ ਜਾ ਸਕਦੀਆਂ ਹਨ ਬਾਕੀ ਕਲਾਸਾਂ

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰਾਂ 2 ਅਗਸਤ, 2021 ਤੋਂ ਖੋਲਣ ਦੀ ਆਗਿਆ ਹੋਵੇਗੀ। ਉਨਾਂ ਨੇ ਅੱਗੇ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਂਦੇ ਹਫਤਿਆਂ ਵਿਚ ਕੇਸਾਂ ਵਿਚ ਹੋਰ ਕਮੀ ਆਵੇਗੀ
 
ਮੁੱਖ ਮੰਤਰੀ ਦਾ ਐਲਾਨ ਕਿ 2 ਅਗਸਤ 2021 ਤੋਂ ਖੋਲੀਆਂ ਜਾ ਸਕਦੀਆਂ ਹਨ ਬਾਕੀ ਕਲਾਸਾਂ
ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ
 
 
ਚੰਡੀਗੜ, 21 ਜੁਲਾਈ
 
         ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲੇ ਜਾ ਸਕਣਗੇ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਕਰਨ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ।
        ਪੰਜਾਬ ਲਈ ਕੋਵਿਡ ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਤੱਕ ਹੋ ਜਾਣ ਅਤੇ ਮੁੜ ਪੈਦਾ ਹੋਣ ਦੀ ਗਿਣਤੀ 0.75 ਫੀਸਦੀ ਰਹਿਣ (ਕੌਮੀ ਔਸਤ ਨਾਲੋਂ ਘੱਟ) ਉਤੇ ਗੌਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਦਸਵੀਂ ਤੋਂ ਬਾਰਵੀਂ ਤੱਕ ਕਲਾਸਾਂ ਲਾਉਣ ਦੀ ਇਜਾਜਤ ਹੋਵੇਗੀ ਪਰ ਸਿਰਫ ਉਹੀ ਅਧਿਆਪਕ ਅਤੇ ਸਟਾਫ ਨੂੰ ਫਿਜੀਕਲੀ ਹਾਜਰ ਹੋਣ ਦੀ ਆਗਿਆ ਹੋਵੇਗੀ ਜਿਨਾਂ ਦਾ ਪੂਰੀ ਤਰਾਂ ਟੀਕਾਕਰਨ ਹੋਇਆ ਹੋਵੇ। ਉਨਾਂ ਨੇ ਆਦੇਸ਼ ਦਿੱਤਾ ਕਿ ਇਸ ਸਬੰਧ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਤੌਰ ਉਤੇ ਸੂਚਿਤ ਕਰਨਾ ਹੋਵੇਗਾ।
       
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰਾਂ 2 ਅਗਸਤ, 2021 ਤੋਂ ਖੋਲਣ ਦੀ ਆਗਿਆ ਹੋਵੇਗੀ। ਉਨਾਂ ਨੇ ਅੱਗੇ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਂਦੇ ਹਫਤਿਆਂ ਵਿਚ ਕੇਸਾਂ ਵਿਚ ਹੋਰ ਕਮੀ ਆਵੇਗੀ।
 
        ਸਮਾਜਿਕ ਇਕੱਠਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖੇਤਰਾਂ ਵਿਚ ਕਲਾਕਾਰਾਂ/ ਗਾਇਕਾਂ ਨੂੰ  ਅਜਿਹੇ ਸਮਾਗਮਾਂ/ਮੌਕਿਆਂ ਲਈ ਇਜਾਜਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੋਵੇਗਾ।
        ਮੁੱਖ ਮੰਤਰੀ ਵੱਲੋਂ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆਘਰ ਆਦਿ ਨੂੰ ਕੋਵਿਡ ਟੀਕਾਕਰਨ ਦੀ ਪਾਲਣਾ ਨੂੰ ਯਕੀਨੀ ਬਣਾ ਕੇ 50 ਫੀਸਦੀ ਸਮਰੱਥਾ ਨਾਲ ਖੋਲਣ ਦੇ ਦਿੱਤੇ ਗਏ ਹੁਕਮਾਂ ਤੋਂ ਕੁਝ ਦਿਨਾਂ ਬਾਅਦ ਅੱਜ ਇਹ ਰਾਹਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲਣ ਦੀ ਇਜਾਜਤ ਦਿੱਤੀ ਸੀ।
        ਕੋਵਿਡ ਦੀ ਸਥਿਤੀ ਬਾਰੇ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਸਰੂਪ ਵਿਚ ਆਏ ਬਦਲਾਅ ਬਾਰੇ ਮਹੀਨਾਵਾਰ ਅੰਕੜਿਆਂ ਨੇ ਦਰਸਾਇਆ ਹੈ ਕਿ 90 ਫੀਸਦੀ ਤੋਂ ਵੱਧ ਵਾਇਰਸ ਦੀ ਕਿਸਮ ਚਿੰਤਾਜਨਕ ਹੈ ਕਿਉਂ ਜੋ ਮੂਲ ਵਾਇਰਸ ਵਿਵਹਾਰਕ ਤੌਰ ਉਤੇ ਹੋਰ ਕਿਸਮਾਂ ਵਿਚ ਬਦਲ ਚੁੱਕਾ ਹੈ ਅਤੇ ਜੂਨ ਮਹੀਨੇ ਵਿਚ ਵੀ ਡੈਲਟਾ ਨੇ ਜ਼ੋਰ ਫੜਿਆ ਹੋਇਆ ਸੀ। ਉਨਾਂ ਕਿਹਾ ਕਿ ਹਾਲਾਂਕਿ ਡੈਲਟਾ ਪਲੱਸ ਦਾ ਕੋਈ ਨਵਾਂ ਕੇਸ ਨਹੀਂ ਹੈ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply