ਵੱਡੀ ਖ਼ਬਰ : ਪੰਜਾਬ ਚ ਅੱਜ ਸ਼ਾਮ ਤਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟ ਜਾਣਗੀਆਂ, ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ !

ਚੰਡੀਗੜ੍ਹ: ਪੰਜਾਬ ਵਿੱਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟ ਸਕਦੀਆਂ ਹਨ। ਪੰਜਾਬ ਸਰਕਾਰ ਪੈਟਰੋਲ-ਡੀਜ਼ਲ ‘ਤੇ ਵੈਟ ਘਟਾਉਣ ਦਾ ਫੈਸਲਾ ਲੈ ਸਕਦੀ ਹੈ। ਅੱਜ ਹੋਰ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਸਬੰਧੀ ਸੰਕੇਤ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪਹਿਲਾਂ ਹੀ ਦੇ ਦਿੱਤੇ ਹਨ।

ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਘਟਾਉਣ ਮਗਰੋਂ ਕਈ ਰਾਜਾਂ ਨੇ ਪੈਟਰੋਲ-ਡੀਜ਼ਲ ਤੋਂ ਵੈਟ ਦਰਾਂ ਘਟਾਈਆਂ ਹਨ। ਇਸ ਲਈ ਪੰਜਾਬ ਸਰਕਾਰ ਨੂੰ ਵੀ ਵੈਟ ਘਟਾਉਣਾ ਹੀ ਪਏਗਾ। ਇਸ ਲਈ ਕੈਬਨਿਟ ਮੀਟਿੰਗ ਵਿੱਚ ਸਭ ਤੋਂ ਵੱਡਾ ਫੈਸਲਾ ਤੇਲ ਕੀਮਤਾਂ ’ਚ ਕਟੌਤੀ ਸਬੰਧੀ ਹੋ ਸਕਦਾ ਹੈ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਸੂਬਾ ਸਰਕਾਰ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਡੀਜ਼ਲ ‘ਤੇ ਵੈਟ ਘਟਾਉਣ ਸਬੰਧੀ ਕੋਈ ਫ਼ੈਸਲਾ ਲੈ ਸਕਦੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਜੋ ਪੈਟਰੋਲ ਤੇ ਡੀਜ਼ਲ ‘ਤੇ ਟੈਕਸ ਵਿੱਚ ਕਟੌਤੀ ਕਰਕੇ ਰਾਹਤ ਦਿੱਤੀ ਹੈ, ਉਸ ਨੂੰ ਲੈ ਕੇ ਸੂਬਾ ਸਰਕਾਰ ਵੀ ਜਲਦ ਕੋਈ ਨਾ ਕੋਈ ਐਲਾਨ ਜ਼ਰੂਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੋਵੇਗਾ ਹਾਲਾਂਕਿ ਇਹ ਕੈਬਨਿਟ ਮੀਟਿੰਗ ਵਿੱਚ ਹੀ ਸਾਫ ਹੋ ਸਕੇਗਾ ਪਰ ਕੋਈ ਨਾ ਕੋਈ ਰਾਹਤ ਆਮ ਲੋਕਾਂ ਨੂੰ ਜ਼ਰੂਰ ਦਿੱਤੀ ਜਾਵੇਗੀ।

Advertisements

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ ਕਿਉਂਕਿ ਇਹ ਮੀਟਿੰਗ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਹੋ ਰਹੀ ਹੈ। ਅੱਜ ਸ਼ਾਮ ਤਕ  ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟ ਜਾਣਗੀਆਂ।  ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੋਣਾਂ ਤੋਂ ਪਹਿਲਾਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply