ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ‘ਤੇ ਹਮਲਾ, ਕਾਂਗਰਸੀ ਸਰਪੰਚ ਉਪਰ ਹਮਲੇ ਦੇ ਆਰੋਪ

ਗੁਰਦਾਸਪੁਰ: ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਇਸ ਵਿਚਾਲੇ ਚੋਣਾਵੀ ਰੰਜਿਸ਼ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਗੁਰਦਾਸਪੁਰ ਦੇ ਪਿੰਡ ਰਾਮਨਗਰ ਭੂਣਾ ‘ਚ ਚੋਣਾਂ ਦੀ ਰੰਜਿਸ਼ ਨੂੰ ਲੈਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ  ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ‘ਤੇ ਹਮਲਾ ਕੀਤਾ ਗਿਆ।

ਹਮਲਾਵਰਾਂ ਨੇ ਘਰ ਉਪਰ ਪੱਥਰਾਅ ਕੀਤਾ ਅਤੇ ਗੱਡੀ ਦੀ ਵੀ ਭੰਨਤੋੜ ਕੀਤੀ ਗਈ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਕਾਂਗਰਸੀ ਸਰਪੰਚ ਉਪਰ ਇਸ ਹਮਲੇ ਦੇ ਆਰੋਪ ਲਗਾਏ ਹਨ।ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਦਲਜੀਤ ਕੌਰ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜਿਸ ਦਿਨ ਚੋਣਾਂ ਸਨ ਉਸ ਦਿਨ ਵੀ ਕਾਂਗਰਸੀ ਸਰਪੰਚ ਬੂਥ ਉੱਪਰ ਆਕੇ ਜਾਅਲੀ ਵੋਟਾਂ ਪਵਾਉਣੀਆਂ ਚਾਹੁੰਦਾ ਸੀ ਜਿਸ ਤੇ ਇਨ੍ਹਾਂ ਦੋਨਾਂ ਵਿਚਕਾਰ ਝੜਪ ਹੋਈ ਸੀ।

ਉਨ੍ਹਾਂ ਕਿਹਾ ਕਿ ਉਸੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਮਰਥਕਾਂ ਸਮੇਤ ਦੇਰ ਰਾਤ ਉਨ੍ਹਾਂ ਦੇ ਘਰ ਉੱਪਰ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੇ ਘਰ ਉਪਰ ਪੱਥਰਾਅ ਕੀਤਾ ਗਿਆ ਹੈ ਅਤੇ ਗੱਡੀ ਦੀ ਭੰਨਤੋੜ ਕੀਤੀ ਗਈ ਹੈ.

Advertisements
Advertisements
Advertisements

 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply