VIRAL : ਨਿਹੰਗਾਂ ਨੇ ਗੁਰਦੁਆਰੇ ‘ਚ ਬੇਅਦਬੀ ਦੇ ਸ਼ੱਕ ‘ਚ ਔਰਤ ‘ਤੇ ਕੀਤਾ ਹਮਲਾ

ਲੁਧਿਆਣਾ : ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ ਵਿਖੇ ਬੇਅਦਬੀ ਦੇ ਦੋਸ਼ ’ਚ ਇਕ ਔਰਤ ’ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ।  ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ’ਚ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਸੀ। ਇਸ ਲਈ ਉਕਤ ਔਰਤ ਵੀ ਉਥੇ ਪੁੱਜੀ ਸੀ ਪਰ ਉਥੇ ਅੰਮ੍ਰਿਤ ਸੰਚਾਰ ਕਰਵਾ ਰਹੇ ਪੰਜ ਪਿਆਰਿਆਂ ਨੇ ਉਕਤ  ਔਰਤ ਨੂੰ ਇਹ ਕਹਿ ਕੇ ਅੰਮ੍ਰਿਤ ਸੰਚਾਰ ਕਰਨ ਤੋਂ ਮਨ੍ਹਾਂ ਕਰ ਦਿੱਤਾ ਕਿ ਉਹ ਅੰਮ੍ਰਿਤ ਸੰਚਾਰ ਦੀਆਂ ਮਰਿਆਦਾਵਾਂ ’ਤੇ ਪੂਰਾ ਨਹੀਂ ਉਤਰ ਸਕੀ ਹੈ। ਉਨ੍ਹਾਂ ਔਰਤ ਨੂੰ ਅੰਮ੍ਰਿਤ ਸੰਚਾਰ ਵਾਲੀ ਥਾਂ ਤੋਂ ਬਾਹਰ ਜਾਣ ਨੂੰ ਕਿਹਾ।

ਦੋਸ਼ ਹੈ ਕਿ ਉਕਤ ਗੱਲ ’ਤੇ ਔਰਤ ਨੇ ਹੰਗਾਮਾ ਕਰ ਦਿੱਤਾ, ਜਿਸ ’ਤੇ ਮੌਕੇ ’ਤੇ ਪਹੁੰਚੇ ਨਿਹੰਗ ਸਿੰਘਾਂ ਨੇ ਕ੍ਰਿਪਾਣ ਨਾਲ ਉਸ ’ਤੇ ਹਮਲਾ ਕਰ ਦਿੱਤਾ। ਹਮਲੇ ’ਚ ਔਰਤ ਦੀ ਲੱਤ ’ਤੇ ਸੱਟ ਲੱਗਣ ਦੀ ਗੱਲ ਦੱਸੀ ਜਾ ਰਹੀ ਹੈ। ਇਲਾਜ ਲਈ ਉਸ ਨੂੰ ਡੇਹਲੋਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਗੁਰਦੁਆਰਾ ਸਾਹਿਬ ਦੇ ਮਹਿੰਦਰ ਸਿੰਘ ਨੇ ਕਿਹਾ ਕਿ ਅਜਿਹੀ ਕੋਈ ਘਟਨਾ ਨਹੀਂ ਹੋਈ ਹੈ। ਲੋਕਾਂ ਨੇ ਐਵੇਂ ਰੌਲਾ ਪਾਇਆ ਹੈ। ਜਿਸ ਔਰਤ ਬਾਰੇ ਗੱਲ ਕੀਤੀ ਜਾ ਰਹੀ ਹੈ, ਉਹ ਪਹਿਲਾਂ ਹੀ ਅੰਮ੍ਰਿਤਧਾਰੀ ਹੈ। ਥਾਣਾ ਡੇਹਲੋਂ ਇੰਚਾਰਜ ਇੰਸਪੈਕਟਰ ਸੁਖਜੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਮੈਨੇਜਮੈਂਟ, ਔਰਤ ਜਾਂ ਉਸ ਦੇ ਕਿਸੇ ਵੀ ਰਿਸ਼ਤੇਦਾਰ ਵੱਲੋਂ ਅਜਿਹੀ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ।

News
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Comment