LATEST NEWS: ਹੁਸ਼ਿਆਰਪੁਰ ’ਚ ਸਮੇਂ ਸਿਰ ਹਰ ਸਮੱਸਿਆ ਦਾ ਕੀਤਾ ਜਾ ਰਿਹੈ ਹੱਲ, ਸੜਕ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ : ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ ’ਚ ਸਮੇਂ ਸਿਰ ਹਰ ਸਮੱਸਿਆ ਦਾ ਕੀਤਾ ਜਾ ਰਿਹੈ ਹੱਲ : ਸੁੰਦਰ ਸ਼ਾਮ ਅਰੋੜਾ
ਵਿਧਾਇਕ ਨੇ ਵਾਰਡ ਨੰਬਰ 36 ਦੇ ਮੁਹੱਲਾ ਸ਼ਕਤੀ ਨਗਰ ਦੀ ਗਲੀ ਨੰਬਰ 2 ’ਚ ਸੜਕ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 16 ਅਕਤੂਬਰ:
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ’ਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 36 ਦੇ ਮੁਹੱਲਾ ਸ਼ਕਤੀ ਨਗਰ ਦੀ ਗਲੀ ਨੰਬਰ 2 ਵਿਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਪੱਛੜੀਆਂ ਸ਼ੇ੍ਰਣੀਆਂ ਕਮਿਸ਼ਨ ਦੇ ਚੇਅਰਮੈਨ ਸਰਵਨ ਸਿੰਘ, ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

ਵਿਧਾਇਕ ਅਰੋੜਾ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਇਸ ਗਲੀ ਦੇ ਨਿਰਮਾਣ ਦੀ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਸ ਦੌਰਾਨ ਨਗਰ ਨਿਗਮ ਅਧਿਕਾਰੀਆਂ ਨੂੰ ਸੜਕ ਦੇ ਨਿਰਮਾਣ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੰਮ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਮੇਸ਼ਾਂ ਤੋਂ ਹੀ ਪਹਿਲ ਰਹੀ ਹੈ ਕਿ ਲੋਕਾਂ ਨੂੰ ਸਮੇਂ ਸਿਰ ਬੁਨਿਆਦੀ ਸੁਵਿਧਾਵਾਂ ਪਹੁੰਚਾਈਆਂ ਜਾਣ। ਇਸ ਲਈ ਸੂਬੇ ਵਿਚ ਸ਼ਹਿਰਾਂ ਅਤੇ ਪਿੰਡਾਂ  ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਸੀਵਰੇਜ਼ ਤੇ ਵਾਟਰ ਸਪਲਾਈ ਦਾ 100 ਫੀਸਦੀ ਕੰਮ ਮੁਕੰਮਲ ਕਰਨ ਤੋਂ ਬਾਅਦ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹਰ ਵਰਗ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਸੁਰਿੰਦਰ ਭੱਟੀ, ਕੌਂਸਲਰ ਅਸ਼ੋਕ ਮਹਿਰਾ, ਐਡਵੋਕੇਟ ਹਰਦੀਪ ਸਿੰਘ ਹੈਪੀ, ਪ੍ਰਦੀਪ ਸੈਣੀ, ਸੁਸ਼ੀਲ ਕੁਮਾਰ, ਕਮਲਜੀਤ ਕੌਰ ਤੋਂ ਇਲਾਵਾ ਹੋਰ ਮੁਹੱਲਾ ਵਾਸੀ ਵੀ ਮੌਜੂਦ ਸਨ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply