ਆਬਜ਼ਰਵਰ ਸਤਵੰਤ ਸਿੰਘ ਸਿਰਾਉ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਆਗੂਆਂ ਨਾਲ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ

ਜ਼ਿਲ੍ਹਾ ਆਬਜ਼ਰਵਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ
ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਨੇ ਕੀਤਾ ਸਵਾਗਤ
ਹੁਸ਼ਿਆਰਪੁਰ : ਅੱਜ ਜ਼ਿਲਾ ਹੁਸ਼ਿਆਰਪੁਰ ਦੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਲਗਾਏ ਆਬਜ਼ਰਵਰ ਸਤਵੰਤ ਸਿੰਘ ਸਿਰਾਉ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਆਗੂਆਂ ਨਾਲ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਤੇ ਪਾਰਟੀ ਵੱਲੋਂ ਦੱਸੇ ਸੰਦੇਸ਼ ਨੂੰ ਸਾਰਿਆਂ ਨਾਲ ਸਾਂਝਾ ਕਰਦਿਆ ਕਿਹਾ ਕੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਵੱਡੇ ਪੱਧਰ ਤੇ ਤੇਜ਼ੀ ਲਿਆਂਦੀ ਜਾਵੇਗੀ। ਜ਼ਿਲ੍ਹਾ ਪੱਧਰੀ ਵੱਡੀਆਂ ਮੀਟਿੰਗਾਂ ਕਰਨ ਦੇ ਨਾਲ ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਬੂਥ ਕਮੇਟੀਆਂ ਬਣਾਈਆਂ ਜਾਣਗੀਆਂ।

ਉਹਨਾਂ ਕਿਹਾ ਕਿ ਪਾਰਟੀ ਜਲਦੀ ਹੀ ਆਪਣਾ ਚੋਣ ਮੈਨੀਫੈਸਟੋ ਜਾਰੀ ਕਰੇਗੀ ਜੋ ਕਿ ਪੰਜਾਬ ਤੇ ਪੰਜਾਬ ਦੀ ਜਨਤਾ ਦੇ ਹਿਤ ਵਿੱਚ ਹੋਵੇਗਾ। ਉਹਨਾਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਬੜੀ ਸ਼ਿੱਦਤ ਨਾਲ ਪੰਜਾਬ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਉਹਨਾਂ ਸਾਰੇ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਸੁਚਾਰੂ ਢੰਗ ਨਾਲ ਘਰ ਘਰ ਪਹੁੰਚਾਉਣ ਲਈ ਅਪੀਲ ਕੀਤੀ। ਉਹਨਾਂ ਕਿਹਾ ਕਿ ਜ਼ਿਲਾ ਹੁਸ਼ਿਆਰਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਟੀਮ ਬੜੀ ਮਜ਼ਬੂਤ ਹੈ ਤੇ ਬੜੀ ਤਨਦੇਹੀ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਨੇ ਸਮੁੱਚੀ ਲੀਡਰਸ਼ਿਪ ਵੱਲੋ ਜ਼ਿਲਾ ਆਬਜ਼ਰਵਰ ਸਤਵੰਤ ਸਿੰਘ ਸਿਰਾਉ ਦਾ ਸਵਾਗਤ ਤੇ ਸਨਮਾਨ ਕੀਤਾ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਜੱਥੇਦਾਰ ਦੇਸ਼ਰਾਜ ਸਿੰਘ ਧੁੱਗਾ, ਹਲਕਾ ਇੰਚਾਰਜ ਉੜਮੁੜ ਟਾਂਡਾ ਮਨਜੀਤ ਸਿੰਘ ਦਸੂਹਾ, ਜੱਥੇਦਾਰ ਹਰਬੰਸ ਸਿੰਘ ਮੰਝਪੁਰ, ਕੁਲਵਿੰਦਰ ਸਿੰਘ ਜੰਡਾ, ਯੂਥ ਪ੍ਰਧਾਨ ਸੁਖਵਿੰਦਰ ਸਿੰਘ ਮੂਨਕ, ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਕਲੋਆ, ਯੂਥ ਪ੍ਰਧਾਨ ਮਨਪ੍ਰੀਤ ਸਿੰਘ ਹੁਸ਼ਿਆਰਪੁਰ, ਡਾਕਟਰ ਸੁਰਿੰਦਰਪਾਲ ਸਿੰਘ ਦਰਦੀ, ਪਿਰਥੀਪਾਲ ਸਿੰਘ ਜੋਸ਼, ਜਗਤਾਰ ਸਿੰਘ ਬਰਾਲਾ, ਮਨਜੀਤ ਸਿੰਘ ਰੋਬੀ,ਸਰਕਲ ਪ੍ਰਧਾਨ ਟਾਂਡਾ ਸ਼ਿਵਪੂਰਨ ਸਿੰਘ ਜ਼ਹੂਰਾ, ਸਰਕਲ ਪ੍ਰਧਾਨ ਦਸੂਹਾ ਸੁਰਜੀਤ ਸਿੰਘ ਹਿੰਮਤਪੁਰ, ਜੀਵਨ ਕੁਮਾਰ, ਸ਼ਿਵ ਕੁਮਾਰ, ਰਣਦੀਪ ਸਿੰਘ ਚੌਹਾਨ, ਆਦਿ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply