# LATEST NEWS CM PUNJAB # : ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਪਿਛਲੇ 24 ਘੰਟੇ ਦੌਰਾਨ ਭਾਰੀ ਮੀਂਹ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਮੁੱਖ ਮੰਤਰੀ ਵੱਲੋਂ ਪਿਛਲੇ 24 ਘੰਟੇ ਦੌਰਾਨ ਭਾਰੀ ਮੀਂਹ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਚੰਡੀਗੜ੍ਹ, 11 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਤਰਤ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ ਕਸੂਰ ਨਾਲੇ ਵਿੱਚ ਹੜ੍ਹ ਆਉਣ ਕਾਰਨ ਨੇੜਲੇ ਪਿੰਡਾਂ ਵਿੱਚ ਪਾਣੀ ਖੜ੍ਹ ਜਾਣ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ।
ਇਸੇ ਦੌਰਾਨ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਅਤੇ ਇਸ ਦੇ ਡਰੇਨਜ਼ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਉਚ ਪੱਧਰੀ ਟੀਮ ਨੂੰ ਤੁਰੰਤ ਮੌਕੇ ‘ਤੇ ਭੇਜ ਕੇ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲੈਂਦੇ ਹੋਏ ਤੁਰੰਤ ਪਾਣੀ ਦੀ ਨਿਕਾਸੀ ਕੀਤੀ ਜਾਵੇ। ਉਨ੍ਹਾਂ ਨੇ ਟੀਮ ਨੂੰ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ ‘ਤੇ ਹੜ੍ਹ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਲਗਾਤਾਰ ਮੀਂਹ ਪੈਂਦਾ ਹੈ ਤਾਂ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਿਆ ਜਾ ਸਕੇ।
ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ।
——-

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply