ਮੌਸਮ ਦੇ ਬਦਲਾਅ ਕਾਰਨ ਕਣਕ ਅਤੇ ਹੋਰ ਹਾੜ੍ਹੀ ਦੀ ਫਸਲਾਂ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ: ਡਾ.ਅਮਰੀਕ ਸਿੰਘ

ਮੌਸਮ ਦੇ ਬਦਲਾਅ ਕਾਰਨ ਕਣਕ ਅਤੇ ਹੋਰ ਹਾੜ੍ਹੀ ਦੀ ਫਸਲਾਂ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ: ਡਾ.ਅਮਰੀਕ ਸਿੰਘ
> ਗੁਰਦਾਸਪੁਰ 26 ਫਰਵਰੀ ( ਅਸ਼ਵਨੀ ) :– ਮਹੀਨਾ ਜਨਵਰੀ -ਫਰਵਰੀ ਦੌਰਾਨ ਬੇਮੌਸਮੀ ਬਾਰਸ਼ਾਂ ਕਾਰਨ ਨੀਵੇਂ ਇਲਾਕਿਆਂ ਵਿੱਚ ਕਣਕ ਦੀ ਫਸਲ ਪ੍ਰਭਾਵਤ ਹੋਣ ਕਾਰਨ ਪੀਲੀ ਪੈ ਗਈ ਹੈ, ਜਿਸ ਦੇ ਬਚਾਅ ਲਈ ਕਿਸਾਨਾਂ ਵੱਲੋਂ ਆਂਢੀਆ ਗੁਆਂਢੀਆ ਦੇ ਕਹੇ ਤੇ ਕਈ ਗੈਰ ਸਿਫਾਰਸ਼ਸ਼ੁਦਾ ਰਸਾਇਣਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਤੋਂ ਬਚਣ ਦੀ ਜ਼ਰੂਰਤ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਪਿੰਡ ਢੋਲੋਵਾਲ ਵਿੱਚ ਹਾੜੀ ਦੀਆ ਫਸਲਾਂ ਦੇ ਕੀੜੇ ਅਤੇ ਬਿਮਾਰੀਆਂ ਨਾਲ ਸੰਬੰਧਤ ਸਮੱਸਿਆਵਾਂ  ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਲਗਾਏ ਗਏ ਕਿਸਾਨ ਜਾਗਰੁਕਤਾ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਕੁਮਾਰ,ਸਾਹਿਲ ਕੁਮਾਰ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ) ,ਸਾਗਰ ਕੁਮਾਰ,ਵੈਸ਼ਨੋ ਕੁਮਾਰ,ਲਖਵਿੰਦਰ ਸਿੰਘ ਕਿਸਾਨ ਮਿਤਰ,ਲੰਬੜਦਾਰ ਗੁਰਨਾਮ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
>       ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਮੋਸਮ ਦੀ ਤਬਦੀਲੀ ਨਾਲ ਕਣਕ ਦੀ ਫਸਲ ਅਤੇ ਹੋਰ ਹਾੜੀ ਦੀਆਂ ਫਸਲਾਂ ਉੱਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਹੋ ਸਕਦਾ ਹੈ,ਜਿਸ ਬਾਰੇ ਕਿਸਾਨਾਂ ਨੂੰ ਚੇਤੰਨ ਰਹਿਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਜੇਕਰ ਕਿਸੇ ਕਿਸਮ ਦੀ ਕੋਈ ਸਮੱਸਿਆ ਆਵੇ ਤਾਂ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਕਣਕ ਅਤੇ ਹੋਰ ਹਾੜੀ ਦੀਆਂ ਫਸਲਾਂ ਉੱਪਰ ਫਿਲਹਾਲ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਦਾ ਹਮਲਾ ਨਹੀਂ ਹੋਇਆ ਫਿਰ ਵੀ ਕਿਸਾਨਾਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਜ਼ਿਲਾ ਪਠਾਨਕੋਟ ਨੀਮ ਪਹਾੜੀ ਇਲਾਕਾ ਹੋਣ ਕਾਰਨ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਬਿਮਾਰੀ ਦੇ ਹਮਲੇ ਦੀ ਸੰਭਾਵਨਾ ਬਣੀ ਰਹਿੰਦੀ ਹੈ,ਇਸ ਲਈ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਰਹਿਣਾ ਚਾਹੀਦਾ ਹੈ।ਉਨਾਂ  ਨੇ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ,ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉੰਗਲਾਂ ਤੇ ਪੀਲਾ ਪਾਊਡਰ ਲੱਗ ਜਾਂਦਾ ਹੈ। ਉਨਾਂ ਕਿਹਾ ਕਿ ਕਿਸਾਨ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ. ਪ੍ਰੋਪੀਕੋਨਾਜ਼ੋਲ 25 ਈ ਸੀ ਟਿਲਟ/ਬੰਪਰ/ਸ਼ਾਈਨ/ਕੰਪਾਸ/ਮਾਰਕਜ਼ੋਲ) ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਫਸਲ ਪ੍ਰਭਾਵਤ ਹਿੱਸੇ ਤੇ ਛਿੜਕਾਅ ਕਰ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸਰੋਂ ਦੀ ਫਸਲ ਉਪਰ ਕੀਟਨਾਸ਼ਕਾਂ ਦਾ ਛਿੜਕਾਅ ਦੁਪਿਹਰ ਤੋਂ ਬਾਅਦ ਹੀ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਪ੍ਰਾਗਣ ਕਿਰਿਆ ਕਰਨ ਵਾਲੇ ਕੀੜੇ-ਮਕੌੜੇ ਜਿਵੇਂ ਮਧੂ ਮੱਖੀਆ ਘੱਟ ਹਰਕਤ ਵਿੱਚ ਹੁੰਦੇ ਹਨ। ਉਨਾਂ ਕਿਹਾ ਕਿ ਜੇਕਰ ਸਰੋਂ ਦੀ ਫਸਲ ਚੇਪੇ ਦਾ ਹਮਲਾ ਆਰਥਿਕ ਕਗਾਰ ਪੱਧਰ ਤੋਂ ਵਧੇਰੇ ਹੁੰਦਾ ਹੈ ਤਾਂ 40 ਗ੍ਰਾਮ ਥਾਈਮੈਥਕਿਸਿਮ 25 ਡਬਲਿੳੂ ਪੀ ਜਾਂ 400 ਔਕਸੀਡੈਮੀਟੋਨ ਮੀਥਾਈਲ ਜਾਂ 400 ਮਿਲੀਲਿਟਰ ਡਾਈਮੈਥੋਏਟ ਜਾਂ 600 ਮਿਲੀ ਲਿਟਰ ਕਲੋਰੋਪਾਈਰੀਫਾਸ ਪ੍ਰਤੀ ਏਕੜ ਨੂੰ 80-125 ਲਿਟਰ ਦੇ ਘੋਲ ਵਿੱਚ ਛਿੜਕਾਅ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਆਰਥਿਕ ਕਗਾਰ ਦੇ ਪਧਰ ਦਾ ਅੰਦਾਜਾ ਲਾਉਣ ਲਈ  ਇੱਕ ਏਕੜ ਰਕਬੇ ਵਿੱਚੋਂ 12 ਤੋਂ 16 ਬੂਟੇ ਜੋ ਕਿ ਖੇਤ ਵਿੱਚ, ਇੱਕ ਦੂਜੇ ਤੋਂ ਦੂਰ-ਦੂਰ ਹੋਣ, ਹਫ਼ਤੇ ਵਿੱਚ ਦੋ ਵਾਰ ਚੁਣੋ।ਉਨਾਂ ਕਿਹਾ ਕਿ ਜੇਕਰ ਪੌਦੇ ਦੀ ਵਿਚਕਾਰਲੀ ਸ਼ਾਖ ਦੇ ਸਿਰੇ ਤੇ ਚੇਪੇ ਦੀ ਗਿਣਤੀ 50 ਤੋਂ 60 ਪ੍ਰਤੀ 10 ਸੈਂਟੀਮੀਟਰ ਹਿੱਸੇ ਤੇ ਹੋਵੇ ਤਾਂ ਛਿੜਕਾਅ ਕਰਨਾ ਚਾਹੀਦਾ ਹੈ ਜਾਂ ਜਦੋਂ ਬੂਟੇ ਦੀ ਵਿਚਕਾਰਲੀ ਸ਼ਾਖ ਦਾ ਸਿਰਾ 0.5 ਤੋਂ 1.0 ਸੈਂਟੀਮੀਟਰ ਚੇਪੇ ਨਾਲ ਢੱਕਿਆ ਜਾਵੇ ਜਾਂ 40 ਤੋਂ 50 ਪ੍ਰਤੀਸ਼ਤ ਪੌਦਿਆਂ ਤੇ ਚੇਪਾ ਨਜ਼ਰ ਆਵੇ ਤਾਂ ਉਪਰ ਸਿਫਾਰਸ਼ ਕਤਿੀਆਂ ਕੀਟ ਨਾਸ਼ਕਾਂ ਦਾ ਚਿੜਕਾਅ ਕੀਤਾ ਜਾ ਸਕਦਾ ਹੈ

 
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply