WATCH VIDEO HOSHIARPUR : ਕੈਪਟਨ ਦੀ ਆਮਦ ਤੇ ਵਿਧਾਇਕ ਗਿਲਜ਼ੀਆਂ ਨੂੰ ਕਿਸਾਨਾਂ ਨੇ ਘੇਰਿਆ

Advertisements

ਟਾਂਂਡਾ ਉੜਮੁੜ (ਹਰਭਜਨ ਢਿੱਲੋਂ ) : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਤੇ ਕਿਸਾਨਾਂ ਨੇ ਕਾਂਗਰਸ ਪਾਰਟੀ ਦਾ ਸੂਬਾ ਕਾਰਜਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਉੜਮੁੜ ਟਾਂਂਡਾ ਸੰਗਤ ਸਿੰਘ ਗਿਲਜੀਆਂ ਦਾ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਪੰਡੋਰੀ ਕੱਦ ਵਿਖੇ ਘੇਰ ਕਿ ਜਬਰਦਸਤ ਨਾਅਰੇਬਾਜ਼ੀ ਕੀਤੀ । ਇਸ ਮੌਕੇ ਗਿਲਜੀਆਂ ਨਾਲ ਹਲਕਾ ਵਿਧਾਇਕ ਦਸੂਹਾ ਮਿੱਕੀ ਡੋਗਰਾ ਵੀ ਨਾਲ ਸੀ । ਗਿਲਜੀਆਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਜਥੇਬੰਦੀ ਦੇ ਆਗੂ ਪਰਮਜੀਤ ਸਿੰਘ ਭੁੱਲਾ ਤੇ ਕੁਲਦੀਪ ਸਿੰਘ ਬੇਗੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਸੂਬਾ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਕਿਸਾਨਾਂ ਤੇ ਝੂਠੇ ਪਰਚੇ ਦਰਜ ਕਰਵਾ ਕੇ ਕਿਸਾਨ ਅੰਦੋਲਨ ਨੂੰ ਢਾਹ ਲਾ ਰਿਹਾ ਹੈ , ਜਿਸ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ।

Advertisements

Related posts

Leave a Comment