#Pegasus_Case_Supreme_Court : ਵੱਡੀ ਖ਼ਬਰ : ਪੇਗਾਸਸ ਜਾਸੂਸੀ ਕਾਂਡ ਮਾਮਲੇ ‘ਤੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ

ਨਵੀਂ ਦਿੱਲੀ (Pegasus Spyware Cas) ਪੇਗਾਸਸ ਜਾਸੂਸੀ ਕਾਂਡ ਮਾਮਲੇ ‘ਤੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ (Supreme Court) ਨੇ ਇਸ ਘਟਨਾ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਆਰਵੀ ਰਵਿੰਦਰਨ ( Judge RV Ravindran) ਕਰਨਗੇ।

ਇਸ ਦੇ ਨਾਲ ਹੀ ਹੋਰ ਮੈਂਬਰ ਆਲੋਕ ਜੋਸ਼ੀ ਤੇ ਸੰਦੀਪ ਓਬਰਾਏ ਹੋਣਗੇ।

 ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਕਿਹਾ ਕਿ ਅਸੀਂ ਕਾਨੂੰਨ ਦੇ ਰਾਜ ਨੂੰ ਯਕੀਨੀ ਬਣਾਉਣਾ ਚਾਹੁੰਦੇ ਹਾਂ। ਅਸੀਂ ਹਮੇਸ਼ਾ ਮੌਲਿਕ ਅਧਿਕਾਰਾਂ ਦੀ ਰੱਖਿਆ ਕੀਤੀ ਹੈ। ਹਰ ਕੋਈ ਗੋਪਨੀਯਤਾ ਦੀ ਰੱਖਿਆ ਕਰਨਾ ਚਾਹੁੰਦਾ ਹੈ। ਨਿੱਜਤਾ ਦੇ ਅਧਿਕਾਰ ਦੀਆਂ ਕੁਝ ਸੀਮਾਵਾਂ ਹਨ, ਪਰ ਕਾਨੂੰਨੀ ਤਰੀਕੇ ਨਾਲ ਇਸਦੀ ਪਾਲਣਾ ਹੋਣੀ ਚਾਹੀਦੀ ਹੈ।

Advertisements
Advertisements
Advertisements

ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਕਿਹਾ ਕਿ ਅਸੀਂ ਸੂਚਨਾ ਤਕਨਾਲੋਜੀ ਦੇ ਯੁੱਗ ਵਿੱਚ ਰਹਿ ਰਹੇ ਹਾਂ। ਇਸ ਦੀ ਵਰਤੋਂ ਲੋਕ ਹਿੱਤ ਵਿੱਚ ਹੋਣੀ ਚਾਹੀਦੀ ਹੈ। ਪ੍ਰੈੱਸ ਦੀ ਆਜ਼ਾਦੀ ਲੋਕਤੰਤਰ ਦਾ ਇੱਕ ਅਹਿਮ ਪਹਿਲੂ ਹੈ। ਟੈਕਨਾਲੋਜੀ ਨਾਲ ਇਸ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ। ਅਸੀਂ ਸੱਚ ਜਾਣਨਾ ਚਾਹੁੰਦੇ ਹਾਂ। ਅਸੀਂ ਸਰਕਾਰ ਨੂੰ ਜਵਾਬ ਦੇਣ ਦਾ ਪੂਰਾ ਮੌਕਾ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਉਹ ਰਾਸ਼ਟਰੀ ਸੁਰੱਖਿਆ ਕਾਰਨ ਜਵਾਬ ਨਹੀਂ ਦਿੰਦੇ । ਅਸੀਂ ਕਿਹਾ ਕਿ ਤੁਸੀਂ ਕੀ ਦੱਸ ਸਕਦੇ ਹੋ, ਉਨ੍ਹਾਂ ਹੀ ਦੱਸੋ, ਪਰ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਲਈ ਅਦਾਲਤ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ।

Advertisements

ਸੁਪਰੀਮ ਕੋਰਟ ਨੇ ਕਿਹਾ ਕਿ  ਇਸ ਲਈ ਸਾਡੇ ਕੋਲ ਪਹਿਲੀ ਨਜ਼ਰੇ ਪਟੀਸ਼ਨਕਰਤਾ ਦੀਆਂ ਦਲੀਲਾਂ ਨੂੰ ਸਵੀਕਾਰ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ, ਅਸੀਂ ਇੱਕ ਮਾਹਰ ਕਮੇਟੀ ਨਿਯੁਕਤ ਕਰਦੇ ਹਾਂ, ਜਿਸ ਦਾ ਕੰਮ ਸੁਪਰੀਮ ਕੋਰਟ ਦੁਆਰਾ ਦੇਖਿਆ ਜਾਵੇਗਾ। ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਆਰ.ਵੀ. ਰਵਿੰਦਰਨ ਕਰਨਗੇ। ਬਾਕੀ ਮੈਂਬਰ ਆਲੋਕ ਜੋਸ਼ੀ ਤੇ ਸੰਦੀਪ ਓਬਰਾਏ ਹੋਣਗੇ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply