ਸਮੂਹ ਬੂਥ ਲੈਵਲ ਅਫ਼ਸਰਾਂ ਲਈ ਹੈਂਡਬੁੱਕ ਦੇ ਅਧਾਰ ਤੇ ਹੀ ਆਨਲਾਈਨ ਕੁਵਿਜ਼ ਮੁਕਾਬਲਾ 28  ਨੂੰ


ਪਠਾਨਕੋਟ (ਰਾਜਿੰਦਰ ਸਿੰਘ ਰਾਜਨ) ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ, ਪਠਾਨਕੋਟ ਸ਼੍ਰੀ ਸੰਯਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ  ਜਿਲ੍ਹੇ ਵਿਚਲੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਲਈ ਖਾਸ਼ ਤਿਆਰ ਕੀਤੀ ਗਈ ਹੈਂਡਬੁੱਕ ਦੇ ਅਧਾਰ ਤੇ ਕੁਇਜ਼, ਜਿਸ ਵਿੱਚ 6 ਹੈਂਡਬੁੱਕ ਦੇ ਹਿੱਸਿਆਂ ਦੇ ਲਿੰਕ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਸਾਂਝੇ ਕੀਤੇ ਗਏ ਹਨ ।
ਉਨ੍ਹਾਂ ਦੱਸਿਆ ਕਿ ਇਨ੍ਹਾ ਹੈਂਡਬੁੱਕ ਦੇ ਅਧਾਰ ਤੇ ਹੀ ਆਨਲਾਈਨ ਕੁਵਿਜ਼ ਮੁਕਾਬਲਾ ਮਿਤੀ 28.08.2021 ਨੂੰ ਸ਼ਾਮ 4:30 ਵਜੇ ਕਰਵਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਜਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼)  ਭਾਗ ਲੈ ਸਕਦੇ ਹਨ । ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ ।
 ਉਨ੍ਹਾਂ ਦੱਸਿਆ ਕਿ ਫੇਸਬੁੱਕ ਅਤੇ ਟਵੀਟਰ ਤੇ ਕੁਵਿਜ਼ ਦਾ ਲਿੰਕ ਮਿਤੀ 28.08.2021 ਨੂੰ ਸਾਂਝਾ ਕੀਤਾ ਜਾਵੇਗਾ। ਕੁਵਿਜ਼ ਨਿਰਧਾਰਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾ ਕੀਤਾ ਜਾਵੇਗਾ 30 ਮਿੰਟ ਤੋਂ ਬਾਆਦ ਕੁਵਿਜ਼ ਨੂੰ ਜਮ੍ਹਾਂ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਚੋਣ ਹਲਕੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਬੂਥ ਲੈਵਲ ਅਫ਼ਸਰ ਨੂੰ ਸਨਮਾਨ-ਚਿੰਨ੍ਹ ਅਤੇ ਪ੍ਰਮਾਣ-ਪੱਤਰ ਦਿੱਤਾ ਜਾਵੇਗਾ ।
ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ, ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਕੀਤਾ ਗਿਆ ਫੈਸਲਾ ਅੰਤਿਮ ਹੋਵੇਗਾ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply