LATEST : ਵਿਧਾਨ ਸਭਾ ਹਲਕਾ ਮੁਕੇਰੀਆਂ ‘ਚ 6, ਦਸੂਹਾ ‘ਚ 5, ਉੜਮੁੜ ‘ਚ 6, ਸ਼ਾਮਚੁਰਾਸੀ ‘ਚ 3, ਹੁਸ਼ਿਆਰਪੁਰ ‘ਚ 7, ਚੱਬੇਵਾਲ ਅਤੇ ਗੜ੍ਹਸ਼ੰਕਰ ‘ਚ 9-9 ਫਲਾਇੰਗ ਸਕੁਐਡ ਟੀਮਾਂ ਦਾ ਗਠਨ

ਚੋਣ ਜ਼ਾਬਤੇ ਦੀ ਪਾਲਣਾ ਨੂੰ ਜ਼ਿਲ੍ਹੇ ਵਿੱਚ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਟੀਮਾਂ ਨਿਭਾ ਰਹੀਆਂ ਹਨ ਅਹਿਮ ਭੂਮਿਕਾ : ਜ਼ਿਲ੍ਹਾ ਚੋਣ ਅਫ਼ਸਰ

24 ਘੰਟੇ ਕੰਮ ਕਰ ਰਹੀਆਂ ਹਨ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ 45 ਫਲਾਇੰਗ ਸਕੁਐਡ ਟੀਮਾਂ

ਹੁਣ ਤੱਕ 186 ਸ਼ਿਕਾਇਤਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾ ਚੁੱਕਾ ਹੈ

Advertisements
Advertisements
Advertisements

– ਜ਼ਿਲ੍ਹਾ ਚੋਣ ਅਫ਼ਸਰ ਨੇ ਦਿਨ-ਰਾਤ ਤਨਦੇਹੀ ਨਾਲ ਕੀਤੀ ਜਾ ਰਹੀ ਚੋਣ ਡਿਊਟੀ ਲਈ ਫਲਾਇੰਗ ਸਕੁਐਡ ਟੀਮਾਂ ਦੀ ਕੀਤੀ ਸ਼ਲਾਘਾ 

Advertisements

– ਫਲਾਇੰਗ ਸਕੁਐਡ ਟੀਮ ਦੇ ਵਾਹਨ ‘ਤੇ ਲੱਗੇ ਜੀ.ਪੀ.ਐਸ ਸਿਸਟਮ ਅਤੇ ਕੈਮਰੇ ਰਾਹੀਂ ਮੁੱਖ ਚੋਣ ਦਫ਼ਤਰ ਅਤੇ ਜ਼ਿਲ੍ਹਾ ਚੋਣ ਦਫ਼ਤਰ ‘ਚ ਤਾਇਨਾਤ ਟੀਮਾਂ ਵੱਲੋਂ ਇਸ ਦੀ ਨਿਗਰਾਨੀ ਕੀਤੀ ਜਾਂਦੀ ਹੈ 

Advertisements

ਹੁਸ਼ਿਆਰਪੁਰ, 20 ਜਨਵਰੀ:

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਜ਼ਿਲ੍ਹੇ ਵਿੱਚ ਫਲਾਇੰਗ ਸਕੁਐਡ ਟੀਮਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਾਰੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ 45 ਫਲਾਇੰਗ ਸਕੁਐਡ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ  ਦੱਸਿਆ ਕਿ ਫਲਾਇੰਗ ਸਕੁਐਡ 24 ਘੰਟੇ ਸ਼ਿਫਟ ਦੇ ਅਧਾਰ ‘ਤੇ ਕੰਮ ਕਰ ਰਿਹਾ ਹੈ ਤਾਂ ਜੋ ਜ਼ਿਲੇ ਵਿਚ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਦੀ ਲੋੜ ਅਨੁਸਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਵਿਧਾਨ ਸਭਾ ਹਲਕਾ ਮੁਕੇਰੀਆਂ ‘ਚ 6, ਦਸੂਹਾ ‘ਚ 5, ਉੜਮੁੜ ‘ਚ 6, ਸ਼ਾਮਚੁਰਾਸੀ ‘ਚ 3, ਹੁਸ਼ਿਆਰਪੁਰ ‘ਚ 7, ਚੱਬੇਵਾਲ ਅਤੇ ਗੜ੍ਹਸ਼ੰਕਰ ‘ਚ 9-9 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਸ਼ਿਕਾਇਤ ਮਿਲਣ ‘ਤੇ ਤੁਰੰਤ ਕਾਰਵਾਈ ਕਰਨ ਲਈ ਰਵਾਨਾ ਹੋ ਜਾਂਦੀਆਂ ਹਨ ਅਤੇ ਸ਼ਿਕਾਇਤ ‘ਤੇ ਕਾਰਵਾਈ ਕਰਕੇ  ਸਬੰਧਤ ਰਿਟਰਨਿੰਗ ਅਫਸਰ ਨੂੰ ਰਿਪੋਰਟ ਕਰਦੀਆਂ ਹਨ । ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 186 ਸ਼ਿਕਾਇਤਾਂ ਫਲਾਇੰਗ ਸਕੁਐਡ ਦੁਆਰਾ  ਭੇਜੀਆਂ ਗਈਆਂ ਹਨ ਜਿਨ੍ਹਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਟੀਮਾਂ ਵੱਖ-ਵੱਖ ਸ਼ਿਫਟਾਂ ਵਿੱਚ 24 ਘੰਟੇ ਕੰਮ ਕਰਦੀਆਂ ਹਨ ਅਤੇ ਇਨ੍ਹਾਂ ਦੀਆਂ ਸ਼ਿਫਟਾਂ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ, ਦੁਪਹਿਰ 2 ਤੋਂ ਰਾਤ 10 ਵਜੇ ਅਤੇ ਰਾਤ 10 ਤੋਂ ਸਵੇਰੇ 6 ਵਜੇ ਤੱਕ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ, ਕਈ ਵਾਰ ਤਾਂ ਟੀਮ ਨੂੰ ਸ਼ਿਕਾਇਤ ਮਿਲਣ ‘ਤੇ ਖਾਣਾ ਛੱਡ ਕੇ ਸ਼ਿਕਾਇਤ ਦੇ ਨਿਪਟਾਰੇ ਲਈ ਰਵਾਨਾ ਵੀ ਹੋਣਾ ਪੈਂਦਾ ਹੈ । ਉਨ੍ਹਾਂ ਫਲਾਇੰਗ ਸਕੁਐਡ ਟੀਮਾਂ ਵੱਲੋ ਦਿਨ-ਰਾਤ ਕੀਤੀ ਜਾ ਰਹੀ ਚੋਣ ਡਿਊਟੀ ਦੀ ਸ਼ਲਾਘਾ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸੰਜੀਦਗੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ ।  ਫਲਾਇੰਗ ਸਕੁਐਡ ਟੀਮ ਦੇ ਕੰਮ ਬਾਰੇ ਦੱਸਦਿਆਂ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਡਰਾਈਵਰ ਤੋਂ ਇਲਾਵਾ ਹਰੇਕ ਫਲਾਇੰਗ ਸਕੁਐਡ ਟੀਮ ਵਿੱਚ ਤਿੰਨ ਪੁਲਿਸ ਮੁਲਾਜ਼ਮ, ਇੱਕ ਕੈਮਰਾਮੈਨ, ਇੱਕ ਫਲਾਇੰਗ ਸਕੁਐਡ ਟੀਮ ਦਾ ਇੰਚਾਰਜ ਅਤੇ ਇੱਕਦਰਜਾ ਚਾਰ ਕਰਮਚਾਰੀ ਸ਼ਾਮਲ ਹਨ ।

C-VIZL ‘ਤੇ ਸ਼ਿਕਾਇਤ ਮਿਲਣ ਤੋਂ ਬਾਅਦ, ਰਿਟਰਨਿੰਗ ਅਫਸਰ ਦੁਆਰਾ ਸ਼ਿਕਾਇਤ ਨੂੰ ਫਲਾਇੰਗ ਸਕੁਐਡ ਟੀਮ ਨੂੰ ਟਰਾਂਸਫਰ ਕਰ ਦਿੱਤਾ ਜਾਂਦਾ ਹੈ ਅਤੇ C-VIZL ਐਪ ‘ਤੇ ਸ਼ਿਕਾਇਤ ਸਵੀਕਾਰ ਕਰਨ ‘ਤੇ, ਟੀਮ ਨੂੰ ਸ਼ਿਕਾਇਤ ਦੀ ਲੋਕੇਸ਼ਨ ਦਾ ਪਤਾ ਲੱਗ ਜਾਂਦਾ ਹੈ ਅਤੇ ਪੂਰੀ ਟੀਮ ਉਸ ਥਾਂ ਤੇ ਪਹੁੰਚ ਜਾਂਦੀ ਹੈ | ਸ਼ਿਕਾਇਤ ਤੇ  ਕਾਰਵਾਈ ਕਰਨ ਤੋਂ ਬਾਅਦ, ਟੀਮ ਆਪਣੀ ਰਿਪੋਰਟ ਰਿਟਰਨਿੰਗ ਅਫਸਰ ਨੂੰ ਦਿੰਦੀ ਹੈ । ਉਨ੍ਹਾਂ ਦੱਸਿਆ ਕਿ ਫਲਾਇੰਗ ਸਕੁਐਡ ਟੀਮ ਦੇ ਵਾਹਨ ‘ਤੇ ਲਗਾਏ ਗਏ ਜੀ.ਪੀ.ਐਸ ਸਿਸਟਮ ਰਾਹੀਂ ਮੁੱਖ ਚੋਣ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ‘ਚ ਤਾਇਨਾਤ ਟੀਮਾਂ ਵੱਲੋਂ ਵਾਹਨ ਦੀ ਹਰ ਗਤੀਵਿਧੀ ਅਤੇ ਸਥਾਨ ‘ਤੇ ਨਜ਼ਰ ਰੱਖੀ ਜਾਂਦੀ ਹੈ। ਕੈਮਰੇ ਨਾਲ ਵਾਹਨ ਦੇ ਅਗਲੇ ਹਿੱਸੇ ਦੀ ਲਗਾਤਾਰ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ, ਜਿਸ ਕਾਰਨ ਉੱਡਣ ਦਸਤੇ ਵੱਲੋਂ ਕੀਤੀਆਂ ਜਾ ਰਹੀਆਂ ਸਾਰੀਆਂ ਕਾਰਵਾਈਆਂ ਰਿਕਾਰਡ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਹ ਟੀਮਾਂ ਚੋਣਾਂ ਸਬੰਧੀ ਇਲਾਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਤਾਂ ਜੋ ਚੋਣ ਜ਼ਾਬਤੇ ਦੀ ਕਿਸੇ ਵੀ ਕੀਮਤ’ਤੇ ਉਲੰਘਣਾ ਨਾ ਹੋਣ ਦਿੱਤੀ ਜਾਵੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply