AIR INDIA FLIGHTS AMRITSAR: ਹੁਣ ਅੰਮ੍ਰਿਤਸਰ ਤੋਂ ਯੂਰਪ ਦੇ ਤੀਜੇ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ

ਅੰਮ੍ਰਿਤਸਰ:  ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ, ਯੂਕੇ ਦੇ ਲੰਡਨ ਹੀਥਰੋ ਤੇ ਬਰਮਿੰਘਮ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਣ ਤੋਂ ਬਾਅਦ, ਹੁਣ ਏਅਰ ਇੰਡੀਆ ਦੁਆਰਾ ਯੂਰਪ ਦੇ ਤੀਜੇ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋ ਜਾਣਗੀਆਂ ।

ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਯੂਕੇ ਤੋਂ ਬਾਅਦ, ਹੁਣ ਇਟਲੀ ਵਿੱਚ ਵਸਦੇ ਪੰਜਾਬੀ ਭਾਈਚਾਰੇ ਲਈ ਚੰਗੀ ਖਬਰ ਹੈ। ਏਅਰ ਇੰਡੀਆ ਵਲੋਂ 8 ਸਤੰਬਰ ਤੋਂ ਵਿਸ਼ਵ ਦੇ ਇਤਿਹਾਸਕ ਸ਼ਹਿਰਾਂ, ਅੰਮ੍ਰਿਤਸਰ ਤੇ ਰੋਮ ਵਿਚਕਾਰ ਹਰ ਹਫਤੇ ਵਿੱਚ ਇੱਕ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ।

ਏਅਰ ਇੰਡੀਆ ਦੀ ਉਡਾਣ ਏਆਈ 123 ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:55 ਵਜੇ ਉਡਾਣ ਭਰੇਗੀ ਤੇ ਉਸੇ ਦਿਨ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਰਾਤ ਨੂੰ 8:20 ਵਜੇ ਰੋਮ ਪਹੁੰਚੇਗੀ। ਵਾਪਸੀ ਦੀ ਉਡਾਣ ਏਆਈ122 ਅਗਲੇ ਦਿਨ ਵੀਰਵਾਰ ਨੂੰ ਸ਼ਾਮ 7:00 ਵਜੇ ਰੋਮ ਤੋਂ ਰਵਾਨਾ ਹੋਵੇਗੀ ਤੇ ਸ਼ੁੱਕਰਵਾਰ ਸਵੇਰੇ 5:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ ‘ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ਤੇ 28 ਅਕਤੂਬਰ ਤੱਕ ਲਈ ਉਪਲੱਬਧ ਹੈ।

Advertisements
Advertisements
Advertisements

ਗੁਮਟਾਲਾ ਨੇ ਦੱਸਿਆ ਕਿ ਯੂਕੇ ਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਹੁਣ ਇਟਲੀ ਦੀ ਸਰਕਾਰ ਵੱਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀਆਂ ਤੋਂ ਛੋਟ ਨਾਲ ਏਅਰ ਇੰਡੀਆ ਵੱਲੋਂ ਹੁਣ ਇਸ ਸਿੱਧੀ ਉਡਾਣ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ, 2021 ਦੇ ਅਖੀਰ ਵਿੱਚ ਭਾਰਤ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵਿੱਚ ਵਾਧੇ ਕਾਰਨ, ਇਟਲੀ ਸਰਕਾਰ ਦੁਆਰਾ ਸਿੱਧੀਆਂ ਉਡਾਣਾਂ ‘ਤੇ ਆਉਣ ਵਾਲੇ ਯਾਤਰੀਆਂ ਉੱਪਰ ਪਾਬੰਦੀ ਲਾਉਣ ਦੇ ਫੈਸਲੇ ਕਾਰਨ ਭਾਰਤ ਵਿੱਚ ਫਸੇ ਹਜ਼ਾਰਾਂ ਪੰਜਾਬੀ ਭਾਈਚਾਰੇ ਦੇ ਇਟਲੀ ਵਾਸੀਆਂ ਲਈ ਇਹ ਵੱਡੀ ਰਾਹਤ ਵਾਲੀ ਗੱਲ ਹੈ।

Advertisements
 
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply