ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿ ਉਸ ਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ, ਕੇਸ ਦਰਜ

ਮਾਨਸਾ  : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇਕ ਵਾਰ ਫਿਰ ਇਕ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।  ਉਨ੍ਹਾਂ ਨੂੰ ਰਾਜਸਥਾਨ ਤੋਂ ਧਮਕੀ ਭਰੀ ਈਮੇਲ ਮਿਲੀ ਹੈ ਕਿ ਉਨ੍ਹਾਂ ਨੂੰ ਜਲਦ ਹੀ ਮਾਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਬਲਕੌਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ ਤੇ ਕਿਹਾ ਗਿਆ ਸੀ ਕਿ ਉਸ ਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ।

ਮੈਂ ਕੀ ਗਲਤ ਕਰ ਰਿਹਾ ਹਾਂ? ਕੀ ਮੈਨੂੰ ਆਪਣੇ ਪੁੱਤਰ ਦਾ ਕੇਸ ਨਹੀਂ ਲੜਨਾ ਚਾਹੀਦਾ? ਮੈਨੂੰ 18, 24 ਅਤੇ 27 ਫਰਵਰੀ ਨੂੰ ਧਮਕੀ ਦਿੱਤੀ ਗਈ ਸੀ ਕਿ ਮੈਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ। ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੇਰੀ ਸੁਰੱਖਿਆ ਵਾਪਸ ਲਈ ਜਾਵੇ। ਮੈਂ ਲੜਣਾ ਜਾਰੀ ਰੱਖਾਂਗਾ।

ਪੁਲਿਸ ਅਨੁਸਾਰ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। 7 ਮਾਰਚ ਨੂੰ ਬਲਕੌਰ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਆਪਣੇ ਪੁੱਤਰ ਦੇ ਕਤਲ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਦੀ ਮੰਗ ਕੀਤੀ।

Advertisements
Advertisements
Advertisements

(ANI)

Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply