ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ ਤੌਰ ’ਤੇ ਸਿਰਕਤ ਕਰਦਿਆਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਯਾਦ ਕੀਤਾ ਗਿਆ

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਵਸ ਮਨਾਇਆ

ਗੁਰਦਾਸਪੁਰ, 2 ਅਕਤੂਬਰ ( ਅਸ਼ਵਨੀ ) 

ਰਾਸ਼ਟਰ ਪਿਤਾ ਮਹਾਤਮਾ ਗਾਂਧੀਜੀ ਦੇ 152ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਵਿਸ਼ੇਸ ਤੌਰ ’ਤੇ ਸਿਰਕਤ ਕਰਦਿਆਂ ਉਨਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸ੍ਰੀ ਰਾਹੁਲ ਵਧੀਕਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੀ ਮੋਜੂਦ ਸਨ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਦਾ ਅੱਜ ਦੇ ਸਮੇਂ ਵਿਚ ਵੀ ਬਹੁਤ ਜ਼ਿਆਦਾ ਮਹੱਤਵ ਹੈ ਅਤੇ ਉਨਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਜਰੂਰਤ ਹੈ।  ਉਨਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵਲੋਂ ਅਹਿੰਸਾ ਦਾ ਸੰਦੇਸ ਦਿੱਤਾ ਗਿਆ ਤੇ ਸਾਰਿਆਂ ਨੂੰ ਆਪਸੀ ਪਿਆਰ, ਸ਼ਾਂਤੀ ਤੇ ਮਿਲਵਰਤਣਨਾਲ ਰਹਿਣ ਦਾ ਸੰਦੇਸ਼ ਦਿੱਤਾ ਗਿਆ ਸੀ। ਉਨਾਂ ਕਿਹਾ ਕਿ ਅੱਜ ਲੋੜ ਹੈ ਕਿਅਸੀਂ ਪਿਆਰ ਤੇ ਆਪਣੀ ਭਾਈਚਾਰਕ ਭਾਵਨਾ ਨਾਲ ਦੇਸ਼ ਦੀ ਏਕਤਾ ਤੇਅਖੰਡਤਾ ਨੂੰ ਹੋਰ ਮਜ਼ਬੂਤ ਕਰੀਏ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply