ਵੱਡੀ ਖ਼ਬਰ : ਹਿੱਲਿਆ ਹੁਸ਼ਿਆਰਪੁਰ : ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  236 ਨਵੇਂ  ਪਾਜੇਟਿਵ ਮਰੀਜ, ਐਕਟਿਵ ਕੇਸਾ ਦੀ ਗਿਣਤੀ  721 

ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  236 ਨਵੇਂ  ਪਾਜੇਟਿਵ ਮਰੀਜ

ਹੁਸ਼ਿਆਰਪੁਰ 10 January  : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2417 ਨਵੇਂ ਸੈਪਲ ਲੈਣ  ਨਾਲ ਅਤੇ 2149 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 236 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 29602 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2179 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31781 ਹੋ ਗਏ ਹਨ ।

 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1012579 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 980909  ਸੈਪਲ  ਨੈਗਟਿਵ ਹਨ ।  ਜਦ ਕਿ 3875 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1000 ਹੈ । ਐਕਟਿਵ ਕੇਸਾ ਦੀ ਗਿਣਤੀ  721 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30060 ਹੈ । 

Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply