LATEST WATCH VIDEO :ਕੈਪਟਨ ਨੇ ਦਿਲ ਜਿੱਤਿਆ, ਰਾਜੇਵਾਲ ਹੋਏ ਭਾਵੁਕ, ਕਿਸਾਨ ਬਾਗੋ -ਬਾਗ਼, ਧਰਨਾ ਖ਼ਤਮ, ਆਵਾਜਾਈ ਬਹਾਲ

ਚੰਡੀਗਡ਼੍ਹ : ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਸੰਗਠਨ ਦੇ ਨੇਤਾਵਾਂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਕਾਰ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਅੱਜ ਚੰਡੀਗਡ਼੍ਹ ਵਿਚ ਮੀਟਿੰਗ ਹੋਈ। ਇਸ ਦੌਰਾਨ ਕੈਪਟਨ ਨੇ ਗੰਨੇ ਦੇ ਸਟੇਟ ਐਗ੍ਰੀਡ ਪ੍ਰਾਈਜ਼ ਵਿਚ 35 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ।

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਮੰਗ ਨੂੰ ਮੰਨਦਿਆਂ ਗੰਨੇ ਦੇ ਸਮਰਥਨ ਮੁੱਲ ਵਿਚ ਵਾਧਾ ਕਰ ਦਿੱਤਾ ਹੈ। ਕੈਪਟਨ ਸਰਕਾਰ ਨੇ 35 ਰੁਪਏ ਦਾ ਇਜਾਫਾ ਕੀਤਾ ਹੈ, ਜਿਸ ਨਾਲ ਹੁਣ ਪੰਜਾਬ ਵਿਚ ਭਾਅ 360 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।

 ਹੁਣ ਪੰਜਾਬ ਦੇ ਗੁਆਂਢੀ ਸੂਬੇ ਨਾਲੋਂ 2 ਰੁਪਏ ਵੱਧ ਭਾਅ ਹੈ। ਗੰਨੇ ਦਾ ਭਾਅ 360 ਰੁਪਏ ਮਿਲਣ ਉਪਰੰਤ ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਅੱਜ ਸ਼ਾਮ ਤੋਂ ਰੇਲ ਤੇ ਸੜਕੀ ਆਵਾਜਾਈ ਬਹਾਲ ਹੋ ਜਾਵੇਗੀ । ਉਨ੍ਹਾਂ ਨੇ ਕੈਪਟਨ ਦਾ ਮੂੰਹ ਮਿੱਠਾ ਕਰਵਾਇਆ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply