#DC_HOSHIARPUR : ਜ਼ਿਲ੍ਹੇ ’ਚ ਉਦਯੋਗਿਕ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਅਪਨੀਤ ਰਿਆਤ

ਜ਼ਿਲ੍ਹੇ ’ਚ ਉਦਯੋਗਿਕ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਜ਼ਿਲ੍ਹੇ ’ਚ ਉਦਯੋਗਪਤੀਆਂ ਨੇ ਵਰਚੂਅਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2021 ’ਚ ਲਿਆ ਹਿੱਸਾ
ਬਿਜਨੈਸ ਫਸਟ ਪੋਰਟਲ ਰਾਹੀਂ ਜ਼ਿਲ੍ਹੇ ’ਚ ਹੁਣ ਤੱਕ 160 ਨਿਵੇਸ਼ਕਾਂ ਨੇ ਅਨੁਮਾਨਿਤ 3875 ਕਰੋੜ ਰੁਪਏ ਨਿਵੇਸ਼ ਕਰਨ ’ਚ ਦਿਖਾਈ ਰੁਚੀ, 1551 ਕਰੋੜ ਰੁਪਏ ਦਾ ਹੋ ਚੁੱਕਾ ਹੈ ਨਿਵੇਸ਼
ਹੁਸ਼ਿਆਰਪੁਰ, 26 ਅਕਤੂਬਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ’ਚ ਉਦਯੋਗਿਕ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗਿਕ ਨਿਵੇਸ਼ ਨੂੰ ਹੋਰ ਬੜਾਵਾ ਦੇਣ ਲਈ ਪੰਜਾਬ ਸਰਕਾਰ ਵਲੋਂ ਰਾਈਟ ਟੂ ਬਿਜਨੈਸ ਐਕਟ-2020 ਬਣਾਇਆ ਗਿਆ ਹੈ, ਜਿਸ ਦਾ ਨਵੇਂ ਸਥਾਪਤ ਹੋਣ ਵਾਲੇ ਉਦਯੋਗਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਪੰਜਾਬ ਉਦਯਗਿਕ ਨਿਵੇਸ਼ ਲਈ ਪਹਿਲੀ ਪਸੰਦ ਬਣ ਗਿਆ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਵਿਚ ਜ਼ਿਲ੍ਹੇ ਦੇ ਪ੍ਰਸਿੱਧ ਉਦਯੋਗਪਤੀਆਂ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਵਿਚ ਵਰਚੂਅਲ ਰਾਹੀਂ ਸ਼ਿਰਕਤ ਕਰਨ ਤੋਂ ਬਾਅਦ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਜਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ ਉਦਯਗਿਕ ਇਕਾਈਆਂ ਅਤੇ ਹੋਰ ਸੰਸਥਾਵਾਂ ਵੱਖ-ਵੱਖ ਰੈਗੂਲੇਟਰੀ ਕਲੀਅਰੈਂਸ ਅਤੇ ਸੇਵਾਵਾਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਸਰਕਾਰ ਵਲੋਂ ਕਈ ਪ੍ਰਕਾਰ ਦੀਆਂ ਰੈਗੂਲੇਟਰ ਕਲੀਅਰੈਂਸ ਜਿਵੇਂ ਕਿ ਚੇਂਜ ਆਫ਼ ਲੈਂਡ ਯੂਜ਼, ਪ੍ਰਦੂਸ਼ਣ, ਫਾਇਰ, ਬੁਆਲਰ ਰਜਿਸਟਰੇਸ਼ਨ ਆਦਿ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸਰਵਿਸਜ਼ ਜਿਵੇਂ ਕਿ ਸੋਸਾਇਟੀ ਰਜਿਸਟਰੇਸ਼ਨ, ਸ਼ਾਪ ਅਸਟੈਬਲਿਸ਼ਮੈਂਟ, ਇੰਡਸਟਰੀਅਲ ਪਲਾਂਟ ਅਲਾਟਮੈਂ, ਬੁਆਲਰ ਰਿਨਿਊ, ਪ੍ਰਦੂਸ਼ਣ ਸਰਟੀਫਿਕੇਟ ਰਿਨਿਊ, ਐਕਸਾਈਜ਼ ਐਂਡ ਟੈਕਸੇਸ਼ਨ ਸਬੰਧੀ ਸਰਵਿਸਜ਼ ਆਦਿ ਦੀਆਂ ਸਰਵਿਸਜ਼ ਤੇ ਉਦਯੋਗਿਕ ਇਕਾਈਆਂ ਨੂੰ ਇਨਸੈਂਟਿਵਜ਼ ਇਕ ਹੀ ਪੋਰਟਲ ’ਤੇ ਮੁਹੱਈਆ ਕਰਵਾਏ ਜਾ ਰਹੇ ਹਨ।
ਅਪਨੀਤ ਰਿਆਤ ਨੇ ਦੱਸਿਆ ਕਿ ਇੰਡਸਟਰੀਅਲ ਐਂਡ ਬਿਜਨੈਸ ਡਿਵੈਲਪਮੈਂਟ ਪਾਲਿਸੀ (ਆਈ.ਬੀ.ਡੀ.ਪੀ.) 2017 ਤਹਿਤ ਬਿਜਨੈਸ ਫਸਟ ਪੋਰਟਲ ਦੇ ਸਿੰਗਲ ਵਿੰਡੋ ਸਿਸਟਮ ਰਾਹੀਂ ਜ਼ਿਲ੍ਹੇ ਵਿਚ ਹੁਣ ਤੱਕ 160 ਨਿਵੇਸ਼ਕਾਂ ਨੇ ਅਪਲਾਈ ਕਰਕੇ ਆਪਣੀ ਰੁਚੀ ਦਿਖਾਈ ਹੈ, ਜਿਸ ਦੀ ਅਨੁਮਾਨਿਤ ਲਾਗਤ 3875 ਕਰੋੜ ਰੁਪਏ ਹੈ, ਜਿਸ ਨਾਲ 11847 ਲੋਕਾਂ ਨੂੰ ਰੋਜ਼ਗਾਰ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ 3875 ਕਰੋੜ ਰੁਪਏ ਵਿਚੋਂ ਨਿਵੇਸ਼ਕ ਜ਼ਿਲ੍ਹੇ ਵਿਚ 1551 ਕਰੋੜ ਰੁਪਏ ਨਿਵੇਸ਼ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਆਨਲਾਈਨ ਤਰੀਕੇ ਨਾਲ 105 ਰੈਗੂਲੇਟਰੀ ਤੋਂ ਇਲਾਵਾ 1541 ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਲਾਗੂ ਕੀਤੀਆਂ ਜਾ ਰਹੀਆਂ ਹਨ।
Çਂੲਸ ਮੌਕੇ ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ, ਪਲਾਈਵੁਡ ਐਸੋਸੀਏਸ਼ਨ ਤੋਂ ਐਨ.ਕੇ. ਤਿਵਾੜੀ, ਆਈ.ਟੀ.ਐਲ. ਦੇ ਵਾਇਸ ਪ੍ਰੈਜੀਡੈਂਟ ਜੇ.ਐਸ. ਚੌਹਾਨ, ਵਰਧਮਾਨ ਯਾਰਨ ਐਂਡ ਥਰੈਡ ਤੋਂ ਤਰੁਣ ਚਾਵਲਾ, ਸੈਂਚੂਰੀ ਪਲਾਈਵੁਡ ਤੋਂ ਬੀ.ਐਸ. ਸਭਰਵਾਲ, ਹਾਕਿੰਗਜ਼ ਕੁਕਰਜ਼ ਲਿਮ: ਤੋਂ ਸੰਦੀਪ ਤੂਰ, ਕਵਾਂਟਮ ਪੇਪਰ ਤੋਂ ਅਜੇ ਕੁਮਾਰ, ਨਵੀਨ ਅਗਰਵਾਲ, ਸੁਮਿਤ ਵਿਜ, ਜਿਓਤੀ ਸਵਰੂਪ ਤੋਂ ਇਲਾਵਾ ਕਈ ਉਦਯੋਗਪਤੀ ਅਤੇ ਉਨ੍ਹਾਂ ਦੇ ਪ੍ਰਤੀਨਿੱਧੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply