#BADAL_DAL ਵੱਡੀ ਖ਼ਬਰ : ਫਿਰੋਜ਼ਪੁਰ ਦੀ ਘਟਨਾ ਮਗਰੋਂ ਬਾਦਲ ਦਲ ਕਿਸਾਨਾਂ ਦੇ ਨਿਸ਼ਾਨੇ ‘ਤੇ, ਬਾਦਲ ਨੇ ਆਪਣਾ ਦੌਰਾ ਰੱਦ ਕੀਤਾ CLICK HERE: READ MORE:

ਮਾਨਸਾ: ਫਿਰੋਜ਼ਪੁਰ ਦੀ ਘਟਨਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਿਸ਼ਾਨੇ ‘ਤੇ ਆ ਗਿਆ ਹੈ।  ਸੰਯੁਕਤ ਕਿਸਾਨ ਮੋਰਚੇ ਦੀ ਚੇਤਾਵਨੀ ਮਗਰੋਂ ਲੋਕ ਸਭਾ ਮੈਂਬਰ ਹਰਸਿਮਰਤ ਬਾਦਲ ਨੇ ਆਪਣਾ ਦੌਰਾ ਰੱਦ ਕਰ ਦਿੱਤਾ ਹੈ। ਫਿਰੋਜ਼ਪੁਰ ਵਿੱਚ ਅਕਾਲੀ ਵਰਕਰਾਂ ਤੇ ਕਿਸਾਨਾਂ ਦੇ ਟਕਰਾਅ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਅਕਾਲੀ ਦਲ ਨੂੰ ਖਬਰਦਾਰ ਕੀਤਾ ਹੈ।

ਸੂਤਰਾਂ ਮੁਤਾਬਕ ਅੱਜ ਹਰਸਿਮਰਤ ਬਾਦਲ ਨੇ ਮਾਨਸਾ ਆਉਣਾ ਸੀ। ਅਚਾਨਕ ਉਨ੍ਹਾਂ ਦਾ ਦੌਰਾ ਰੱਦ ਹੋ ਗਿਆ। ਇਸ ਬਾਰੇ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਪ੍ਰੇਮ ਅਰੋੜਾ ਨੇ ਦੱਸਿਆ ਕਿ ਹਰਸਿਰਤ ਬਾਦਲ ਦਾ ਦੌਰਾ ਵਿਸ਼ੇਸ਼ ਕਾਰਨਾਂ ਕਰਕੇ ਰੱਦ ਕੀਤਾ ਗਿਆ ਹੈ। ਹੁਣ ਨਵੇਂ ਸਿਰੇ ਤੋਂ ਦੌਰੇ ਸਬੰਧੀ ਪਾਰਟੀ ਆਗੂਆਂ ਨੂੰ ਬਾਅਦ ਵਿੱਚ ਦੱਸਿਆ ਜਾਵੇਗਾ।

 ਬੁੱਧਵਾਰ ਨੂੰ ਫਿਰੋਜ਼ਪੁਰ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਫਿਰੋਜ਼ਪੁਰ ਫੇਰੀ ਦੌਰਾਨ ਵਾਪਰੇ ਕਾਂਡ ਬਾਰੇ ਨਵੇਂ ਦਾਅਵੇ ਸਾਹਮਣੇ ਆ ਰਹੇ ਹਨ। ਅਕਾਲੀ ਦਲ ਦਾ ਦਾਅਵਾ ਹੈ ਕਿ ਇਹ ਸਾਰੀ ਕਾਂਗਰਸੀਆਂ ਦੀ ਸ਼ਰਾਰਤ ਹੈ ਜਦੋਂਕਿ ਕਿਸਾਨ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਦੀ ਲੀਡਰਾਂ ਨੇ ਲਖੀਮਪੁਰ ਖੀਰੀ ਵਰਗਾ ਕਾਂਡ ਕਰਨ ਦੀ ਕੋਸ਼ਿਸ਼ ਕੀਤੀ ਹੈ।

ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਨੇ ਇਲਜ਼ਾਮ ਲਾਇਆ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਅਕਾਲੀ ਲੀਡਰਾਂ ਦਾ ਵਿਰੋਧ ਕਰ ਰਹੇ ਸਨ। ਉਹ ਹਰਸਿਮਰਤ ਬਾਦਲ ਨੂੰ ਕੁਝ ਸਵਾਲ ਪੁੱਛਣਾ ਚਾਹੁੰਦੇ ਸਨ ਪਰ ਅਕਾਲੀ ਲੀਡਰਾਂ ਨੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਦਰੜਨ ਦੀ ਕੋਸ਼ਿਸ਼ ਕੀਤੀ, ਕਿਸਾਨਾਂ ਤੇ ਗੋਲੀਆਂ ਚਲਾਈਆਂ ਤੇ ਗੱਡੀ ਭਜਾ ਕੇ ਫ਼ਰਾਰ ਹੋ ਗਏ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply