LATEST NEWS: ਕੈਪਟਨ ਅਮਰਿੰਦਰ ਨੇ ਰਾਹੁਲ ਤੇ ਪ੍ਰਿਅੰਕਾ ਗਾਂਧੀ ਨੂੰ ਵੀ ਨਹੀਂ ਬਖਸ਼ਿਆ, ਸਿੱਧੂ ਖ਼ਿਲਾਫ਼ ਵੱਡਾ ਐਲਾਨ

ਚੰਡੀਗੜ੍ਹ : ਮੁੱਖ ਮੰਤਰੀ ਦੀ ਕੁਰਸੀ ਖੁੰਝਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਆਪਣੀ ਹੀ ਪਾਰਟੀ ਖਿਲਾਫ ਹਮਲਾਵਰ ਹੋ ਗਏ ਹਨ। ਕੈਪਟਨ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ’ਤੇ ਹਮਲਾ ਕਰਨ ਦੇ ਨਾਲ-ਨਾਲ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਰਾਹੁਲ ਤੇ ਪ੍ਰਿਅੰਕਾ ਅਨੁਭਵਹੀਣ ਹਨ।ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਹੈ ਕਿ ਉਹ ਕਿਸੇ ਵੀ ਕੀਮਤ ’ਤੇ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਣਗੇ।

ਕੈਪਟਨ ਨੇ ਕਿਹਾ ਕਿ ਸਿੱਧੂ ਦੀ ਅਗਵਾਈ ਵਿਚ ਚੋਣ ਲੜੀ ਗਈ ਤਾਂ ਪੰਜਾਬ ਵਿਚ ਕਾਂਗਰਸ ਡਬਲ ਡਿਜਿਟ ਵੀ ਨਹੀਂ ਛੂਹ ਪਾਏਗੀ। ਕੈਪਟਨ ਨੇ ਕਿਹਾ ਕਿ ਉਹ ਸਿੱਧੂ ਨੂੰ ਹਰਾਉਣ ਲਈ ਮਜ਼ਬੂਤ ਉਮੀਦਵਾਰ ਉਤਾਰਨਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਲਈ ਖਤਰਨਾਕ ਹਨ ਤੇ ਜੇਕਰ ਉਹ ਮੁੱਖ ਮੰਤਰੀ ਬਣੇ ਤਾਂ ਪਾਰਟੀ ਕੰਮ ਨਹੀਂ ਕਰ ਪਾਏਗੀ। ਕੈਪਟਨ ਨੇ ਕਿਹਾ ਕਿ ਉਹ ਸਿੱਧੂ ਨੂੰ ਰੋਕਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ।

 

 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply