ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਪੰਚਾਇਤਾਂ : ਕੈਬਨਿਟ ਮੰਤਰੀ ਅਰੋੜਾ

ਕੈਬਨਿਟ ਮੰਤਰੀ ਨੇ ਨਸ਼ਿਆਂ ਖਿਲਾਫ ਇਕਜੁੱਟਤਾ ਦਾ ਦਿੱਤਾ ਸੱਦਾ,ਪਿੰਡ ਬੱਸੀ ਗੁਲਾਮ ਹੁਸੈਨ ਨੂੰ ਖੇਡ ਸਟੇਡੀਅਮ ਲਈ ਸੌਂਪਿਆ 5 ਲੱਖ ਰੁਪਏ ਦਾ ਚੈਕ
ਹੁਸ਼ਿਆਰਪੁਰ,(Vikas Julka,Satwinder) : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਨਸ਼ਿਆਂ ਖਿਲਾਫ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਂਝੇ ਹੰਭਲੇ ਨਾਲ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ। ਉਹ ਪਿੰਡ ਬੱਸੀ ਗੁਲਾਮ ਹੁਸੈਨ ਵਿਖੇ ਕਰਵਾਏ ਇਕ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ•ਾਂ ਪਿੰਡ ਦੀ ਪੰਚਾਇਤ ਨੂੰ ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈਕ ਵੀ ਸੌਂਪਿਆ।
ਸ਼੍ਰੀ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ ‘ਡੈਪੋ’ ਅਤੇ ‘ਬਡੀ’ ਪ੍ਰੋਗਰਾਮ ਚਲਾਏ ਗਏ ਹਨ, ਉਥੇ ਨਸ਼ੇ ਦੀ ਦਲਦਲ ਵਿਚ ਫਸੇ ਮਰੀਜ਼ਾਂ ਦੇ ਇਲਾਜ ਲਈ ਮੁੜ ਵਸੇਬਾ ਕੇਂਦਰ, ਓ.ਓ.ਏ.ਟੀ ਸੈਂਟਰ ਅਤੇ ਨਸ਼ਾ ਛੁਡਾਊ ਕੇਂਦਰ ਖੋਲ•ੇ ਗਏ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤਾਂ ਵਲੋਂ ਮੋਹਰੀ ਭੂਮਿਕਾ ਨਿਭਾਈ ਜਾ ਸਕਦੀ ਹੈ, ਕਿਉਂਕਿ ਇਕਜੁੱਟਤਾ ਨਾਲ ਹੀ ਇਸ ਕੋਹੜ ਦਾ ਖਾਤਮਾ ਕੀਤਾ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਨਸ਼ੇ ਵਿਚ ਜਕੜੇ ਮਰੀਜ਼ ਦੀ ਸ਼ਨਾਖਤ ਕਰਨ ਉਪਰੰਤ ਉਸਨੂੰ ਮੁੜ ਵਸੇਬਾ ਕੇਂਦਰ, ਓ.ਓ.ਏ.ਟੀ ਸੈਂਟਰ ਅਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਜਾ ਸਕਦਾ ਹੈ, ਜਿਥੇ ਪੰਜਾਬ ਸਰਕਾਰ ਵਲੋਂ ਉਨ•ਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ•ਾਂ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਡੈਪੋ (ਨਸ਼ਾ ਰੋਕੂ ਅਫਸਰ) ਬਣਨ ਦੀ ਅਪੀਲ ਵੀ ਕੀਤੀ।

ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਮਿਲਾਵਟਖੋਰੀ ‘ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਖੇਡਾਂ ਨੂੰ ਵੀ ਪ੍ਰਫੁੱਲਤ ਕੀਤਾ ਜਾ ਰਿਹਾ ਹੈ, ਤਾਂ ਜੋ ਸੂਬੇ ਦੀ ਨੌਜਵਾਨੀ ਨੂੰ ਸਿਹਤਮੰਦ ਬਣਾਇਆ ਜਾ ਸਕੇ। ਉਨ•ਾਂ ਕਿਹਾ ਕਿ ਪਿੰਡਾਂ ਵਿਚ ਨੌਜਵਾਨਾਂ ਨੂੰ ਤੰਦਰੁਸਤੀ ਦਾ ਸੁਨੇਹਾ ਦੇਣ ਲਈ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸ ਤੋਂ ਇਲਾਵਾ ਹੁਸ਼ਿਆਰਪੁਰ ਸ਼ਹਿਰ ਦੀਆਂ ਪ੍ਰਮੁੱਖ ਪਾਰਕਾਂ ਵਿਚ ਚੰਡੀਗੜ• ਦੀ ਤਰਜ਼ ‘ਤੇ ਆਊਟਡੋਰ ਜਿੰਮ ਵੀ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ।


ਸ਼੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ•ੇ ਦੇ ਹਰ ਪਿੰਡ ਵਿੱਚ 550 ਪੌਦੇ ਲਗਾਏ ਜਾ ਰਹੇ ਹਨ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਜਿੱਥੇ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ•ਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ, ਉਥੇ ਪਾਣੀ ਦੀ ਬੱਚਤ ਕਰਨ ‘ਤੇ ਵੀ ਜ਼ੋਰ ਦਿੱਤਾ। ਸਮਾਰੋਹ ਦੌਰਾਨ ਸ਼੍ਰੀ ਅਰੋੜਾ ਨੇ ਪਿੰਡ ਦੀ ਪੰਚਾਇਤ ਨੂੰ ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈਕ ਪਿੰਡ ਦੀ ਬਜ਼ੁਰਗ ਔਰਤ ਸ਼੍ਰੀਮਤੀ ਗਿਆਨ ਕੌਰ ਦੇ ਹੱਥੋਂ ਦਿਵਾਇਆ।

Advertisements

ਇਸ ਮੌਕੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਬੱਸੀ ਗੁਲਾਮ ਹੁਸੈਨ ਸ਼੍ਰੀ ਨਰਵੀਰ ਨੰਦੀ, ਸ਼੍ਰੀਮਤੀ ਸੁਮਨ ਤਲਵਾੜ, ਸਰਪੰਚ ਬੱਸੀ ਪੁਰਾਣੀ ਸ਼੍ਰੀ ਕੁਲਦੀਪ ਅਰੋੜਾ, ਕੌਂਸਲਰ ਸ਼੍ਰੀ ਸੁਰਿੰਦਰ ਪਾਲ ਸਿੱਧੂ, ਸ਼੍ਰੀ ਸੁੱਚਾ ਸਿੰਘ, ਸ਼੍ਰੀ ਬਖਸ਼ੀਸ਼ ਸਿੰਘ, ਸ਼੍ਰੀ ਰਾਕੇਸ਼ ਕੁਮਾਰ, ਸ਼੍ਰੀ ਸੰਜੀਵ ਕੁਮਾਰ, ਸ਼੍ਰੀ ਹਰਮੇਸ਼ ਕੁਮਾਰ, ਸ਼੍ਰੀਮਤੀ ਕਮਲਜੀਤ ਕੌਰ, ਸ਼੍ਰੀਮਤੀ ਕਸ਼ਮੀਰ ਕੌਰ, ਸ਼੍ਰੀ ਗੋਪੀ ਸੈਣੀ, ਸ਼੍ਰੀ ਜਸਵੀਰ ਸੈਣੀ, ਸ਼੍ਰੀ ਰਾਜੇਸ਼ ਸੈਣੀ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply