ਵੱਡੀ ਖ਼ਬਰ #DC_HOSHIARPUR : ਪੁਲਿਸ ਵਿਭਾਗ ਨੂੰ ਇਲੈਕਸ਼ਨ ਸੈਲ ਸਥਾਪਤ ਕਰਨ ਦੇ ਨਿਰਦੇਸ਼

ਜ਼ਿਲ੍ਹਾ ਚੋਣ ਅਫ਼ਸਰ ਨੇ ਪੁਲਿਸ ਵਿਭਾਗ ਨੂੰ ਇਲੈਕਸ਼ਨ ਸੈਲ ਸਥਾਪਤ ਕਰਨ ਦੇ ਦਿੱਤੇ ਨਿਰਦੇਸ਼
ਆਗਾਮੀ ਵਿਧਾਨ ਸਭਾ ਚੋਣਾਂ-2022 ਸਬੰਧੀ ਰਿਟਰਨਿੰਗ ਅਫ਼ਸਰਾਂ ਤੇ ਡੀ.ਐਸ.ਪੀਜ਼ ਨਾਲ ਕੀਤੀ ਓਰੀਐਂਟੇਸ਼ਨ ਮੀਟਿੰਗ 
 
ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਤੇ ਡੀ.ਐਸ.ਪੀਜ਼ ਨਾਲ ਓਰੀਐਂਟੇਸ਼ਨ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਤੇ ਐਸ.ਪੀ. ਅਸ਼ਵਨੀ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਅਧਿਕਾਰੀਆਂ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸੰਵੇਦਨਸ਼ੀਲ ਪੋÇਲੰਗ ਬੂਥਾਂ ਨੂੰ ਨਿਸ਼ਾਨਬੱਧ ਕਰਨ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਦੌਰਾਨ ਪੁਲਿਸ ਵਿਭਾਗ ਨੂੰ ਇਲੈਕਸ਼ਨ ਸੈਲ ਸਥਾਪਤ ਕਰਨ ਸਬੰਧੀ ਨਿਰਦੇਸ਼ ਦਿੰਦੇ ਹੋਏ ਉਹ ਚੋਣਾਂ ਸਬੰਧੀ ਆਪਣੇ ਅਧਿਕਾਰੀਆਂ ਦੀ ਡਿਊਟੀ ਲਗਾਉਣ ਅਤੇ ਉਨ੍ਹਾਂ ਦੇ ਨੰਬਰ ਸਬੰਧਤ ਰਿਟਰਨਿੰਗ ਅਫ਼ਸਰਾਂ ਤੇ ਜ਼ਿਲ੍ਹਾ ਚੋਣ ਦਫ਼ਤਰ ਵਿਚ ਦੇਣਾ ਯਕੀਨੀ ਬਨਾਉਣ। ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਹਲਕਾ ਪੱਧਰ ਤੇ ਥਾਣਾ ਪੱਧਰ ’ਤੇ ਪੁਲਿਸ ਨੋਡਲ ਅਫ਼ਸਰ ਨਿਯੁਕਤ ਕਰਨ ਅਤੇ ਉਨ੍ਹਾਂ ਨੂੰ ਆਪਣੇ ਸੰਬਧਤ ਰਿਟਰਨਿੰਗ ਅਫ਼ਸਰ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਚੋਣਾਂ ਦੌਰਾਨ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਰੂਪ ਨਾਲ ਮੁਕੰਮਲ ਕੀਤਾ ਜਾ ਸਕੇ। 
ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ 139 ਸੈਕਟਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਇਸ ਤਰ੍ਹਾਂ ਪੁਲਿਸ ਵਿਭਾਗ ਵਲੋਂ ਵੀ ਸੈਕਟਰ ਪੱਧਰ ’ਤੇ ਪੁਲਿਸ ਅਧਿਕਾਰੀ ਨਿਯੁਕਤ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜਲਦ ਹੀ ਪੁਲਿਸ ਅਧਿਕਾਰੀਆਂ ਦੀ ਸੰਵੇਦਨਸ਼ੀਨ ਸਥਾਨਾਂ ਨੂੰ ਨਿਸ਼ਾਨਬੱਧ ਕਰਨ ਸਬੰਧੀ ਟਰੇਨਿੰਗ ਵੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਰੈਸ਼ਨੇਲਾਈਜੇਸ਼ਨ ਤੋਂ ਬਾਅਦ ਇਸ ਸਮੇਂ 1563 ਪੋÇਲੰਗ ਬੂਥ ਹਨ ਅਤੇ 139 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਉਹ ਆਪਣਾ ਜ਼ਿਲ੍ਹਾ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕਰਨ ਜੋ ਕਿ ਵਿਧਾਨ ਸਭਾ ਪੱਧਰ ’ਤੇ ਚੋਣਾਂ ਦੌਰਾਨ ਕੋਵਿਡ-19 ਸਬੰਧੀ ਗਾਇਡਲਾਈਨ ਦੀ ਪਾਲਣਾ ਯਕੀਨੀ ਬਨਾਉਣਗੇ। 
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ-ਕਮ-ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬਲ, ਐਸ.ਡੀ.ਐਮ. ਦਸੂਹਾ-ਕਮ-ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ.ਮੁਕੇਰੀਆਂ-ਕਮ-ਰਿਟਰਨਿੰਗ ਅਫ਼ਸਰ ਨਵਨੀਤ ਕੌਰ ਬਲ, ਐਸ.ਡੀ.ਐਮ. ਗੜ੍ਹਸ਼ੰਕਰ-ਕਮ-ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਅਰਵਿੰਦਰ ਕੁਮਾਰ, ਸਕੱਤਰ ਰਿਜਨਲ ਟਰਾਂਸਪੋਰਟ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਉੜਮੁੜ ਸੁਖਵਿੰਦਰ ਸਿੰਘ ਬਰਾੜ, ਡੀ.ਡੀ.ਪੀ.ਓ.-ਕਮ-ਰਿਟਰਨਿੰਗ ਅਫ਼ਸਰ ਸ਼ਾਮਚੁਰਾਸੀ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ ਡੀ.ਐਸ.ਪੀਜ਼, ਚੋਣ ਤਹਿਸੀਲਦਾਰ, ਕਾਨੂੰਨਗੋ ਦੀਪਕ ਕੁਮਾਰ ਵੀ ਮੌਜੂਦ ਸਨ। 
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Comment