ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਦੇ ਹੁਕਮਾਂ ਅਤੇ SMO ਡਾ. ਬਿੰਦੂ ਗੁਪਤਾ ਦੇ ਨਿਰਦੇਸ਼ਾਂ ਤੇ ਜਲੰਧਰ  ਰੋਡ ਤੇ ਨੰਗਲ ਭੂਰ ਵਿਖੇ 11 ਦੁਕਾਨਦਾਰਾਂ ਦੇ ਚਲਾਨ ਕੱਟੇ

ਜਲੰਧਰ  ਰੋਡ ਤੇ ਪਿੰਡ ਨੰਗਲ ਭੂਰ ਵਿਖੇ 11 ਦੁਕਾਨਦਾਰਾਂ ਦੇ ਚਲਾਨ ਕੱਟੇ  

ਪਠਾਨਕੋਟ (ਰਾਜਿੰਦਰ ਸਿੰਘ ਰਾਜਨ, ਅਵਿਨਾਸ਼) ਸਿਵਲ ਸਰਜਨ ਪਠਾਨਕੋਟ ਡਾ ਹਰਵਿੰਦਰ ਸਿੰਘ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਬਿੰਦੂ ਗੁਪਤਾ ਸੀ ਐਚ ਸੀ ਘਰੋਟਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਹਤ ਵਿਭਾਗ ਦੀ ਟੀਮ ਹੈਲਥ ਇੰਸਪੈਕਟਰ ਗੁਰਮੁਖ ਸਿੰਘ ਅਤੇ ਹੈਲਥ ਇੰਸਪੈਕਟਰ ਦਿਲਬਾਗ ਸਿੰਘ ਦੀ ਅਗਵਾਈ ਵਿੱਚ  ਰੁਪ ਜਲੰਧਰ  ਰੋਡ ਤੇ ਪਿੰਡ ਨੰਗਲ ਭੂਰ ਵਿਖੇ 11 ਦੁਕਾਨਦਾਰਾਂ ਦੇ ਚਲਾਨ ਕੱਟੇ ਅਤੇ ਮੋਕੇ ਤੇ 540 ਰੁਪਏ ਨਕਦ ਵਸੂਲ ਕੀਤੇ ।
 
ਇਹ ਦੁਕਾਨਦਾਰ ਸ਼ਰੇਆਮ ਕੋਟਪਾ ਐਕਟ 2003 ਦੀ ਉਲੰਘਣਾ ਕਰ ਰਹੇ ਸਨ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਗੁਰਮੁਖ ਸਿੰਘ,   ਨੇ ਦੱਸਿਆ ਕਿ   ਜਨਤਕ ਥਾਂਵਾਂ ਤੇ ਤੰਬਾਕੂਨੋਸ਼ੀ ਕਰਨ, ਨੋ ਸਮੋਕਿੰਗ ਦੇ ਬੋਰਡ ਨਾ ਲਗਾਉਣ ਵਾਲੇ  ਢਾਬੇ ,ਖਾਣ ਪੀਣ ਵਾਲੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣ ਵਾਲੇ ਦੁਕਾਨਦਾਰ ਸ਼ਾਮਲ ਹਨ।
 
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ 2003 ਤਹਿਤ ਕੋਈ ਵੀ ਖਾਣ ਪੀਣ ਵਾਲੀਆਂ ਵਸਤਾਂ ਵੇਚਣ ਵਾਲਾ ਦੁਕਾਨਦਾਰ ਤੰਬਾਕੂ ਯੁਕਤ ਪਦਾਰਥ ਨਹੀਂ ਵੇਚ ਸਕਦਾ,  ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਦੀ ਪੂਰਨ ਪਾਬੰਦੀ, ਸਿਗਰੇਟ ਅਤੇ ਹੋਰ ਤੰਬਾਕੂ ਪਦਾਰਥਾਂ ਦੇ ਸਿੱਧੇ/ਅਸਿੱਧੇ ਇਸ਼ਤਿਹਾਰਾਂ ਤੇ ਰੋਕ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਦੇ ਸਿਗਰਟ ਜਾਂ ਹੋਰ ਤੰਬਾਕੂ ਉਤਪਾਦ ਵੇਚਣ ਜਾਂ ਖਰੀਦਣ ਤੇ ਪਾਬੰਦੀ।, 
 
ਕਿਸੇ ਵੀ ਵਿੱਦਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਸੇਵਨ ਤੇ ਰੋਕ,  ਬਿਨਾਂ ਸਿਹਤ ਚਿਤਾਵਨੀ ਦੇ ਸਿਗਰਟ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਰੋਕ, ਖੁੱਲ੍ਹੀ ਸਿਗਰਟ ਤੰਬਾਕੂ ਵੇਚਣ ਤੇ ਰੋਕ, ਆਦਿ । ਇਨ੍ਹਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਵੱਖ ਵੱਖ ਧਾਰਾ ਅਧੀਨ 200  ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ।   ਇਸ ਮੌਕੇ  ਹੈਲਥ ਇੰਸਪੈਕਟਰ ਅਨੋਖ ਲਾਲ, ਹੈਲਥ ਇੰਸਪੈਕਟਰ ਰਜਿੰਦਰ ਗੁਰਮੁੱਖ ਸਿੰਘ, ਦਿਲਬਾਗ ਸਿੰਘ ਇੰਸਪੈਕਟਰ , ਹਰਪ੍ਰੀਤ ਪਾਲ ,ਸੁਖਦੇਵ ਸਮਿਆਲ, ਜਗਨ ਨਾਥ ਸਾਰੇ ਫਰੰਟ ਲਾਈਨ ਸਿਹਤ ਕਾਮੇ ਹਾਜਰ ਸਨ ।
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply