ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਚੰਨੀ ਵੱਲੋਂ ਪੁਲੀਸ ਨੂੰ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਪੂਰੀ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ

ਚੰਡੀਗੜ੍ਹ, 21 ਸਤੰਬਰ

Advertisements

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲੀਸ ਨੇ ਸੋਮਵਾਰ ਦੀ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਹਿਰ ਫਿਲੌਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

Advertisements

ਦੋਸ਼ੀ ਦੀ ਸ਼ਨਾਖ਼ਤ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਹੁਸਨ ਨਿਜਰਾ ਵਿਚ ਪਿੰਡ ਜਵਾਨੀਆ ਦਾ ਵਾਸੀ ਭਿਖੂ ਮੀਨਾ (25) ਵਜੋਂ ਹੋਈ ਹੈ। ਭਿਖੂ ਮੀਨਾ ਨੇ ਪੱਥਰ ਅਤੇ ਗਮਲਾ ਸੁੱਟ ਕੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।

Advertisements

ਇਸ ਘਟਨਾ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਅਤੇ ਦੁਖਦਾਇਕ ਘਟਨਾ ਕਰਾਰ ਦਿੱਤਾ ਹੈ ਜਿਸ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਦਕਾਰ ਦਾ ਸਤਿਕਾਰ ਕਰਨ ਵਾਲੇ ਸਮੂਹ ਲੋਕਾਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ। ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦੇ ਹੋਏ ਸ੍ਰੀ ਚੰਨੀ ਨੇ ਕਿਹਾ ਕਿ ਅਜਿਹੇ ਘਿਨਾਉਣੇ ਕਾਰਿਆਂ ਵਿਚ ਸ਼ਾਮਲ ਅਨਸਰਾਂ ਖਿਲਾਫ਼ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸ੍ਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਪੁਲੀਸ ਮੁਖੀ ਨੂੰ ਸੂਬੇ ਦੇ ਕੋਨੇ-ਕੋਨੇ ਵਿਚ ਚੌਕਸੀ ਵਧਾਉਣ ਦੇ ਹੁਕਮ ਪਹਿਲਾਂ ਹੀ ਦੇ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਦੇ ਹਾਲਾਤ ਸਦਾ ਹੀ ਸੰਵੇਦਨਸ਼ੀਲ ਰਹਿੰਦੇ ਹਨ ਪਰ ਸੂਬਾ ਸਰਕਾਰ ਇਸ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿਚ ਬੇਚੈਨੀ ਪੈਦਾ ਕਰਨ ਦੀ ਕੋਸ਼ਿਸ਼ਾਂ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਦੇ ਨਾਪਾਕ ਇਰਾਦਿਆਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ। ਲੋਕਾਂ ਨੂੰ ਪੂਰਾ ਸਮਰਥਨ ਤੇ ਸਹਿਯੋਗ ਲਈ ਅਪੀਲ ਕਰਦਿਆਂ ਸ੍ਰੀ ਚੰਨੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਰੋਲ ਅਦਾ ਕੀਤਾ ਜਾਵੇ ਤਾਂ ਕਿ ਪੰਜਾਬ ਵਿਚ ਹੋਰ ਵੀ ਵਧੇਰੇ ਸ਼ਾਂਤੀਪਸੰਦ ਅਤੇ ਸਦਭਾਵਨਾ ਵਾਲੇ ਮਾਹੌਲ ਸਿਰਿਜਆ ਜਾ ਸਕੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply