ਵੋਟ ਬਣਵਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ ਦਾਅਵੇ/ਇਤਰਾਜ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ

ਵੋਟ ਬਣਵਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ ਦਾਅਵੇ/ਇਤਰਾਜ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਨਵੰਬਰ, 2021

ਗੁਰਦਾਸਪੁਰ, 29 ਨਵੰਬਰ ( ਅਸ਼ਵਨੀ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਨਾਬ ਮੁਹੰਮਦ ਇਸ਼ਫਾਕ, ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 01 ਨਵੰਬਰ 2021 ਤੋਂ ਨਵੀਆਂ ਵੋਟਾਂ ਬਣਵਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ ਬੀ.ਐਲ.ਓਜ./ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕਰਨ ਦਾ ਕੰਮ ਚੱਲ ਰਿਹਾ ਹੈ ਜੋ ਕਿ ਮਿਤੀ 30 ਨਵੰਬਰ 2021 ਤੱਕ ਚੱਲੇਗਾ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਨੌਜਵਾਨਾਂ ਦੀ ਉਮਰ ਮਿਤੀ 01 ਜਨਵਰੀ 2022 ਨੂੰ 18 ਸਾਲ ਹੋ ਜਾਵੇਗੀ (ਭਾਵ ਜਿਨ੍ਹਾਂ ਦੀ ਜਨਮ ਮਿਤੀ 01 ਜਨਵਰੀ 2004 ਜਾਂ ਇਸ ਤੋਂ ਪਹਿਲਾਂ ਦੀ ਹੈ) ਇਸ ਸੁਧਾਈ ਦੇ ਪ੍ਰੋਗਰਾਮ ਦੌਰਾਨ ਆਪਣੀ ਵੋਟ ਅਪਲਾਈ ਕਰ ਸਕਦੇ ਹਨ ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ, ਦਿਵਿਯਾਂਗਾਂ, ਟਰਾਂਸਜੈਂਡਰਾਂ, ਔਰਤਾਂ ਅਤੇ ਹੋਰ ਕੈਟਾਗਿਰੀਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਵੋਟ ਨਹੀਂ ਬਣੀ ਹੈ ਅਤੇ ਉਨ੍ਹਾਂ ਨੇ ਹਾਲ੍ਹਾਂ ਤੱਕ ਵੀ ਵੋਟ ਬਣਾਉਣ ਲਈ ਫਾਰਮ ਨਹੀਂ ਭਰਿਆ ਹੈ ਤਾਂ ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਆਪਣਾ ਫਾਰਮ ਨੰਬਰ-6 ਜਰੂਰ ਭਰਨ। ਬੀ.ਐਲ.ਓਜ. ਦੇ ਨਾਮ ਅਤੇ ਮੋਬਾਇਲ ਨੰਬਰ ਦੇ ਵੇਰਵੇ ਪੋਲਿੰਗ ਏਰੀਏ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਜੋ ਕਿ ਆਮ ਤੌਰ ਤੇ ਸਕੂਲਾਂ/ਕਾਲਜਾਂ/ਸਰਕਾਰੀ ਦਫ਼ਤਰਾਂ ਆਦਿ ਵਿੱਚ ਬਣਾਏ ਜਾਂਦੇ ਹਨ, ਦੀਆਂ ਇਮਾਰਤਾਂ ਤੇ ਦਰਸਾਏ ਗਏ ਹਨ।

Advertisements
Advertisements
Advertisements

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਕੋਈ ਵੀ ਵਿਅਕਤੀਆ ਆਨ ਲਾਈਨ ਵਿਧੀ ਰਾਹੀਂ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਪੋਰਟਲਾਂ https://www.nvsp.in/  ਜਾਂ https://voterportal.eci.gov.in ਅਤੇ  ਵੋਟਰ ਹੈਲਪਲਾਈਨ ਐਪ ਵਿੱਚ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਕਰਵਾਉਣ ਲਈ ਕਿਸੇ ਵੀ ਸਮੇਂ ਘਰੇ ਬੈਠੇ ਹੀ ਅਪਲਾਈ ਕਰ ਸਕਦਾ ਹੈ।

Advertisements

ਉਨ੍ਹਾਂ ਦੱਸਿਆ ਕਿ ਵੋਟਾਂ ਬਣਵਾਉਣ ਸਬੰਧੀ ਕਿਸੇ ਕਿਸਮ ਦੀ ਸਹਾਇਤਾ ਜਾਂ ਮੁਸ਼ਕਿਲ ਆਉਣ ਦੀ ਸੂਰਤ ਵਿੱਚ ਜ਼ਿਲ੍ਹਾ ਚੋਣ ਦਫ਼ਤਰ ਗੁਰਦਾਸਪੁਰ,ਦੇ ਟੋਲ ਫ੍ਰੀ ਵੋਟਰ ਹੈਲਪ ਲਾਈਨ ਨੰਬਰ 1950 ਤੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੰਪਰਕ ਵੀ ਕੀਤਾ ਜਾ ਸਕਦਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply