ਪੰਜਾਬ ਸਿਵਲ ਸਕੱਤਰੇਤ ਵਿੱਚ ਪ੍ਰਵੇਸ਼ ਕਰਨ ਸਮੇਂ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ

ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਹੋਵੇਗੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਦੀ ਆਗਿਆ
 
ਚੰਡੀਗੜ੍ਹ:
 
ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।
 
ਇਹ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply