ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਨੇ ਆਮ ਲੋਕਾਂ ਦਾ ਲੱਕ ਤੋੜਿਆ : ਸੁਖਜਿੰਦਰ ਸਿੰਘ ਰੰਧਾਵਾ

ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਅਸਮਾਨ ਛੂੰਹਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ: ਸੁਖਜਿੰਦਰ ਸਿੰਘ ਰੰਧਾਵਾ

ਉਪ ਮੁੱਖ ਮੰਤਰੀ ਨੇ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ 300 ਰੁਪਏ ਵਧਾਉਣ ਉਤੇ ਭਾਜਪਾ ਸਰਕਾਰ ਨੂੰ ਆੜੇ ਹੱਥੀ ਲਿਆ

ਚੰਡੀਗੜ੍ਹ, 8 ਅਕਤੂਬਰ

Advertisements
Advertisements
Advertisements

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਨਿੱਤ ਦਿਨ ਅਸਮਾਨ ਛੂੰਹਦੀ ਮਹਿੰਗਾਈ ਦੇ ਮੁੱਦੇ ਉਤੇ ਐਨ.ਡੀ.ਏ. ਸਰਕਾਰ ਨੂੰ ਆੜੇ ਹੱਥੀਂ ਲਿਆ।

Advertisements

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ ਵਿੱਚ 300 ਰੁਪਏ ਦੇ ਵਾਧੇ ਨੇ ਆਮ ਲੋਕਾਂ ਦਾ ਲੱਕ ਹੀ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਵੀ ਉਸ ਸਮੇਂ ਦੌਰਾਨ ਕੀਤਾ ਹੈ ਜਦੋਂ ਕਾਲੇ ਖੇਤੀ ਕਾਨੂੰਨਾਂ ਨਾਲ ਕਿਸਾਨ ਸੰਕਟ ਵਿੱਚ ਹਨ ਅਤੇ ਕੋਵਿਡ ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਝੰਬੀ ਅਰਥ ਵਿਵਸਥਾ ਨਾਲ ਹਰ ਵਰਗ ਆਰਥਿਕ ਦੁਸ਼ਵਾਰੀਆਂ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਇਹ ਵਾਧਾ ਹੋਰ ਵੀ ਮਾਰੂ ਹੈ ਕਿਉਂਕਿ ਇਸ ਨਾਲ ਦੇਸ਼ ਦੇ ਹਰ ਵਰਗ ਦਾ ਪਰਿਵਾਰ ਜੁੜਿਆ ਹੈ।

Advertisements

ਸ. ਰੰਧਾਵਾ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਨਵੰਬਰ ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ 600 ਰੁਪਏ ਦੇ ਕਰੀਬ ਸੀ ਜਿਸ ਵਿੱਚ ਕੇਂਦਰ ਸਰਕਾਰ ਲਗਾਤਾਰ ਵਾਧਾ ਕਰਦੀ ਹੋਈ ਹੁਣ 900 ਰੁਪਏ ਉਤੇ ਲੈ ਆਈ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਪਿਛਲੇ ਸੱਤ ਸਾਲਾਂ ਵਿੱਚ ਗੈਸ ਸਿਲੰਡਰ ਦੀ ਕੀਮਤ ਦੋਗੁਣੀ ਤੋਂ ਵੱਧ ਕਰ ਦਿੱਤੀ ਹੈ। ਮਈ 2014 ਵਿੱਚ ਇਹ ਕੀਮਤ 400 ਰੁਪਏ ਦੇ ਕਰੀਬ ਸੀ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਗੈਸ ਸਿਲੰਡਰ ਨਹੀਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਪਿਛਲੇ ਸੱਤ ਸਾਲਾਂ ਵਿੱਚ ਅਥਾਹ ਵਾਧਾ ਹੋਇਆ ਹੈ ਜਿਸ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ। ਸ. ਰੰਧਾਵਾ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਉਤੇ ਚੁਟਕੀ ਲੈਂਦਿਆਂ ਆਖਿਆ ਕਿ ਯੂ.ਪੀ.ਏ. ਸਰਕਾਰ ਵੇਲੇ ਤੇਲ ਜਾਂ ਗੈਸ ਸਿਲੰਡਰ ਦੀ ਕੀਮਤ ਵਿੱਚ ਮਾਮੂਲੀ ਵਾਧੇ ਉਤੇ ਆਪੇ ਤੋਂ ਬਾਹਰ ਹੋਣ ਵਾਲੇ ਭਾਜਪਾ ਆਗੂ ਅੱਜ ਲੱਕ ਤੋੜ ਮਹਿੰਗਾਈ ਦੇ ਦੌਰ ਵਿੱਚ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਨਾਲ ਅੱਜ ਪੂਰਾ ਦੇਸ਼ ਐਨ.ਡੀ.ਏ. ਸਰਕਾਰ ਨੂੰ ਕੋਸ ਰਿਹਾ ਹੈ।
———-

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply