ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 8 ਨੂੰ ਪਟਵਾਰੀ ਅਤੇ ਜ਼ਿਲੇਦਾਰ ਦੀ ਲਿਖਤੀ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਘੇਰੇ ’ਚ ਲਗਾਈ ਗਈ ਧਾਰਾ 144

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 8 ਨੂੰ ਪਟਵਾਰੀ ਅਤੇ ਜ਼ਿਲੇਦਾਰ ਦੀ ਲਿਖਤੀ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਘੇਰੇ ’ਚ ਲਗਾਈ ਗਈ ਧਾਰਾ 144
ਸੁਚਾਰੂ ਪ੍ਰੀਖਿਆ ਕਰਵਾਉਣ ਦੇ ਲਈ ਸਾਰੇ ਪ੍ਰੀਖਿਆ ਕੇਂਦਰਾਂ ਦੇ ਲਈ ਨੋਡਲ ਅਧਿਕਾਰੀ ਅਤੇ ਕਾਰਜਕਾਰੀ ਮੈਜਿਸਟ੍ਰੇਟ ਕੀਤੇ ਗਏ ਤਾਇਨਾਤ
ਹੁਸ਼ਿਆਰਪੁਰ : ਅਧੀਨ ਸੇਵਾਵਾਂ ਚੋਣ ਬੋਰਡ ਵਲੋਂ 8 ਅਗਸਤ ਨੂੰ ਮਾਲੀਆ ਪਟਵਾਰੀ, ਜ਼ਿਲੇਦਾਰ ਅਤੇ ਨਹਿਰੀ ਪਟਵਾਰੀ ਦੀਆਂ ਅਸਾਮੀਆਂ ਦੇ ਲਈ ਲਿਖਤੀ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ 8 ਅਗਸਤ ਨੂੰ ਪ੍ਰੀਖਿਆ ਵਾਲੇ ਦਿਨ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਦੇ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ 200 ਮੀਟਰ ਦੇ ਘੇਰੇ ਦੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਪ੍ਰੀਖਿਆਵਾਂ ਦੇ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰ ਦੇ ਆਸ ਪਾਸ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੁੰਦੀ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਦੇ ਲਈ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿੱਚ ਸੀ.ਆਰ.ਪੀ.ਸੀ ਦੀ ਧਾਰਾ 144 ਲਗਾਏ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪਰੋਕਤ ਅਸਾਮੀਆਂ ਦੇ ਲਈ ਲਿਖਤੀ ਪ੍ਰੀਖਿਆ 8 ਅਗਸਤ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ ਜਿਸ ਦੇ ਲਈ ਜ਼ਿਲ੍ਹੇ ਵਿੱਚ 18 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਦੇ ਲਈ ਨੋਡਲ ਅਧਿਕਾਰੀ ਅਤੇ ਕਾਰਜਕਾਰੀ ਮੈਜਿਸਟ੍ਰੇਟ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨੋਡਲ ਸੈਂਟਰ ਪੰਡਿਟ ਜੇ.ਆਰ. ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ ਹੁਸ਼ਿਆਰਪੁਰ ਦੇ ਲਈ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ ਦੇ ਲਈ ਨਾਇਬ ਤਹਿਸੀਲਦਾਰ ਤਲਵਾੜਾ ਲਖਵਿੰਦਰ ਸਿੰਘ, ਚੋਧਰੀ ਬਲਵੀਰ ਸਿੰਘ ਪਬਲਿਕ ਸਕੂਲ ਆਰੀਆ ਸਮਾਜ ਰੋਡ ਹੁਸ਼ਿਆਰਪੁਰ ਦੇ ਲਈ ਨਾਇਬ ਤਹਿਸਲਦਾਰ ਭੂੰਗਾ ਲਵਦੀਪ ਸਿੰਘ, ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਲਈ ਹਰਮਿੰਦਰ ਸਿੰਘ ਸਬ-ਰਜਿਸਟਰਾਰ ਹੁਸ਼ਿਆਰਪੁਰ ਅਤੇ ਪੰਡਿਤ ਜੇ.ਆਰ. ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਦੇ ਲਈ ਨਾਇਬ ਤਹਿਸਲਦਾਰ ਮੁਕੇਰੀਆਂ ਅਵਿਨਾਸ਼ ਚੰਦ ਨੂੰ ਕਾਰਜਕਾਰੀ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਸਾਰੇ ਕੇਂਦਰਾਂ ਦੇ ਨੋਡਲ ਅਧਿਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ ਹੋਣਗੇ।
ਇਸੇ ਤਰ੍ਹਾਂ ਦੋਆਬਾ ਪਬਲਿਕ ਸਕੂਲ ਦੋਹਲਰੋਂ ਮਾਹਿਲਪੁਰ ਦੇ ਲਈ ਨਾਇਬ ਤਹਿਸਲਦਾਰ ਸੰਦੀਪ ਕੁਮਾਰ ਅਤੇ ਐਸ.ਜੀ.ਜੀ.ਐਸ. ਖਾਲਸਾ ਕਾਲਜ ਮਾਹਿਲਪੁਰ ਦੇ ਲਈ ਨਾਇਬ ਤਹਿਸਲਦਾਰ ਗੜ੍ਹਸ਼ੰਕਰ ਰਾਮ ਚੰਦ ਨੂੰ ਕਾਰਜਕਾਰੀ ਮੈਜਿਸਟ੍ਰੇਟ ਲਗਾਇਆ ਗਿਆ ਹੈ। ਇਨ੍ਹਾਂ ਕੇਂਦਰਾਂ ਦੇ ਨੋਡਲ ਅਧਿਕਾਰੀ ਐਸ.ਡੀ.ਐਮ ਗੜ੍ਹਸ਼ੰਕਰ ਅਰਵਿੰਦ ਕੁਮਾਰ ਹੋਣਗੇ। ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਲਈ ਨਾਇਬ ਤਹਿਸਲਦਾਰ ਮਨੋਹਰ ਲਾਲ ਕਾਰਜਕਾਰੀ ਮੈਜਿਸਟ੍ਰੇਟ ਅਤੇ ਐਸ.ਡੀ.ਐਮ ਦਸੂਹਾ ਰਣਦੀਪ ਸਿੰਘ ਹੀਰ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਗੁਰੂ ਨਾਨਕ ਇੰਸਟੀਚਿਊਟ ਆਫ ਫਾਰਮੇਸੀ ਪਿੰਡ ਡੱਲੇਵਾਲ ਹਰਿਆਣਾ ਦੇ ਲਈ ਈ.ਓ ਨਗਰ ਕੌਂਸਲਰ ਹਰਿਆਣਾ ਰਾਮ ਪ੍ਰਕਾਸ਼, ਗੁਰੂ ਨਾਨਕ ਇੰਸਟੀਚਿਊਟ ਆਫ ਟੈਕਨਾਲੋਜੀ ਪਿੰਡ ਡੱਲੇਵਾਲ ਹਰਿਆਣਾ ਦੇ ਲਈ ਤਹਿਸੀਲਦਾਰ ਮੁਕੇਰੀਆਂ ਜਗਤਾਰ ਸਿੰਘ, ਗੁਰੂ ਨਾਨਕ ਇੰਸਟੀਚਿਊਟ ਆਫ ਐਜੂਕੇਸ਼ਨ ਪਿੰਡ ਡੱਲੇਵਾਲ ਹਰਿਆਣਾ ਦੇ ਲਈ ਨਾਇਬ ਤਹਿਸਲਦਾਰ ਭੂੰਗਾ ਚੰਦਨ ਮੋਹਨ, ਜੀ.ਜੀ.ਡੀ.ਐਸ.ਡੀ ਕਾਲਜ ਹਰਿਆਣਾ ਦੇ ਲਈ ਈ.ਓ ਨਗਰ ਕੌਂਸਲਰ ਗੜ੍ਹਦੀਵਾਲਾ ਕਮਲਜੀਤ ਸਿੰਘ ਅਤੇ ਗੁਰੂ ਨਾਨਕ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਪਿੰਡ ਨੌਸ਼ਹਿਰਾ ਹਰਿਆਣਾ-ਢੋਲਵਾਹਾ ਰੋਡ ਹਰਿਆਣਾ ਦੇ ਲਈ ਈ.ਓ ਨਗਰ ਕੌਂਸਲਰ ਦਸੂਹਾ ਮਦਨ ਸਿੰਘ ਨੂੰ ਕਾਰਜਕਾਰੀ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਸਾਰੇ ਕੇਂਦਰਾਂ ਦਾ ਨੋਡਲ ਅਫ਼ਸਰ ਏ.ਡੀ.ਸੀ (ਵਿਕਾਸ) ਦਰਬਾਰਾ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ।
ਅਪਨੀਤ ਰਿਆਤ ਨੇ ਦੱਸਿਆ ਕਿ ਡੀ.ਏ.ਵੀ ਕਾਲਜ ਚੰਡੀਗੜ੍ਹ ਰੋਡ ਹੁਸ਼ਿਆਰਪੁਰ ਦੇ ਲਈ ਨਾਇਬ ਤਹਿਸਲਦਾਰ ਦਸੂਹਾ ਸੁਖਵਿੰਦਰ ਸਿੰਘ, ਐਸ.ਡੀ ਕਾਲਜ ਹੁਸ਼ਿਆਰਪੁਰ ਦੇ ਲਈ ਨੋਡਲ  ਤਹਿਸੀਲਦਾਰ ਦਸੂਹਾ ਕਰਨਦੀਪ ਸਿੰਘ ਭੁੱਲਰ, ਡੀ.ਏ.ਵੀ ਕਾਲਜ ਆਫ ਐਜੁਕੇਸ਼ਨ ਆਰੀਆ ਸਮਾਜ ਰੋਡ ਹੁਸ਼ਿਆਰਪੁਰ ਦੇ ਲਈ ਨਾਇਬ ਤਹਿਸਲਦਾਰ ਟਾਂਡਾ ਓਂਕਾਰ ਸਿੰਘ, ਰਿਆਤ ਬਾਹਰਾ ਗਰੁੱਪ ਆਫ ਇੰਸਟੀਟਿਊਸ਼ਨਸ ਪਿੰਡ ਬੋਹਣ ਚੰਡੀਗੜ੍ਹ ਰੋਡ ਹੁਸ਼ਿਆਰਪੁਰ ਦੇ ਲਈ ਤਹਿਸੀਲਦਾਰ ਗੜ੍ਹਸ਼ੰਕਰ ਤਪਨ ਭਨੋਟ ਅਤੇ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਪਿੰਡ ਬੋਹਣ ਚੰਡੀਗੜ੍ਹ ਰੋਡ ਹੁਸ਼ਿਆਰਪੁਰ ਦੇ ਲਈ ਈ.ਓ ਨਗਰ ਕੋਂਸਲਰ  ਗੜ੍ਹਸ਼ੰਕਰ ਹਰਜੀਤ  ਸਿੰਘ ਨੂੰ ਕਾਰਜਕਾਰੀ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਸਾਰੀਆਂ ਪ੍ਰੀਖਿਆਵਾਂ ਦੇ ਨੋਡਲ ਅਫ਼ਸਰ ਐਸ.ਡੀ.ਐਮ ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬੱਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨੋਡਲ ਸੈਂਟਰ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਸੁਰੱਖਿਆ ਵਿਵਸਥਾ, ਟਰੈਫਿਕ ਕੰਟਰੋਲ ਆਦਿ ਦੇ ਪ੍ਰਬੰਧ ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਕੀਤੇ ਜਾਣਗੇ। ਉਨ੍ਹਾਂ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਕਿ ਉਹ ਪੰਜਾਬ ਸਰਕਾਰ ਵਲੋਂ 23 ਮਈ 2021 ਨੂੰ ਜਾਰੀ ਗਾਈਡਲਾਈਨ ਦੇ ਮੁਤਾਬਕ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਰਥੀਆਂ ਦੀ ਥਰਮਲ ਸਕੈਨਿੰਗ ਦੇ ਲਈ ਟੀਮਾਂ ਸਵੇਰੇ 9 ਵਜੇ ਤੱਕ ਤਾਇਨਾਤ ਕਰਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply