#KISAN_ANDOLAN ਵੱਡੀ ਖ਼ਬਰ : ਪੰਜ ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਕਿਸਾਨਾਂ ਨਾਲ ਤਿੰਨ ਖੇਤੀ ਕਾਨੂੰਨਾਂ ਬਾਰੇ ਗੱਲ ਕਰਨ ਲਈ ਤਿਆਰ CLICK HERE

ਨਵੀਂ ਦਿੱਲੀ: ਪੰਜ ਸੂਬਿਆਂ ਦੀਆਂ ਚੋਣਾਂ  ਤੋਂ ਪਹਿਲਾਂ ਖੇਤੀ ਕਾਨੂੰਨਾਂ ਦਾ ਹੱਲ ਨਿਕਲ ਸਕਦਾ ਹੈ। ਇਹ ਸੰਕੇਤ ਕੇਂਦਰੀ ਮੰਤਰੀ ਪਿਯੂਸ਼ ਗੋਇਲ (Piyush Goyal) ਨੇ ਦਿੱਤਾ ਹੈ। ਪਿਯੂਸ਼ ਗੋਇਲ ਨੇ ਸਪਸ਼ਟ ਕਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਤਿੰਨ ਖੇਤੀ ਕਾਨੂੰਨਾਂ ਬਾਰੇ ਗੱਲ ਕਰਨ ਲਈ ਤਿਆਰ ਹੈ। ਇਸ ਦੇ ਨਾਲ ਹੀ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਕਿਸਾਨੀ ਸੰਘਰਸ਼ ਹੱਲ ਕਰਨ ਦਾ ਮਸਲਾ ਯੂਪੀ ਦੀਆਂ ਵਿਧਾਨ ਸਭਾ ਚੋਣਾਂ ਨਾਲ  ਬਿਲਕੁਲ ਨਹੀਂ ਜੁੜਿਆ ਹੋਇਆ।

ਇਸ ਲਈ ਮੰਨਿਆ ਜਾ ਰਿਹਾ ਕਿ ਉੱਤਰ ਪ੍ਰਦੇਸ਼ ਦੀਆਂ ਚੋਣਾਂ ਤੋਂ ਪਹਿਲਾਂ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਹੋ ਸਕਦਾ ਹੈ। ਬੀਜੇਪੀ ਦੇ ਅੰਦਰ ਵੀ ਇਸ ਗੱਲ ਨੂੰ ਲੈ ਕੇ ਬੇਚੈਨੀ ਪਾਈ ਜਾ ਰਹੀ ਹੈ ਕਿ ਕਿਸਾਨ ਚੋਣਾਂ ਤੋਂ ਪਹਿਲਾਂ ਅੰਦੋਲਨ ਤੇਜ਼ ਕਰਨ ਜਾ ਰਹੇ ਹਨ। ਇਸ ਨਾਲ ਪੰਜ ਰਾਜਾਂ ਦੀਆਂ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।

ਪਿਯੂਸ਼ ਗੋਇਲ ਨੇ ਕਿਹਾ ਉਂਜ ਵੀ ਅਸੀਂ ਇਹ ਮਸਲਾ ਹੱਲ ਕਰਨਾ ਚਾਹੁੰਦੇ ਹਾਂ ਤੇ ਭਲਕੇ ਹੀ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਹਾਂ।’ ਪਿਯੂਸ਼ ਗੋਇਲ ਦੇ ਇਸ ਬਿਆਨ ਨੂੰ ਇਸ ਲਈ ਵੀ ਅਹਿਮ ਸਮਝਿਆ ਜਾ ਰਿਹਾ ਹੈ ਕਿਉਂਕਿ ਖੇਤੀ ਕਾਨੂੰਨਾਂ ਬਾਰੇ ਗੱਲ਼ਬਾਤ ਵਿੱਚ ਉਹ ਅਹਿਮ ਭੂਮਿਕਾ ਨਿਭਾਅ ਰਹੇ ਹਨ।

 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply