ਵੱਡੀ ਖ਼ਬਰ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਰਹੇ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਚੰਡੀਗੜ੍ਹ :  ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਰਹੇ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਛੋਟੇਪੁਰ ਨੂੰ ਬਟਾਲਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

ਪਾਰਟੀ ਨੇ ਉਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਵੀ ਬਣਾਇਆ ਹੈ। ਉਨ੍ਹਾਂ ਕਿਹਾ ਅੱਜ ਪੰਜਾਬ ਅਤੇ ਪੰਥ ਨੂੰ ਬਚਾਉਣ ਦੀ ਲੋੜ ਹੈ। ਦੱਸ ਦੇਈਏ ਕਿ ਸੁੱਚਾ ਸਿੰਘ ਛੋਟੇਪੁਰ ਨੇ ਪੰਜਾਬ ‘ਚ ‘ਆਪ’ ਦਾ ਸੰਗਠਨ ਬਣਾਇਆ ਸੀ ਪਰ ਪਿਛਲੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply