ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਜ਼ੀਫਾ ਸਕੀਮਾਂ ਲਈ ਅਪਲਾਈ ਕਰਨ ਦੀ ਸਮਾਂ-ਸੀਮਾ ਵਧਾਈ ਗਈ

ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਜ਼ੀਫਾ ਸਕੀਮਾਂ ਲਈ ਅਪਲਾਈ ਕਰਨ ਦੀ ਸਮਾਂ-ਸੀਮਾ ਵਧਾਈ ਗਈ
ਪਠਾਨਕੋਟ, 7 ਜਨਵਰੀ (ਰਾਜਿੰਦਰ ਰਾਜਨ ) ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਵੱਖ-ਵੱਖ ਵਜ਼ੀਫਾ ਸਕੀਮਾਂ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ਤੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ ਐਲੀਮੈਂਟਰੀ ਜਸਵੰਤ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਸ ਸੰਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਡਿਪਾਰਟਮੈਂਟ ਆਫ਼ ਇਮਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਿਟੀਜ਼, ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ ਵੱਲੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ ਦਾ ਐਕਟਿਵ ਸ਼ਡਿਊਲ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਵਜ਼ੀਫਾ ਸਕੀਮਾਂ ਲਈ ਆਨਲਾਈਨ ਅਪਲਾਈ ਕਰਨ ਲਈ ਸਮਾਂ-ਸੀਮਾ 15 ਜਨਵਰੀ 2022 ਤੱਕ ਵਧਾ ਦਿੱਤੀ ਗਈ ਹੈ। ਵਿਭਾਗ ਵੱਲੋਂ ਐੱਲ 1 ਵੈਰੀਫਿਕੇਸ਼ਨ ਅਤੇ ਐੱਲ 2 ਵੈਰੀਫਿਕੇਸ਼ਨ ਲਈ ਵੀ ਸਮਾਂ-ਸੀਮਾ 15 ਜਨਵਰੀ ਤੱਕ ਵਧਾ ਦਿੱਤੀ ਗਈ ਹੈ।
ਸਿੱਖਿਆ ਵਿਭਾਗ ਵੱਲੋਂ ਇਹ ਹਦਾਇਤ ਕੀਤੀ ਗਈ ਹੈ ਕਿ ਇਹਨਾਂ ਵਜ਼ੀਫਾ ਸਕੀਮਾਂ ਦਾ ਲਾਭ ਲੈਣ ਲਈ ਵਿਦਿਆਰਥੀਆਂ ਨੂੰ ਜਾਰੀ ਕੀਤੇ ਇਸ ਨਵੇਂ ਸ਼ਡਿਊਲ ਤੋਂ ਜਾਣੂ ਕਰਵਾਇਆ ਜਾਵੇ ਅਤੇ ਸਾਰੇ ਯੋਗ ਵਿਦਿਆਰਥੀਆਂ ਦਾ ਅਪਲਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply