LATEST NEWS : ਪੁਲਿਸ ਕਮਿਸ਼ਨਰੇਟ ਦੇ ਏਰੀਆ ਵਿੱਚ 5 ਜਾਂ 5 ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਪਾਬੰਦੀ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਪਾਬੰਦੀ
ਲੁਧਿਆਣਾ, 17 ਸਤੰਬਰ (ਹਰਜਿੰਦਰ ਸਿੰਘ  ਖ਼ਾਲਸਾ ) – ਪੁਲਿਸ ਕਮਿਸ਼ਨਰ ਸ. ਨੌਨਿਹਾਲ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਪਾਬੰਦੀ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮੰਨਜੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਮਨਾਹੀ ਹੈ।

ਇਹ ਹੁਕਮ ਅਗਲੇ 2 ਮਹੀਨੇ ਤੱਕ  ਲਾਗੂ  ਰਹਿਣਗੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply