ਡਿਪਟੀ ਕਮਿਸਨਰ ਵਲੋਂ ਯੂਕੇਰਨ ਵਿਚ ਫਸੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਰੋਜ਼ਾਨਾ ਵਿਦਿਆਰਥੀਆਂ ਤੇ ਮਾਪਿਆਂ ਨਾਲ ਦੋ ਵਾਰੀ ਕੀਤੀ ਜਾਵੇਗੀ ਜੂਮ ਮੀਟਿੰਗ

ਡਿਪਟੀ ਕਮਿਸਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਯੂਕੇਰਨ ਵਿਚ ਫਸੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਜੂਮ ਮੀਟਿੰਗ

ਰੋਜ਼ਾਨਾ ਵਿਦਿਆਰਥੀਆਂ ਤੇ ਮਾਪਿਆਂ ਨਾਲ ਦੋ ਵਾਰੀ ਕੀਤੀ ਜਾਵੇਗੀ ਜੂਮ ਮੀਟਿੰਗ

ਗੁਰਦਾਸਪੁਰ, 27 ਫਰਵਰੀ ( ਅਸ਼ਵਨੀ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਯੂਕੇਰਨ ਵਿਚ ਫਸੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ ਜੂਮ ਰਾਹੀਂ ਮੀਟਿੰਗ ਕੀਤੀ ਗਈ ਅਤੇ ਵਿਦਿਆਰਥੀਆਂ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ। ਹੁਣ ਤਕ ਗੁਰਦਾਸਪੁਰ ਜ਼ਿਲੇ ਦੇ 43 ਵਿਦਿਆਰਥੀ ਦੀ ਜਾਣਕਾਰੀ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 97800-13977 ’ਤੇ ਪ੍ਰਾਪਤ ਹੋਈ ਹੈ।

Advertisements

ਜੂਮ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਮੰਤਵ ਯੂਕਰੇਨ ਵਿਚ ਫਸੇ ਵਿਦਿਆਰਥੀਆਂ ਤੇ ਮਾਪਿਆਂ ਕੋਲੋਂ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਨਾ ਹੈ ਤਾਂ ਜੋ ਵਿਦਿਆਰਥੀਆਂ ਦੀ ਭਾਰਤ ਵਾਪਸੀ ਲਈ ਚੁੱਕੇ ਜਾ ਰਹੇ ਕਦਮਾਂ ਅਤੇ ਹੋਰ ਲੋੜੀਦੀਆਂ ਜਰੂਰਤਾਂ ਆਦਿ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾ ਸਕੇ। ਉਨਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਸਮੇਤ ਉੱਚ ਅਧਿਕਾਰੀ ਲਗਾਤਾਰ ਵਿਦਿਆਰਥੀ ਦੀ ਘਰ ਵਾਪਸੀ ਲਈ ਯਤਨਸ਼ੀਲ ਹਨ।

Advertisements

ਇਸ ਮੌਕੇ ਗੱਲ ਕਰਦਿਆਂ ਡਿਨਪਰੋ ਮੈਡੀਕਲ ਯੂਨੀਵਰਸਿਟੀ, ਖਾਰਕਿਵ ਮੈਡੀਕਲ ਯੂਨੀਵਰਸਿਟੀ, ਟਰਨੋਪਿਲ ਤੇ ਓਡੇਸਾ ਐਬੀਐਸਟ ਵਿਚ ਐਮਬੀਬੀਐਸ ਦੀ ਸਟੱਡੀ ਕਰ ਰਹੇ ਵਿਦਿਆਰਥੀਆਂ ਨੇ ਦੱਸਿਆ ਕਿ ਭਾਰਤੀ ਐਬੰਸੀ ਨੂੰ ਹੋਰ ਤੇਜ਼ੀ ਨਾਲ ਵਿਦਿਆਰਥੀਆਂ ਦੀ ਭਾਰਤ ਵਾਪਸੀ ਲਈ ਯਤਨ ਕਰਨੇ ਚਾਹੀਦੇ ਹਨ।  

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਯੂਕੇਰਨ ਵਿਚ ਫਸੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਹਾਈ ਕਮਿਸ਼ਨਰ ਦੇ ਅਧਿਕਾਰੀਆਂ ਨਾਲ ਰਾਬਤੇ ਤੋਂ ਬਿਨਾਂ ਆਪਣਾ ਮੋਜੂਦਾ ਸਥਾਨ ਨਾ ਬਦਲਣ। ਉਨਾਂ ਕਿਹਾ ਕਿ ਵਿਦਿਆਰਥੀ ਯੂਕੇਰਨ ਦੇ ਨੇੜਲੇ ਦੇਸ਼ਾਂ ਦੀ ਸਰਹੱਦਾਂ ਵੱਲ ਭਾਰਤੀ ਹਾਈਕਮਿਸ਼ਨ ਨਾਲ ਤਾਲਮੇਲ ਤੋਂ ਬਿਨਾਂ ਨਾ ਜਾਣ।

ਉਨਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਹਾ ਕਿ ਉਨਾਂ ਵਲੋਂ ਰੋਜ਼ਾਨਾ ਜੂਮ ਰਾਹੀਂ 02 ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਉਨਾਂ ਕੋਲੋ ਲੋੜੀਦੀ ਅਪਡੇਟਸ ਮਿਲਦੀ ਰਹੇ। ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉੱਚ ਅਧਿਕਾਰੀਆਂ ਨਾਲ ਸੰਪਰਕ ਬਣਾਇਆ ਹੋਇਆ ਹੈ ਅਤੇ ਪ੍ਰਸ਼ਾਸਨ ਵਲੋਂ ਪੂਰੀ ਕੋਸ਼ਿਸ ਹੈ ਕਿ ਵਿਦਿਆਰਥੀ ਜਲਦ ਆਪਣੇ ਘਰਾਂ ਨੂੰ ਵਾਪਸ ਪਰਤਣ। ਉਨਾਂ

ਕਿਸੇ ਵੀ ਜਾਣਕਾਰੀ ਲਈ ਪੰਜਾਬ ਸਰਕਾਰ ਵਲੋਂ 24 ਘੰਟੇ ਕੰਮ ਕਰਨ ਵਾਲੇ ਸਥਪਾਤ ਕੀਤੇ ਗਏ ਕੰਟਰੋਲ ਰੂਮ ਨੰਬਰ 1100 (ਪੰਜਾਬ ਵਾਸਤੇ) ਅਤੇ 91-172-4111905 (ਵਿਦੇਸ਼ ਵਾਸਤੇ) ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।

———————————

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply