PUNJAB CM ANNOUNCES RS. 50 LAKH EX-GRATIA AND GOVERNMENT JOB TO ONE FAMILY MEMBER OF MARTYR SEPOY MANJIT SINGH
Chandigarh, October 31:
Punjab Chief Minister Charanjit Singh Channi on Sunday announced ex-gratia grant of Rs. 50 lakh and a government job to one member of the bereaved family of Sepoy Manjit Singh, who laid down his life in the service of the nation in Nowshera sector (Jammu and Kashmir).
Extending his sympathies with the bereaved family of the brave soldier, the Chief Minister said that his utmost dedication to defend country’s unity and integrity by sacrificing his life would ever inspire his fellow soldiers to perform their duties with far more devotion and commitment.
Sepoy Manjit Singh of 17 SIKH LI hailed from Village Khera Kotli (Tehsil Dasuya) in District Hoshiarpur. He was unmarried and is survived by his parents, four sisters and one brother.
ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗੇ੍ਰਸ਼ੀਆ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
ਚੰਡੀਗੜ੍ਹ, 31 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਦਿਆਂ ਸ਼ਹੀਦ ਵੱਲੋਂ ਵਿਖਾਈ ਗਈ ਸਮਰਪਿਤ ਭਾਵਨਾ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।
17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇੱਕ ਭਰਾ ਛੱਡ ਗਿਆ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp