#ZIMPA : ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ ਲਗਾਉਣ ਦਾ ਫੈਸਲਾ

ਹੁਸ਼ਿਆਰਪੁਰ : ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਗਾਣੂ ਮੁਕਤ ਕਰਕੇ ਇਸਨੂੰ ਪੀਣ ਲਈ ਸੁਰੱਖਿਅਤ ਬਣਾਏਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਇਸ ਅਹਿਮ ਪ੍ਰਾਜੈਕਟ ਲਈ ਬੋਲੀਆਂ ਮੰਗੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸੂਬੇ ਦੇ ਪੇਂਡੂ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਅਣਥੱਕ ਯਤਨਾਂ ‘ਚੋਂ ਸਾਫ਼ ਝਲਕਦੀ ਹੈ।

Advertisements

ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕਲੋਰੀਨੇਟਰਾਂ ਦੇ ਕਈ ਵਰ੍ਹਿਆਂ ਤੱਕ ਸੁਚਾਰੂ ਸੰਚਾਲਨ ਨੂੰ  ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਦੇ ਰੱਖ-ਰਖਾਅ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਲਈ ਇਹ ਕਲੋਰੀਨੇਟਰ ਲਾਉਣ ਵਾਲੀ ਕੰਪਨੀ ਤਿੰਨ ਸਾਲਾਂ ਲਈ ਇਨ੍ਹਾਂ ਦੇ ਰੱਖ-ਰਖਾਅ ਦਾ ਕੰਮ ਵੀ ਦੇਖੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਰੱਖ-ਰਖਾਅ ਸਬੰਧੀ ਸੂਬਾ ਸਰਕਾਰ ਦਾ ਇਹ ਫੈਸਲਾ ਇਸ ਪ੍ਰਾਜੈਕਟ ਦੇ ਲੰਬੇ ਸਮੇਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਏਗਾ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply