ਵੱਡੀ ਖ਼ਬਰ :ਕ੍ਰਾਂਤੀਕਾਰੀ ਕਦਮ : ਅਖੀਰ ਗਰੀਬ ਚੰਨੀ ਨੇ ਸਸਤਾ ਕਰ ਦਿੱਤਾ ਪੈਟਰੋਲ, ਮੋਦੀ ਸਰਕਾਰ ਤੇ ਬਾਦਲ ਦਲ ਨੂੰ ਕਰ ਦਿੱਤਾ ਲਾਜਵਾਬ

 ਚੰਡੀਗੜ੍ਹ : ਚੰਨੀ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਰਾਹਤ ਦਿੱਤੀ ਹੈ। ਐਤਵਾਰ ਨੂੰ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਹੋਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉੱਤਰੀ ਭਾਰਤ ਵਿਚ ਪੰਜਾਬ ‘ਚ ਸਭ ਤੋਂ ਸਸਤਾ ਹੋਵੇਗਾ ਪੈਟਰੋਲ। ਉਨ੍ਹਾਂ ਕਿਹਾ ਕਿ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ, ਉਦੋਂ ਤੋਂ ਲੈ ਕੇ ਹੁਣ ਤਕ ਉਨ੍ਹਾਂ ਨੇ ਅਜਿਹਾ ਵੱਡਾ ਫ਼ੈਸਲਾ ਲੈਂਦੇ ਹੋਏ ਨਹੀਂ ਦੇਖਿਆ।

ਉਨ੍ਹਾਂ ਕਿਹਾ ਕਿ ਅਜਿਹੀ ਕਟੌਤੀ 20 ਸਾਲਾਂ ਵਿਚ ਪਹਿਲੀ ਵਾਰ ਦੇਖੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਵਿਚ ਡੀਜ਼ਲ ਦਾ ਰੇਟ 61 ਰੁਪਏ ਤੋਂ 98.50 ਰੁਪਏ ਹੋ ਗਿਆ ਹੈ। ਇਸ ਤਰ੍ਹਾਂ ਬੀਜੇਪੀ ਵੱਲੋਂ ਪੰਜਾਬ ਦੇ ਲੋਕਾਂ ਦੀ ਲੁੱਟ ਕੀਤੀ ਗਈ ਹੈ ਜਿਹੜੀ ਪਹਿਲਾਂ ਕਦੇ ਨਹੀਂ ਹੋਈ। ਤੇਲ ਕੀਮਤਾਂ ਉਪਰ ਬੀਜੇਪੀ ਸਰਕਾਰ ਦਾ ਕੋਈ ਕੰਟਰੋਲ ਨਹੀਂ ਰਿਹਾ ਤੇ ਇਸ ਨੇ ਪੂਰੇ ਦੇਸ਼ ਦੀ ਜਨਤਾ ਨੂੰ ਲੁੱਟਿਆ। ਰੇਟ ਪਹਿਲਾਂ 30-30 ਰੁਪਏ ਵਧਾ ਕੇ 5 ਰੁਪਏ ਘਟਾ ਦਿੱਤੇ ਤੇ ਵਾਹ-ਵਾਹ ਖੱਟਣੀ ਚਾਹੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰੇਟ ਨਹੀਂ ਐਕਸਾਈਜ਼ ਡਿਊਟੀ ਘਟਾਈ ਹੈ।  ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ‘ਚ ਹੋਰ ਵੀ ਕਈ ਵੱਡੇ ਫ਼ੈਸਲੇ ਲਏ ਗਏ ਹਨ ਪਰ ਬਾਕੀਆਂ ਬਾਰੇ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿਚ ਦੱਸਿਆ ਜਾਵੇਗਾ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply