ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਸਥਿਤ ਐੱਚਡੀਐੱਫਸੀ ਬੈਂਕ ‘ਚ ਦੁਪਹਿਰ ਕਰੀਬ 2 ਵਜੇ ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਡਾਕਾ ਮਾਰਦਿਆਂ ਲੱਖਾਂ ਦੀ ਨਕਦੀ ਲੁੱਟ ਲਈ। ਲੁਟੇਰੇ ਸਟਾਫ ਦੇ ਮੋਬਾਈਲ ਫੋਨ, ਮਹਿਲਾ ਕਰਮਚਾਰੀ ਦੀ ਸੋਨੀ ਦੀ ਚੈਨ ਅਤੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਨਾਲ ਲੈ ਗਏ। ਲੁੱਟੀ ਗਈ ਰਾਸ਼ੀ ਬਾਰੇ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਅਜੇ ਨਹੀਂ ਕੀਤੀ ਗਈ ਪਰ ਅੰਦਾਜਾ 30 ਲੱਖ ਦੇ ਕਰੀਬ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਹੋਈ ਲੁੱਟ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ ਦੋ ਸਪਲੈਂਡਰ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਤਿੰਨ ਵਿਅਕਤੀ ਆਏ ਜਿਨ੍ਹਾਂ ਨੇ ਆਪਣੇ ਮੂੰਹ ’ਤੇ ਮਾਸਕ ਪਾਏ ਹੋਏ ਸਨ। ਦੋ ਮੋਨੇ ਤੇ ਇਕ ਸਰਦਾਰ ਦੱਸੇ ਜਾਂਦੇ ਲੋਕਾਂ ਨੇ ਪਿਸਤੌਲ ਦੀ ਨੋਕ ’ਤੇ ਸਭ ਤੋਂ ਪਹਿਲਾਂ ਉਥੇ ਤਾਇਨਾਤ ਗਾਰਡ ਦੀ ਬੰਦੂਕ ਖੋਹੀ ਅਤੇ ਫਿਰ ਕੈਸ਼ੀਅਰ ਦੇ ਕਾਉਟਰ ’ਤੇ ਜਾ ਕੇ ਨਕਦੀ ਇਕ ਬੈਗ ਵਿਚ ਪਾ ਲਈ। ਉਨ੍ਹਾਂ ਨੇ ਉਥੇ ਤਾਇਨਾਤ ਮਹਿਲਾ ਕਰਮਚਾਰੀ ਦੀ ਸੋਨੀ ਚੈਨ ਝਪਟਣ ਤੋਂ ਇਲਾਵਾ ਕੁਝ ਕਰਮਚਾਰੀਆਂ ਦੇ ਮੋਬਾਈਲ ਫੋਨ ਵੀ ਖੋਹ ਲਏ। ਜਾਂਦੇ-ਜਾਂਦੇ ਉਕਤ ਲੁਟੇਰੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਲਾਹ ਕੇ ਲੈ ਗਏ।
ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ’ਤੇ ਚੌਂਕੀ ਨੌਸ਼ਹਿਰਾ ਪਨੂੰਆਂ ਅਤੇ ਥਾਣਾ ਸਰਹਾਲੀ ਦੀ ਪੁਲਿਸ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬੈਂਕ ਵੱਲੋਂ ਨਕਦੀ ਬਾਰੇ ਕੋਈ ਅਧਿਕਾਰਤ ਤੌਰ ’ਤੇ ਪੁਸ਼ਟੀ ਅਜੇ ਨਹੀਂ ਕੀਤੀ ਗਈ ਹੈ ਅਤੇ ਅਧਿਕਾਰੀ ਬੈਂਕ ਦੇ ਦਰਵਾਜ਼ੇ ਬੰਦ ਕਰਕੇ ਜਾਂਚ ਕਰ ਰਹੇ ਹਨ।
- LATEST : ਸ੍ਰੀ ਕਰਤਾਰਪੁਰ ਸਾਹਿਬ ( ਪਾਕਿਸਤਾਨ ) ਵਿਖੇ ਸਭ ਰੰਗ ਸਾਹਿਤ ਸਭਾ ਗੁਰਦਾਸਪੁਰ ਵੱਲੋਂ ਕਵੀ ਦਰਬਾਰ
- LATEST : VIGILANCE BUREAU ARRESTS ACCOMPLICE OF PATWARI TAKING RS 3,000 BRIBE FOR MUTATION OF LAND
- बड़ी ख़बर : बाबा साहेब डॉ. भीमराव अंबेडकर के पोते यशवंत अंबेडकर ने होशियारपुर से नामांकन पत्र दाखिल किया
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
EDITOR
CANADIAN DOABA TIMES
Email: editor@doabatimes.com
Mob:. 98146-40032 whtsapp