ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ : ਰਾਜ ਸਭਾ ਮੈਂਬਰ ਦੂਲੋ ਨੇ ਕਿਹਾ ਕਿ, ਜੇ 15 ਦਿਨਾਂ ਵਿੱਚ ਕਾਰਵਾਈ ਨਾ ਕੀਤੀ ਤਾਂ..

Advertisements

ਅੰਮ੍ਰਿਤਸਰ : ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਕਾਂਗਰਸੀ ਆਗੂਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜ਼ਹਿਰੀਲੀ ਸ਼ਰਾਬ ਕਾਰਨ 126 ਲੋਕਾਂ ਦੀ ਜਾਨ ਲੈਣ ਵਾਲਿਆਂ ਤੇ  ਜੇ 15 ਦਿਨਾਂ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ ਉਹ ਮੁੱਖ ਮੰਤਰੀ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਆਪਣੇ ਵਾਅਦੇ ਦੇ ਬਾਵਜੂਦ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਅਸਫਲ ਰਹੇ ਹਨ। ਦੂਲੋ ਨੇ ਕਿਹਾ ਕਿ ਪੰਜਾਬ ਦੇ ਦਲਿਤਾਂ ਨੂੰ ਪਿਛਲੇ 10 ਸਾਲਾਂ ਦੌਰਾਨ ਬਹੁਤ ਨੁਕਸਾਨ ਹੋਇਆ ਹੈ। ਦੂਲੋ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਅਤੇ ਵਿਰੋਧੀ ਪਾਰਟੀ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਰਲੇ ਹੋਏ ਹਨ, ਇਸੇ ਕਰਕੇ ਵਿਰੋਧੀ ਪਾਰਟੀਆਂ ਨਸ਼ਿਆਂ ਦੇ ਮੁੱਦੇ ‘ਤੇ ਚੁੱਪ ਕਰਕੇ ਬੈਠੀਆਂ ਹਨ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚ ਨਕਲੀ ਸ਼ਰਾਬ ਕਾਰਨ 126 ਲੋਕਾਂ ਦੀ ਮੌਤ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਮਰਨ ਵਾਲਿਆਂ ਵਿੱਚ 114 ਦਲਿਤ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਗੈਰਕਨੂੰਨੀ ਢੰਗ  ਨਾਲ ਚੱਲ ਰਹੀਆਂ 9 ਫੈਕਟਰੀਆਂ ਨੂੰ ਫੜਿਆ ਸੀ । ਪਰ ਲੰਮੇ ਸਮੇਂ ਬਾਅਦ ਇਹ ਮਾਮਲਾ ਸ਼ਾਂਤ ਹੋ  ਗਿਆ ਅਤੇ ਕਿਸੇ ਵੀ ਗੈਰਕਨੂੰਨੀ ਫੈਕਟਰੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਪੰਜਾਬ ਸਰਕਾਰ ਨੇ ਨਕਲੀ ਸ਼ਰਾਬ ਸਪਲਾਈ ਕਰਨ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਕੀਤੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਹਰ ਰੋਜ਼ ਇੱਕ ਵਿਅਕਤੀ ਨਸ਼ੇ ਕਾਰਨ ਮਰਦਾ ਹੈ ਅਤੇ ਇਸ ਨਸ਼ਾ ਵੇਚਣ ਵਾਲੇ ਪੰਜਾਬ ਦੇ ਵਿਧਾਇਕ ਅਤੇ ਪੁਲਿਸ ਦੀ ਮਿਲੀਭੁਗਤ ਹੈ। ਕਿਉਂਕਿ ਕੋਈ ਵੀ ਇਸ ਬਾਰੇ ਕੁਝ ਵੀ ਕਹਿਣ ਲਈ ਤਿਆਰ ਨਹੀਂ ਹੈ ਕਿਉਂਕਿ ਮੌਜੂਦਾ ਸਰਕਾਰ ਦੀ ਵਿਰੋਧੀ ਧਿਰ ਅਤੇ ਵਿਧਾਇਕ ਦੋਵੇਂ ਰਲੇ ਹੋਏ ਹਨ। ਉਨ੍ਹਾਂ ਸਰਕਾਰ ‘ਤੇ ਤਸਕਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਬਚਾਣ  ਦਾ ਦੋਸ਼ ਵੀ ਲਾਇਆ।

Advertisements

Related posts

Leave a Comment