LATEST NEWS: ਪਾਕਿਸਤਾਨ ਨੇ ਸ਼ਰਤਾਂ ਤਹਿਤ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਦਿੱਤੀ ਇਜਾਜ਼ਤ

ਅੰਮ੍ਰਿਤਸਰ :  ਪਾਕਿਸਤਾਨ ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਸਖ਼ਤ ਕੋਵਿਡ-19 ਪ੍ਰੋਟੋਕਾਲ ਤਹਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਦੀ ਇਜਾਜ਼ਤ ਦਿੱਤੀ ਹੈ। ਸਤੰਬਰ ਮਹੀਨੇ ਗੁਰੂ ਨਾਨਕ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਧਿਆਨ ‘ਚ ਰੱਖ ਕੇ ਫ਼ੈਸਲਾ ਕੀਤਾ ਗਿਆ ਹੈ। ਐੱਨਸੀਓਸੀ ਦੀ ਬੈਠਕ ‘ਚ ਕਰਤਾਰਪੁਰ ਕਾਰੀਡੋਰ ਤੋਂ ਭਾਰਤੀ ਸਿੱਖ ਸ਼ਰਧਾਲੂਆਂ ਦੀ ਆਵਾਜਾਈ ਸਬੰਧੀ ਗੱਲਬਾਤ ਹੋਈ।

ਫੋਰਮ ਨੇ ਇਸ ਸਬੰਧੀ ਫ਼ੈਸਲਾ ਕੀਤਾ ਹੈ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿਰਫ਼ ਵੈਕਸੀਨੇਟ ਸ਼ਰਧਾਲੂ ਜਿਨ੍ਹਾਂ ਨੂੰ ਦੋਵੇਂ ਡੋਜ਼ ਲੱਗੀਆਂ ਹੋਣ ਨੂੰ ਹੀ ਪਾਕਿਸਤਾਨ ‘ਚ ਐਂਟਰੀ ਦੀ ਇਜਾਜ਼ਤ ਦਿੱਤੀ ਜਾਵੇਗੀ। ਫੋਰਮ ਨੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਦੀ ਯਾਤਰਾ ਕਰਨ ਤੋਂ ਪਹਿਲਾਂ ਇਕ ਨੈਗੇਟਿਵ ਆਰਟੀ-ਪੀਸੀਆਰ ਟੈਸਟ ਜ਼ਰੂਰੀ ਹੋਵੇਗੀ।  ਰੈਪਿਡ ਐਂਟੀਜਨ ਟੈਸਟ (RAT) ਪਾਜ਼ੇਟਿਵ ਆਉਣ ਦੀ ਸੂਰਤ ‘ਚ ਕਿਸੇ ਨੂੰ ਵੀ ਪਾਕਿਸਤਾਨ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply