ਸਮਾਜ ਭਲਾਈ ਕੰਮਾਂ ’ਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਪਣਾ ਰਹੀ ਹੈ ਵਿਸ਼ੇਸ਼ ਭੂਮਿਕਾ : ਅਪਨੀਤ ਰਿਆਤ

ਸਮਾਜ ਭਲਾਈ ਕੰਮਾਂ ’ਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਪਣਾ ਰਹੀ ਹੈ ਵਿਸ਼ੇਸ਼ ਭੂਮਿਕਾ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਸੋਸਾਇਟੀ ਦੇ ਕੰਮਾਂ ਦਾ ਜਾਇਜ਼ਾ ਲਿਆ
ਕਿਹਾ, ਸਾਂਝੀ ਰਸੋਈ ’ਚ 3,60,000 ਲੋਕਾਂ ਨੂੰ ਕਰਵਾਇਆ ਜਾ ਚੁੱਕਾ ਹੈ ਭੋਜਨ, ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਵੀ ਕੀਤਾ ਜਾ ਰਿਹਾ ਹੈ ਬੇਤਰੀਨ ਕੰਮ
ਸੋਸਾਇਟੀ ਮੈਂਬਰਾਂ ਨਾਲ ਲੋਕ ਭਲਾਈ ਦੇ ਪ੍ਰੋਜੈਕਟ ਸ਼ੁਰੂ ਕਰਨ ਸਬੰਧੀ ਮੰਗੇ ਸੁਝਾਅ
ਦਾਨੀ ਸੱਜਣਾਂ ਨੂੰ ਰੈਡ ਕਰਾਸ ਸੋਸਾਇਟੀ ਨੂੰ ਹਰ ਸੰਭਵ ਸਹਿਯੋਗ ਦੇਣ ਦੀ ਕੀਤੀ ਅਪੀਲ

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ-ਕਮ- ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਸਮਾਜ ਭਲਾਈ ਦੇ ਲਈ ਕੀਤੇ ਜਾ ਰਹੇ ਕੰਮਾਂ ਦੀ ਬਦੌਲਤ ਜ਼ਿਲ੍ਹੇ ਵਿੱਚ ਕਈ ਇਸ ਤਰ੍ਹਾਂ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਕਾਫੀ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ ਦੀ ਬਦੌਲਤ ਹੀ ਸੰਭਵ ਹੋ ਪਾਇਆ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਕਾਰਜਕਾਰੀ ਕਮੇਟੀ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਸੋਸਾਇਟੀ ਦੇ ਕੰਮਾਂ ਦੀ ਸਮੀਖਿਆ ਦੇ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦ ਅਤੇ ਦਿਵਆਂਗਜਨ ਵਿਅਕਤੀਆਂ ਦੀ ਸਹਾਇਤਾ ਦੇ ਲਈ ਇਕ ਫਿਜੀਓਥਰੈਪੀ ਸੈਂਟਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਂਬੂਲੈਂਸ ਵੈਨ ਸੇਵਾ ਅਦੇ ਦੋ ਹੋਮੀਓਪੈਥਿਕ ਡਿਸਪੈਂਸਰੀਆਂ ਵੀ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਉਘੇ ਸਮਾਜ ਸੇਵੀ ਅਤੇ ਦਾਨੀ ਪਿਆਰੇ ਲਾਲ ਸੈਣੀ ਦੁਆਰਾ ਰੈਡ ਕਰਾਸ ਸੋਸਾਇਟੀ ਰੈਡ ਕਰਾਸ ਸੋਸਾਇਟੀ ਵਲੋਂ ਪੀ.ਐਲ. ਸੈਣੀ ਰੈਡ ਕਰਾਸ ਫੰਡ ਫਾਰ ਪੁਅਰ ਪੇਸ਼ੈਂਟ ਆਫ ਕਿਡਨੀ ਫੇਲੁਅਰ ਨਾਮ ਦੀ ਯੋਜਨਾ 2016 ਤੋਂ ਚਲਾਈ ਗਈ ਸੀ ਅਤੇ ਇਸ ਯੋਜਨਾ ਤਹਿਤ ਕਰੀਬ 78 ਮਰੀਜ਼ਾਂ ਦੇ ਬਹੁਤ ਹੀ ਘੱਟ ਮੁੱਲ ’ਤੇ ਡਾਇਲਸਿਸ ਕਰਵਾਏ ਜਾ ਚੁੱਕੇ ਹਨ, ਜਿਸ ’ਤੇ ਕਰੀਬ 46,68,750 ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਇਲਾਜ ਦੇ ਲਈ 10 ਹਜ਼ਾਰ ਰੁਪਏ ਤੱਕ ਦੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਵਿਚੋਂ ਸੋਸਾਇਟੀ ਵਲੋਂ 2 ਹਜ਼ਾਰ ਰੁਪਏ ਤੱਕ ਦੀਆਂ ਦਵਾਈਆਂ ਲੋੜਵੰਦ ਮਰੀਜ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਰਿੰਗ ਕਾਲਜਾਂ ਦੇ ਕਰੀਬ ਅਤੇ ਹੋਣਹਾਰ ਵਿਦਿਆਰਥੀਆਂ ਦੀ ਪੜ੍ਹਾਈ ਦੇ ਲਈ ਪ੍ਰਤੀ ਸਮੈਸਟਰ 50 ਹਜ਼ਾਰ ਰੁਪਏ ਜਾਂ ਜੇਕਰ ਫੀਸ ਦੀ ਰਾਸ਼ੀ ਘੱਟ ਹੋਵੇ ਤਾਂ ਪੂਰੀ ਫੀਸ ਦੀ ਅਦਾਇਗੀ ਦੇ ਲਈ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਦੇ ਡਿਗਰੀ ਕਾਲਜਾਂ ਦੇ 275 ਵਿਦਿਆਰਥੀਆਂ ਨੂੰ 5 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਸਹਾਇਤਾ ਸਿੱਧੇ 10 ਕਾਲਜਾਂ ਦੇ ਖਾਤਿਆਂ ਵਿੱਚ ਮੁਹੱਈਆ ਕਰਨ ਦੇ ਲਈ ਸ਼ਾਮਲ ਕੀਤਾ ਗਿਆ ਹੈ ਅਤੇ ਹੁਣ ਤੱਕ 18 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਤਰ੍ਹਾਂ ਸਰਕਾਰੀ ਸਕੂਲਾਂ ਦੇ 10ਵੀਂ, 12ਵੀਂ ਮੈਡੀਕਲ ਅਤੇ 12 ਅਤੇ 12ਵੀਂ ਨਾਨ-ਮੈਡੀਕਲ  ਸਟਰੀਮ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਤਿੰਨ ਲੜਕਿਆਂ ਅਤੇ ਤਿੰਨ ਲੜਕੀਆਂ ਨੂੰ ਹਰ ਸਾਲ 15 ਅਗਸਤ ਮੌਕੇ ’ਤੇ ਨਕਦ ਰਾਸ਼ੀ ਸਹਿਤ ਇਨਾਮ ਵੀ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਰੈਡ ਕਰਾਸ ਸੋਸਾਇਟੀ ਵਲੋਂ ਸਾਂਝੀ ਰਸੋਈ ਨੂੰ ਵੀ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਰੋਜ਼ਾਨਾ ਕੇਵਲ 10 ਰੁਪਏ ਵਿੱਚ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 3,60,000 ਲਾਭਪਾਤਰੀਆਂ ਨੂੰ ਭੋਜਨ ਕਰਵਾਇਆ ਜਾ ਚੁੱਕਾ ਹੈ।
  ਅਪਨੀਤ ਰਿਆਤ ਨੇ ਦੱਸਿਆ ਕਿ ਰੈਡ ਕਰਾਸ ਸੋਸਾਇਟੀ ਵਲੋਂ ਇਕ ਬਾਲ ਵਾਟਿਕਾ (ਕ੍ਰੈਚ ਸੈਂਟਰ) ਤੋਂ ਇਲਾਵਾ 5 ਵੋਕੇਸ਼ਨਲ ਟਰੇਨਿੰਗ4 ਸੈਂਟਰ (ਕੰਪਿਊਟਰ, ਟਾਈਪ-ਸ਼ਾਰਟ ਹੈਂਡ, ਸਿਲਾਈ-ਕਟਾਈ, ਫੈਸ਼ਨ ਡਿਜਾਇਨਿੰਗ ਅਤੇ ਬਿਊਟੀ ਪਾਰਲਰ) ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਹਾਲ ਆਫ ਕਾਈਂਡਨੈਸ ਵੀ ਖੋਲਿ੍ਹਆ ਗਿਆ ਹੈ, ਜਿਥੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਕਪੜੇ ਅਤੇ ਹੋਰ ਸਮਾਨ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੋਸਾਇਟੀ ਵਲੋਂ ਬਰਤਨ ਬੈਂਕ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਸਮਾਗਮ ਦੇ ਲਈ ਰਿਫੰਡੇਵਲ ਸਕਿਓਰਿਟੀ  ਜਮ੍ਹਾਂ ਕਰਵਾਉਣ ’ਤੇ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਬੇਸਹਾਰਾ ਬਜ਼ੁਰਗਾਂ ਨੂੰ 5 ਹਜ਼ਾਰ ਰੁਪਏ ਤੱਕ ਦੀ ਰਾਸ਼ਨ ਸਮੱਗਰੀ, ਦਵਾਈਆਂ ਅਤੇ ਕੱਪੜੇ ਆਦਿ ਦੀ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਅਤੇ ਕੰਮਕਾਜੀ ਮਹਿਲਾਵਾਂ ਦੀ ਸਿਹਤ ਸੰਭਾਲ ਦੇ ਲਈ 17 ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਸਾਇਟੀ ਵਲੋਂ ਸਰੀਰਕ ਤੌਰ ’ਤੇ ਅਸਮਰੱਥ ਵਿਅਕਤੀਆਂ ਅਤੇ ਲੋੜਵੰਦ ਮਹਿਲਾਵਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ ਅਤੇ ਸਲਾਈ ਮਸ਼ੀਨਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੋਸਾਇਟੀ ਵਲੋਂ 38 ਦਿਵਆਂਗ ਲਾਭਪਾਤਰੀਆਂ ਨੂੰ ਸੋਨਾਲੀਕਾ ਦੇ ਸਹਿਯੋਗ ਨਾਲ ਮੋਟੋਰਾਈਜ਼ਡ ਟਰਾਈ ਸਾਈਕਲ ਵੀ ਦਿੱਤ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦੇ ਦੌਰ ਵਿੱਚ ਲੋਕਾਂ ਦੀ ਮਦਦ ਦੇ ਲਈ ਅਲੱਗ ਤੋਂ ਬੈਂਕ ਅਕਾਂਊਂਟ ਸੋਸਾਇਟੀ ਵਲੋਂ ਖੋਲਿ੍ਹਆ ਗਿਆ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਸੋਸਾਇਟੀ ਵਲੋਂ ਆਕਸੀਜਨ ਕੰਸਰਟੇਟਰ ਬੈਂਕ ਸਥਾਪਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਾਰਜਕਾਰੀ ਮੈਂਬਰਾਂ ਨਾਲ ਲੋਕ ਭਲਾਈ ਦੇ ਪ੍ਰੋਜੈਕਟਾਂ ਸਬੰਧੀ ਸੁਝਾਅ ਵੀ ਮੰਗੇ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਪ੍ਰਾਪਰਟੀਜ਼ ਸਹੀ ਉਦੇਸ਼ ਦੇ ਲਈ ਪ੍ਰਯੋਗ ਕਰਨ ਸਬੰਧੀ ਨਿਰਦੇਸ਼ ਦਿੱਤੇ ਤਾਂ ਜੋ ਇਸ ਨਾਲ ਸੋਸਾਇਟੀ ਦੀ ਆਮਦਨ ਵਿੱਚ ਵਾਧਾ ਹੋ ਸਕੇ। ਇਸ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਨਲੋਈਆਂ ਚੌਂਕ ਦੀ ਪ੍ਰਾਪਰਟੀ ਨੂੰ ਹੁਸ਼ਿਆਰਪੁਰ ਇੰਸਟੀਚਿਊਟ ਆਫ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲ (ਐਚ.ਆਈ.ਏ.ਡੀ.ਐਸ) ਦੇ ਨਿਰਮਾਣ ਦੇ ਲਈ ਦੇਣ ਦਾ ਫੈਸਲਾ ਲਿਆ ਗਿਆ। ਅੰਤ ਵਿੱਚ ਉਨ੍ਹਾਂ ਨੇ ਕਾਰਜਕਾਰੀ ਮੈਂਬਰਾਂ ਨੂੰ ਸੋਸਾਇਟੀ ਦੇ ਲਈ ਵੱਧ ਤੋਂ ਵੱਧ ਦਾਨ ਇਕੱਠਾ ਕਰਨ ਦੀ ਅਪੀਲ ਕੀਤੀ ਅਤੇ ਦਾਨੀ ਸੱਜਣਾਂ ਨੂੰ ਵੀ ਅੱਗੇ ਆਉਣ ਦੇ ਲਈ ਕਿਹਾ। ਇਸ ਮੌਕੇ ’ਤੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ, ਰਾਜੇਸ਼ ਜੈਨ, ਰਾਜੀਵ ਬਜਾਜ, ਦੇਸ਼ਵੀਰ ਸ਼ਰਮਾ ਵੀ ਹਾਜ਼ਰ ਸਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply