#NEW PARTY OF CAPT_AMRINDER SINGH :: ਨਵੀਂ ਪਾਰਟੀ ਦਾ ਕੈਪਟਨ ਅਮਰਿੰਦਰ ਨੇ ਕੀਤਾ ਰਾਹ ਪੱਧਰਾ, ਕੱਲ 11 ਵਜੇ ਪ੍ਰੈੱਸ ਕਾਨਫਰੈਂਸ, ਕਈ ਵਿਧਾਇਕਾਂ ਦੇ ਖਿਸਕਣ ਦੀ ਚਰਚਾ ਤੇਜ਼

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਰਵੀਨ ਠੁਕਰਾਲ ਨੇ ਮੰਗਲਵਾਰ ਸਵੇਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਕੈਪਟਨ 27 ਅਕਤੂਬਰ ਨੂੰ ਪ੍ਰੈੱਸ ਕਾਨਫਰੈਂਸ  ਕਰਨਗੇ। ਇਸਤੋਂ ਬਾਅਦ ਤੋਂ ਚਰਚਾ ਤੇਜ਼ ਹੋ ਗਈ ਹੈ ਕਿ ਕੈਪਟਨ ਕੱਲ੍ਹ ਆਪਣੀ ਨਵੀ ਪਾਰਟੀ ਦਾ   ਐਲਾਨ ਕਰ ਸਕਦੇ ਹਨ। 

 

ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਆਪਣੀ ਨਵੀਂ ਪਾਰਟੀ ਬਣਾਉਣ ਦੀ ਗੱਲ ਕਹੀ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਟੁੱਟ ਕੇ ਬਣੀ ਪਾਰਟੀ ਨਾਲ ਗਠਜੋੜ ਦੇ ਸੰਕੇਤ ਵੀ ਦਿੱਤੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਸਮਾਪਤ ਹੋਣ ਅਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਪੈਦਾ ਵਿਵਾਦ ਦੇ ਸਮਾਪਤ ਹੋਣ ਤੇ  ਭਾਜਪਾ ਨਾਲ ਗਠਜੋੜ ਕਰਨਗੇ।

 ਕੈਪਟਨ ਆਪਣੀ ਨਵੀਂ ਪਾਰਟੀ ਬਾਰੇ ਸਮਰਥਕ ਨੇਤਾਵਾਂ ਦੇ ਨਾਲ ਪਿਛਲੇ ਕਈ ਦਿਨਾਂ ਤੋਂ ਵਿਚਾਰ-ਵਟਾਂਦਰਾ ਕਰ ਰਹੇ ਹਨ। ਇਹ ਵੀ ਚਰਚਾ ਹੈ ਕਿ ਕੈਪਟਨ ਅਮਰਿੰਦਰ ਦੇ ਸੰਪਰਕ ’ਚ ਕਾਂਗਰਸ ਦੇ ਕਈ ਸੀਨੀਅਰ ਨੇਤਾ ਅਤੇ ਵਿਧਾਇਕ ਹਨ। ਅਜਿਹੇ ’ਚ ਹੁਣ ਇਸਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੇਕਰ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਤਾਂ ਕਿਹੜੇ ਕਾਂਗਰਸ ਨੇਤਾ ਉਨ੍ਹਾਂ ਦੇ ਨਾਲ ਆ ਸਕਦੇ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply