ਕੈਬਨਿਟ ਮੰਤਰੀ ਜਿੰਪਾ ਵਲੋਂ ਵਾਰਡ ਨੰਬਰ 11 ’ਚ 9.67 ਲੱਖ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ
-ਕਿਹਾ, ਹੁਸ਼ਿਆਰਪੁਰ ਦੇ ਸਾਰੇ ਪਾਰਕਾਂ ਨੂੰ ਦਿੱਤੀ ਜਾਵੇਗੀ ਨਵੀਂ ਦਿੱਖ
ਹੁਸ਼ਿਆਰਪੁਰ :
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਵਾਰਡ ਨੰਬਰ 11 ਵਿਖੇ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ 9.67 ਲੱਖ ਰੁਪਏ ਦੀ ਲਾਗਤ ਨਾਲ ਇਸ ਪਾਰਕ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਥੇ ਮਨਮੋਹਕ ਲਾਈਟਾਂ, ਘਾਹ, ਫੁੱਲ ਬੂਟਿਆਂ ਆਦਿ ਨਾਲ ਇਸ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀ ਖਾਸ ਤੌਰ ’ਤੇ ਸੀਨੀਅਰ ਸਿਟੀਜ਼ਨ ਇਸ ਪਾਰਕ ਵਿਚ ਅਕਸਰ ਸੈਰ ਕਰਦੇ ਹਨ ਅਤੇ ਬੱਚਿਆਂ ਲਈ ਵੀ ਇਹ ਕਾਫ਼ੀ ਰਮਣੀਕ ਜਗ੍ਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਪਹਿਲਾਂ ਤੋਂ ਹੀ ਹਰਿਆਲੀ ਲਈ ਜਾਣਿਆ ਜਾਂਦਾ ਹੈ ਅਤੇ ਇਥੋਂ ਦੀ ਆਬੋ-ਹਵਾ ਬਾਹਰੋਂ ਆਉਣ ਵਾਲਿਆਂ ਨੂੰ ਆਪਣੇ ਵੱਲ ਖਿੱਚਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਪਾਰਕਾਂ ਨੂੰ ਵਧੀਆ ਦਿੱਖ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਅਤੇ ਇਸ ਨੂੰ ਸੁੰਦਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੇ ਜਿਹੜਾ ਵਿਸ਼ਵਾਸ ਉਨ੍ਹਾਂ ’ਤੇ ਪ੍ਰਗਟਾਇਆ ਹੈ, ਉਹ ਇਸ ਵਿਚ ਖਰੇ ਉਤਰਨਾ ਯਕੀਨੀ ਬਣਾਉਣਗੇ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
- #HOSHIARPUR : ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਅਧਿਕਾਰੀਆਂ ਤੇ
- Panchayats election -2024 :: HOSHIARPUR : 2730 candidates in fray for Sarpanch and 6751 for panches in district villages
- LATEST : Kamaljeet Paul assumes charge as D.P.R.O. Hoshiarpur
- ਡਾ. ਰਵਜੋਤ ਸਿੰਘ ਸਮੇਤ ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ
- ਦੁਖਦ ਖ਼ਬਰ : ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦਾ ਦੇਹਾਂਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp