ਪੰਜਾਬ ਨੈਸ਼ਨਲ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ, 20 ਤੋਂ 23 ਲੱਖ ਰੁਪਏ ਦੀ ਲੁੱਟ

ਅੰਮ੍ਰਿਤਸਰ : ਪੰਜਾਬ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ,  ਲੁਟੇਰੇ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਲੁੱਟ ਦੀ ਇਹ ਸਾਰੀ ਵਾਰਦਾਤ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।
 ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਣੀ ਕੇ ਬਾਗ਼ ਇਲਕੇ ਦੀ ਪੰਜਾਬ ਨੈਸ਼ਨਲ ਬੈਂਕ ‘ਚ ਲੁਟੇਰੇ ਕਿੰਨੇ ਪੈਸੇ ਲੁੱਟ ਕੇ ਲੈ ਗਏ ਹਨ, ਇਸ ਬਾਰੇ ਅਜੇ ਤੱਕ ਕੁੱਝ ਵੀ ਪਤਾ ਨਹੀਂ ਲੱਗ ਸਕਿਆ। ਬੈਂਕ ਸਟਾਫ ਦੇ ਅਨੁਸਾਰ ਅੰਦਾਜ਼ਨ 20 ਤੋਂ 23 ਲੱਖ ਰੁਪਏ ਦੀ ਲੁੱਟ ਕੀਤੀ ਗਈ ਹੈ

ਅੰਮ੍ਰਿਤਸਰ ਦੇ ਪੰਜਾਬ ਨੈਸ਼ਨਲ ਬੈਂਕ ‘ਚ 12 ਵਜੇ ਦੇ ਕਰੀਬ ਦੋ ਵਿਅਕਤੀ ਆਉਂਦੇ ਹਨ। ਇਕ ਵਿਅਕਤੀ ਬੈਂਕ ਦੇ ਬਾਹਰ ਖੜਾ ਰਹਿੰਦਾ ਹੈ ਅਤੇ ਦੂਜਾ ਵਿਅਕਤੀ ਬੈਂਕ ਦੇ ਅੰਦਰ ਆਉਂਦਾ ਹੈ। ਜਿਸ ਵੱਲੋਂ ਪਿਸਤੌਲ ਦੀ ਨੋਕ ‘ਤੇ ਕੈਸ਼ੀਅਰ ਕੋਲੋ ਪੈਸੇ ਦੀ ਲੁੱਟ ਕਰ ਲਈ ਗਈ ।  ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।

Advertisements
Advertisements
Advertisements

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ ਸੰਗਰੂਰ ਜ਼ਿਲੇ ਦੇ ਸੁਨਾਮ ਦੇ ਸਿਵਲ ਹਸਪਤਾਲ ਨੇੜੇ ਦਵਾਈਆਂ ਦੇ ਮੋਦੀਖਾਨੇ ਨੂੰ ਲੁਟੇਰਿਆਂ ਨੇ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਸੀ। ਉਥੇ ਮੌਜੂਦ ਦੁਕਾਨਦਾਰ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਮੋਬਾਇਲ ਅਤੇ ਨਕਦੀ ਲੁੱਟ ਲਈ ਹੈ। ਇਸ ਤੋਂ ਇਲਾਵਾ ਲੁਧਿਆਣਾ ਦੇ ਪਾਸ਼ ਏਰੀਆ ਸੈਕਟਰ -32 ਵਿੱਚ ਚੋਰਾਂ ਨੇ ਇੱਕ ਡਾਕਟਰ ਦੀ ਕੋਠੀ ਨੂੰ ਨਿਸ਼ਾਨਾ ਬਣਾਇਆ ਹੈ। ਮਿਲੀ ਜਾਣਕਾਰੀ ਅਨੁਸਾਰ 7 ਤੋਂ 8 ਲੱਖ ਦਾ ਨੁਕਸਾਨ ਹੋ ਗਿਆ ਹੈ ਅਤੇ ਮਾਲਿਕ ਰਾਜਸਥਾਨ ਗਏ ਹੋਏ ਸੀ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply